Udaan News24

Latest Online Breaking News

ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦਫਤਰ ਦੇ ਨਜ਼ਦੀਕ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ

ਬਠਿੰਡਾ,26ਜਨਵਰੀ2022: ਬਠਿੰਡਾ ਸ਼ਹਿਰ ’ਚ ਗਣਤੰਤਰ ਦਿਵਸ ਅਤੇ ਵਿਧਾਨ ਸਭਾ ਚੋਣਾਂ ਦੌਰਾਨ ਕੀਤੇ ਸਖਤ ਪ੍ਰਬੰਧਾਂ ਦੇ ਬਾਵਜੂਦ ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦਫਤਰ ਦੇ ਬਾਹਰ  ਕੁੱਝ ਅਣਪਛਾਤੇ ਵਿਅਕਤੀਆਂ ਵੱਲੋਂ ਇੱਕ ਬਜ਼ੁਰਗ ਨੂੰ ਕਤਲ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਥਾਣਾ ਸਿਵਲ ਲਾਈਨ ਪੁਲਿਸ ਇਲਾਕੇ ’ਚ ਹੋਏ ਇਸ ਕਤਲ ਨੂੰ ਲੈ ਕੇ ਦਹਿਸ਼ਤ ਦਾ ਮਹੌਲ ਬਣ ਗਿਆ ਹੈ। ਮਹੱਤਵਪੂਰਨ ਪਹਿਲੂ ਹੈ ਕਿ ਪੁਲਿਸ ਨੇ ਸ਼ਹਿਰ ਦੀਆਂ ਵੱਖ ਵੱਖ ਥਾਵਾਂ ਤੇ ਨਾਕਾਬੰਦੀ ਵੀ ਕੀਤੀ ਹੋਈ ਸੀ। ਇਸ ਦੇ ਬਾਵਜੂਦ ਬੇਰਹਿਮੀ ਨਾਲ ਕੀਤੇ ਇਸ ਕਤਲ  ਦੀ ਵਾਰਦਾਤ  ਹੋ  ਜਾਣੀ ਪੁਲਿਸ ਦੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰਦੀ ਹੈ।ਥਾਣਾ ਸਿਵਲ ਲਾਈਨ ਸਮੇਤ ਪੁਲਿਸ ਟੀਮਾਂ ਇਸ ਵਾਰਦਾਤ ਦਾ ਪਤਾ ਲੱਗਦਿਆਂ ਮੌਕੇ ਤੇ ਪੁੱਜੀਆਂ ਅਤੇ ਤਫਤੀਸ਼ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਜਗਜੀਤ ਸਿੰਘ (60) ਦੇ ਤੌਰ ਤੇ ਹੋਈ ਹੈ ਜੋ ਜਿਲ੍ਹਾ ਪ੍ਰੀਸ਼ਦ ਦੇ ਨਜ਼ਦੀਕ ਬਣੀਆਂ ਦੁਕਾਨਾਂ ’ਚ ਗੱਡੀਆਂ ਦੇ ਇਲੈਕਟੀਰਸ਼ਨ ਵਜੋਂ  ਦਾ ਕੰਮ ਕਰਦਾ ਦੱਸਿਆ ਜਾ ਰਿਹਾ ਹੈ। ਮੰਗਲਵਾਰ ਨੂੰ ਜਜਦ ਰਾਤ ਵਰਕਤ ਉਹ ਘਰ ਨਾਂ ਗਿਆ ਤਾਂ ਪ੍ਰੀਵਾਰਕ ਮੈਂਬਰਾਂ ਨੇ ਉਸ ਦੀ ਤਲਾਸ਼ ਸ਼ੁਰੂ ਕਰ ਦਿੱਤੀ। ਪ੍ਰੀਵਾਰ ਉਸ ਤਲਾਸ਼ਦਿਆਂ ਜਦੋਂ ਦੁਕਾਨ ਤੇ ਪਹੁੰਚਿਆ ਤਾਂ ਉਸ ਦੀ ਖੂਨ ਨਾਲ ਲੱਥਪਥ ਲਾਸ਼ ਪਈ ਸੀ।ਜਾਣਕਾਰੀ ਅਨੁਸਾਰ ਬਜ਼ੁਰਗ ਦੀ ਹੱਤਿਆ ਕਿਸੇ ਲੋਹੇ ਦੇ ਹਥਿਆਰ ਨਾਲ ਕੀਤੀ ਗਈ ਜਾਪਦੀ ਹੈ।  ਕਤਲ ਦੇ ਕਾਰਨਾਂ ਦਾ ਫਿਲਹਾਲ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਮੌਕੇ ‘ਤੇ ਪਹੁੰਚੇ ਸਹਾਰਾ ਜਨਸੇਵਾ ਦੇ ਵਲੰਟੀਅਰਾਂ  ਨੇ ਪੁਲਿਸ ਦੀ ਨਿਗਰਾਨੀ ‘ਚ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਠਿੰਡਾ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸੁਰੂ ਕਰ ਦਿੱਤੀ ਗਈ ਹੈ। ਸੀ ਆਈ ਏ ਸਟਾਫ ਦੇ ਇੰਚਾਰਜ ਸਬ ਇੰਸਪੈਕਟਰ ਤਰਜਿੰਦਰ ਸਿੰਘ ਦਾ ਕਹਿਣਾ ਸੀ ਕਿ ਵਾਰਦਾਤ ਵਾਲੀ ਥਾਂ ਦੇ ਨਜ਼ਦੀਕ ਲੱਗੇ ਸੀ ਸੀ ਟੀਵੀ ਕੈਮਰਿਆਂ ਦੀ ਫੁਟੇਜ਼ ਨੂੰ ਪੜਤਾਲਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਪੁਲਿਸ ਕਤਲ ਮਾਮਲੇ ਦੀ ਵੱਖ ਵੱਖ ਪਹਿਲੂਆਂ ਤੋਂ ਜਾਚ ਕਰ ਰਹੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!