117 ਉਮੀਦਵਾਰਾਂ ਨਾਲ ਰਾਹੁਲ ਗਾਂਧੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ
ਅੰਮ੍ਰਿਤਸਰ: ਕਾਂਗਰਸ ਨੇਤਾ ਰਾਹੁਲ ਗਾਂਧੀ ਅੱਜ ਇਕ ਦਿਨਾ ਦੌਰੇ ‘ਤੇ ਪੰਜਾਬ ਆਉਣਗੇ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਇਸ ਦੌਰੇ ‘ਤੇ ਰਾਹੁਲ ਗਾਂਧੀ ਪਾਰਟੀ ਦੇ 117 ਵਿਧਾਇਕਾਂ ਦੇ ਨਾਲ ਧਾਰਮਿਕ ਸਥਾਨਾਂ ‘ਤੇ ਜਾ ਕੇ ਇਹ ਸੰਦੇਸ਼ ਦੇਣ ਦੀ ਕੋਸ਼ਿਸ਼ ਕਰਨਗੇ ਕਿ ਪਾਰਟੀ ਇਕਜੁੱਟ ਹੈ। ਪੰਜਾਬ ਵਿੱਚ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਇਕ ਰੋਜ਼ਾ ਦੌਰੇ ਦੌਰਾਨ ਰਾਹੁਲ ਗਾਂਧੀ 117 ਵਿਧਾਇਕਾਂ ਨਾਲ ਅੰਮ੍ਰਿਤਸਰ ਸਥਿਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਆਪਣੇ ਇੱਕ ਦਿਨ ਦੇ ਦੌਰੇ ਦੌਰਾਨ ਰਾਹੁਲ ਗਾਂਧੀ ਅੰਮ੍ਰਿਤਸਰ ਵਿਖੇ 117 ਉਮੀਦਵਾਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣਗੇ। ਇਸ ਤੋਂ ਬਾਅਦ ਕਾਂਗਰਸੀ ਆਗੂ ਆਪਣੇ ਸਾਰੇ 117 ਉਮੀਦਵਾਰਾਂ ਸਮੇਤ ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ ਮੱਥਾ ਟੇਕਣਗੇ। ਗਾਂਧੀ ਸੜਕੀ ਰਸਤੇ ਜਲੰਧਰ ਜਾਣਗੇ , ਜਿੱਥੇ ਉਹ ਬਾਅਦ ਦੁਪਹਿਰ ਵਾਈਟ ਡਾਇਮੰਡ, ਮਿੱਠਾਪੁਰ, ਜਲੰਧਰ ਵਿਖੇ “ਨਵੀ ਸੋਚ ਨਵਾਂ ਪੰਜਾਬ” ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ। ਪੰਜਾਬ ਦੀ ਕਾਂਗਰਸ ਸਰਕਾਰ ਨੇ ਕਿਹਾ ਕਿ ਉਹ ਚੋਣਾਂ ਤੋਂ ਬਾਅਦ ਮੁੱਖ ਮੰਤਰੀ ਦੇ ਚਿਹਰੇ ਬਾਰੇ ਫੈਸਲਾ ਕਰੇਗੀ, ਹਾਲਾਂਕਿ ਪਾਰਟੀ ਨੇ ਕਿਹਾ ਕਿ ਨਵਜੋਤ ਸਿੰਘ ਸਿੱਧੂ, ਚਰਨਜੀਤ ਸਿੰਘ ਚੰਨੀ ਅਤੇ ਸੁਨੀਲ ਜਾਖੜ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਨੂੰ ਜਿੱਤ ਵੱਲ ਲੈ ਜਾਣਗੇ।