Udaan News24

Latest Online Breaking News

ਸਮੂਹ ਵਿਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ

ਚੰਡੀਗੜ੍ਹ:  ਦੇਸ਼ ਅਤੇ ਪੰਜਾਬ ਭਰ ਵਿੱਚ ਤੇਜ਼ੀ ਨਾਲ ਸਾਹਮਣੇ ਆਏ ਰਹੇ ਕੋਵਿਡ-19  ਦੇ ਤੇਜ਼ੀ ਨਾਲ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ  ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ 1 ਫਰਵਰੀ ਤੱਕ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਵੱਲੋਂ ਇਹ ਹੁਕਮ ਸਹਾਇਕ ਡਾਇਰੈਕਟਰ (ਸੈ.ਸਿ.) ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹਨ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਇਹ ਤੀਜੀ ਵਾਰੀ ਸਕੂਲ ਬੰਦ ਰੱਖ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸਤੋਂ ਪਹਿਲਾਂ 15 ਜਨਵਰੀ ਤੱਕ ਅਤੇ ਫਿਰ 25 ਜਨਵਰੀ ਤੱਕ ਸਕੂਲ ਬੰਦ ਰੱਖਣ ਦੀਆਂ ਪਾਬੰਦੀਆਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਇਹ ਪਾਬੰਦੀਆਂ ਬੁੱਧਵਾਰ 26 ਜਨਵਰੀ ਤੋਂ 1 ਫਰਵਰੀ ਤੱਕ ਵਧਾਈਆਂ ਗਈਆਂ ਹਨ। ਨੋਟੀਫਿਕੇਸ਼ਨ ਵਿੱਚ ਰਾਤ ਦਾ ਕਰਫਿਊ ਪਹਿਲਾਂ ਵਾਂਗ ਹੀ ਜਾਰੀ ਰਹੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!