Udaan News24

Latest Online Breaking News

ਪੰਜਾਬ ਕਾਂਗਰਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ

ਪੰਜਾਬ ਕਾਂਗਰਸ ਨੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਕਾਂਗਰਸ ਨੇ 23 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਸੂਚੀ ਮੁਤਾਬਕ ਨਵਜੋਤ ਸਿੰਘ ਸਿੱਧੂ ਦਾ ਭਤੀਜਾ ਸਮਿਤ ਸਿੰਘ ਅਮਰਗੜ੍ਹ ਤੋਂ ਚੋਣ ਲੜੇਗਾ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਹਰਚਰਨ ਸਿੰਘ ਬਰਾੜ ਦੀ ਨੂੰਹ ਕਰਨ ਕੌਰ ਬਰਾੜ ਮੁਕਤਸਰ ਤੋਂ ਚੋਣ ਲੜਨਗੇ। ਇਸ ਤੋਂ ਇਲਾਵਾ ਭੋਆ ਤੋਂ ਜੋਗਿੰਦਰ ਪਾਲ, ਬਟਾਲਾ ਤੋਂ ਅਸ਼ਵਨੀ ਸੇਖੜੀ, ਖਡੂਰ ਸਾਹਿਬ ਤੋਂ ਰਮਨਜੀਤ ਸਿੰਘ ਸਿੱਕੀ, ਨਕੋਦਰ ਤੋਂ ਡਾ. ਨਵਜੋਤ ਸਿੰਘ ਦਹੀਆ, ਬੰਗਾ ਤੋਂ ਤਰਲੋਚਨ ਸਿੰਘ ਸੁੰਢ, ਖਰੜ ਤੋਂ ਵਿਜੇ ਕੁਮਾਰ ਟਿੰਕੂ, ਸਮਰਾਲਾ ਤੋਂ ਰਾਜਾ ਗਿੱਲ, ਸਾਹਨੇਵਾਲ ਤੋਂ ਵਿਕਰਮ ਬਾਜਵਾ, ਗਿੱਲ ਤੋਂ ਕੁਲਦੀਪ ਸਿੰਘ ਵੈਦ, ਜਗਰਾਓ ਤੋਂ ਜਗਤਾਰ ਸਿੰਘ ਜੱਗਾ ਹਿੱਸੋਵਾਲ, ਫਿਰੋਜ਼ਪੁਰ ਸ਼ਹਿਰੀ ਤੋਂ ਆਸ਼ੂ ਬਾਂਗੜ, ਗੁਰੂਹਰਸਹਾਏ ਤੋਂ ਵਿਜੇ ਕਾਲੜਾ, ਫਾਜ਼ਿਲਕਾ ਤੋਂ ਦਵਿੰਦਰ ਘੁਬਾਇਆ, ਮੁਕਤਸਰ ਤੋਂ ਕਰਨ ਕੌਰ ਬਰਾੜ, ਕੋਟਕਪੂਰਾ ਤੋਂ ਅਜੇਪਾਲ ਸਿੰਘ ਸੰਧੂ, ਜੈਤੋ ਤੋਂ ਦਰਸ਼ਨ ਸਿੰਘ ਢਿੱਲਵਾਂ, ਸਰਦੂਲਗੜ੍ਹ ਤੋਂ ਬਿਕਰਮ ਸਿੰਘ ਮੋਫਰ, ਦਿੜ੍ਹਬਾ ਤੋਂ ਅਜੈਬ ਸਿੰਘ, ਸੁਨਾਮ ਤੋਂ ਜਸਵਿੰਦਰ ਸਿੰਘ ਧੀਮਾਨ, ਮਹਿਲ ਕਲਾਂ ਤੋਂ ਹਰਚੰਦ ਕੌਰ, ਅਮਰਗੜ੍ਹ ਤੋਂ ਸਮਿਤ ਸਿੰਘ, ਡੇਰਾ ਬੱਸੀ ਤੋਂ ਦੀਇੰਦਰ ਸਿੰਘ ਢਿੱਲੋਂ ਤੇ ਸ਼ੁਤਰਾਣਾ ਤੋਂ ਦਰਬਾਰਾ ਸਿੰਘ ਨੂੰ ਉਮੀਦਵਾਰ ਐਲਾਨ ਦਿੱਤਾ ਗਿਆ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!