Udaan News24

Latest Online Breaking News

ਸੀਪੀਆਈ ਨੇ ਵੀ ਸੰਯੁਕਤ ਸਮਾਜ ਮੋਰਚਾ ਨਾਲ ਗਠਜੋੜ ਕਰਨ ਤੋਂ ਕੀਤਾ ਇਨਕਾਰ

ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਇਸ ਵਾਰ ਕਿਸਾਨ ਵੀ ਸੰਯੁਕਤ ਸਮਾਜ ਮੋਰਚੇ ਨਾਲ ਚੋਣ ਮੈਦਾਨ ਵਿੱਚ ਹਨ। ਐੱਸ.ਐੱਸ.ਐੱਮ. ਨੂੰ ਚੋਣਾਂ ਤੋਂ ਪਹਿਲਾਂ ਇੱਕ ਹੋਰ ਵੱਡਾ ਝਟਕਾ ਲੱਗਾ ਹੈ। ਸੀਪੀਆਈ (ਐਮਐਲ) ਤੋਂ ਬਾਅਦ  ਕਮਿਊਨਿਟਸ ਪਾਰਟੀ ਆਫ਼ ਇੰਡੀਆ (ਸੀਪੀਆਈ) ਨੇ ਵੀ ਸੰਯੁਕਤ ਸਮਾਜ ਮੋਰਚਾ ਨਾਲ ਗਠਜੋੜ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੀਪੀਆਈ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ 22 ਸੀਟਾਂ ‘ਤੇ ਚੋਣ ਲੜਨ ਦਾ ਐਲਾਨ ਕੀਤਾ ਹੈ। ਸੀਪੀਆਈ ਵੱਲੋਂ 15 ਉਮੀਦਵਾਰਾਂ ਦੀ ਪਹਿਲੀ ਸੂਚੀ ਵੀ ਜਾਰੀ ਕਰ ਦਿੱਤੀ ਗਈ ਹੈ। ਸੀਪੀਆਈ ਨੇ ਦੋਸ਼ ਲਾਇਆ ਹੈ ਕਿ ਸੰਯੁਕਤ ਸਮਾਜ ਮੋਰਚਾ ਵਿੱਚ ਸਿਰਫ਼ ਬਲਬੀਰ ਸਿੰਘ ਰਾਜੇਵਾਲ ਹੀ ਫ਼ੈਸਲੇ ਲੈ ਰਹੇ ਹਨ। ਪਹਿਲਾਂ ਇਸ ਨੂੰ 9 ਸੀਟਾਂ ਦਿੱਤੀਆਂ ਗਈਆਂ ਸਨ, ਪਰ ਬਾਅਦ ਵਿੱਚ ਬਿਨਾਂ ਕੋਈ ਕਾਰਨ ਦੱਸੇ ਇਨ੍ਹਾਂ ਨੂੰ ਘਟਾ ਕੇ 6 ਕਰ ਦਿੱਤਾ ਗਿਆ। ਸੀਪੀਆਈ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, ”ਅਸੀਂ ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਇਕੱਠੇ ਹੋ ਕੇ ਲੜਾਈ ਲੜੀ ਹੈ। ਬਾਅਦ ਵਿੱਚ ਕੁਝ ਜਥੇਬੰਦੀਆਂ ਨੇ ਚੋਣਾਂ ਲੜਨ ਲਈ ਸੰਯੁਕਤ ਸਮਾਜ ਮੋਰਚਾ ਬਣਾਇਆ। ਅਸੀਂ ਰਾਸ਼ਟਰੀ ਪਾਰਟੀ ਹਾਂ ਅਤੇ ਅਸੀਂ ਸਪੱਸ਼ਟ ਕਰ ਦਿੱਤਾ ਹੈ ਕਿ ਅਸੀਂ ਆਪਣੇ ਚੋਣ ਨਿਸ਼ਾਨ ‘ਤੇ ਚੋਣ ਲੜਾਂਗੇ। ਪਰ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਤੁਸੀਂ ਐੱਸ.ਐੱਸ.ਐੱਮ ਦੇ ਚੋਣ ਨਿਸ਼ਾਨ ‘ਤੇ ਚੋਣ ਲੜਨੀ ਹੈ।”

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!