Udaan News24

Latest Online Breaking News

ਸਰਦੂਲ ਕਲੋਨੀ ਰਾਮਾਂ, ਰਿਫ਼ਾਇਨਰੀ ਗੇਟ ਨੂੰ ਮਾਈਕਰੋ ਕੰਨਟੇਨਮੈਂਟ ਜੋਨ ਐਲਾਨਿਆ : ਜ਼ਿਲ੍ਹਾ ਮੈਜਿਸਟ੍ਰੇਟ

ਬਠਿੰਡਾ, 26 ਜਨਵਰੀ: ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੁਆਰਾ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ  ਵਿਨੀਤ ਕੁਮਾਰ ਨੇ ਸਰਦੂਲ ਕਲੋਨੀ ਰਾਮਾਂ, ਰਿਫ਼ਾਇਨਰੀ ਗੇਟ ਨੂੰ ਮਾਈਕਰੋ ਕੰਨਟੇਨਮੈਂਟ ਜੌਨ ਘੋਸ਼ਿਤ ਕੀਤਾ ਹੈ।ਜਾਰੀ ਹੁਕਮਾਂ ਅਨੁਸਾਰ ਇਨ੍ਹਾਂ ਨੋਟੀਫਾਈਡ ਮਾਈਕਰੋ ਕੰਟੇਨਮੈਂਟ ਜ਼ੋਨ ਵਿਚ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਰੋਜ਼ਾਨਾ ਘਰ-ਘਰ ਜਾ ਕੇ ਸਰਵੇ ਕਰਵਾਇਆ ਜਾਵੇ। ਪ੍ਰੋਟੋਕੋਲ ਦੇ ਅਨੁਸਾਰ ਲੱਛਣ ਵਾਲੇ ਸ਼ੱਕੀ ਕੇਸ ਵਾਲੇ ਉੱਚ ਜੋਖਮ ਦੀ ਜਾਂਚ ਕੀਤੀ ਜਾਵੇ।  ਜਾਰੀ ਹੁਕਮਾਂ ਅਨੁਸਾਰ ਮਾਈਕਰੋ ਕੰਟੇਨਮੈਂਟ ਦੀ ਮਿਆਦ ਘੱਟੋ-ਘੱਟ 14 ਦਿਨਾਂ ਲਈ ਹੋਵੇਗੀ, ਜੇਕਰ ਪਿਛਲੇ ਇੱਕ ਹਫ਼ਤੇ ਅੰਦਰ, ਇੱਕ ਤੋਂ ਵੱਧ ਨਵੇਂ ਕੇਸਾਂ ਦੀ ਰਿਪੋਰਟ ਨਹੀਂ ਕੀਤੀ ਜਾਂਦੀ ਤਾਂ ਮਾਈਕਰੋ ਕੰਟੇਨਮੈਂਟ ਏਰੀਆ ਖੋਲਿਆ ਜਾਵੇਗਾ ਨਹੀਂ ਤਾਂ ਮਾਈਕਰੋ ਕੰਟੇਨਮੈਂਟ ਦੀ ਮਿਆਦ ਇਕ ਹਫ਼ਤੇ ਲਈ ਵਧਾਈ ਜਾਏਗੀ। ਕੰਟੇਨਮੈਂਟ ਜ਼ੋਨ ਵਿੱਚ ਸਿਰਫ਼ ਮੈਡੀਕਲ ਐਮਰਜੈਂਸੀ ਅਤੇ ਜ਼ਰੂਰੀ ਸੇਵਾਵਾਂ ਨਾਲ ਸਬੰਧਤ ਗਤੀਵਿਧੀਆਂ ਦੀ ਇਜਾਜ਼ਤ ਹੋਵੇਗੀ।   ਜ਼ਿਲ੍ਹਾ ਮੈਜਿਸਟ੍ਰੇਟ  ਵਿਨੀਤ ਕੁਮਾਰ ਨੇ ਕਿਹਾ ਕਿ ਜੇਕਰ ਕੋਈ ਵੀ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖਿਲਾਫ਼ ਧਾਰਾ 188 ਤਹਿਤ ਬਣਦੀ ਕਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਇਹ ਹੁਕਮ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!