Udaan News24

Latest Online Breaking News

ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਹੀ ਚੋਣ ਲੜਨਗੇ

ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਹੀ ਚੋਣ ਲੜਨਗੇ। ਉਨ੍ਹਾਂ ਦੇ ਦਫ਼ਤਰ ਦਾ ਅੱਜ ਲੰਬੀ ਵਿਖੇ ਉਦਘਾਟਨ ਕੀਤਾ ਗਿਆ। ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਇਸ ਬਾਰੇ ਸਪਸ਼ਟ ਕੀਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਚੋਣ ਲੜਨ ਜਾ ਰਹੇ ਹਨ। ਦੱਸ ਦਈਏ ਕਿ ਵਡੇਰੀ ਉਮਰ ਕਰਕੇ ਇਸ ਵਾਰ ਕਿਆਸ ਲਾਏ ਜਾ ਰਹੇ ਸਨ ਕਿ ਬਾਦਲ ਇਸ ਵਾਰ ਚੋਣ ਤੋਂ ਲਾਂਭੇ ਹੀ ਰਹਿਣਗੇ। ਇਸ ਸਬੰਧੀ ਹੁਣ ਤੱਕ ਭੰਬਲਭੂਸਾ ਬਣਿਆ ਹੋਇਆ ਸੀ। ਅਕਾਲੀ ਦਲ ਨੇ ਗੱਠਜੋੜ ਤਹਿਤ ਆਪਣੇ ਹਿੱਸੇ ਆਈਆਂ ਤਕਰੀਬਨ ਸਾਰੀਆਂ ਸੀਟਾਂ ਤੋਂ ਉਮੀਦਵਾਰ ਐਲਾਨ ਦਿੱਤੇ ਹਨ। ਪਰ ਪ੍ਰਕਾਸ਼ ਬਾਦਲ ਦੇ ਚੋਣ ਲੜਨ ਬਾਰੇ ਅਜੇ ਸਪਸ਼ਟ ਨਹੀਂ ਸੀ। ਪਿਛਲੇ ਦਿਨਾਂ ਤੋਂ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਭਖਾਈ ਹੋਈ  ਸੀ। ਉਹ ਲੋਕਾਂ ਨੂੰ ਮਿਲ ਰਹੇ ਸਨ। ਹੁਣ ਪਾਰਟੀ ਨੇ ਸਾਫ ਕਰ ਦਿੱਤਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਲੰਬੀ ਤੋਂ ਹੀ ਚੋਣ ਲੜਨਗੇ। ਉਨ੍ਹਾਂ ਦੇ ਦਫ਼ਤਰ ਦਾ ਅੱਜ ਲੰਬੀ ਵਿਖੇ ਉਦਘਾਟਨ ਕੀਤਾ ਗਿਆ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!