Udaan News24

Latest Online Breaking News

ਵਿਧਾਇਕਾ ਸਤਿਕਾਰ ਕੌਰ ਗਹਿਰੀ ਦੀ ਟਿਕਟ ਕੱਟਣ ਮਗਰੋਂ ਕੈਮਰੇ ਸਾਹਮਣੇ ਭੁੱਬਾਂ ਮਾਰ ਰੋਏ ਪਤੀ ਜਸਮੇਲ ਸਿੰਘ ਲਾਡੀ

ਪੰਜਾਬ ਵਿਧਾਨ ਸਭਾ ਚੋਣਾਂ ਨੂੰ ਕੁਝ ਹੀ ਦਿਨਾਂ ਦਾ ਸਮਾਂ ਬਚਿਆ ਹੈ ਤੇ ਪਾਰਟੀਆਂ ਵੱਲੋਂ ਉਮੀਦਵਾਰ ਐਲਾਨੇ ਜਾ ਰਹੇ ਹਨ। ਕਾਂਗਰਸ ਵੱਲੋਂ ਬੀਤੇ ਦਿਨੀਂ ਉਮੀਦਵਾਰਾਂ ਦੀ ਦੂਜੀ ਸੂਚੀ ਵੀ ਜਾਰੀ ਕਰ ਦਿੱਤੀ ਗਈ। ਪਰ ਬਹੁਤ ਸਾਰੇ ਉਮੀਦਵਾਰਾਂ ਨੂੰ ਝਟਕਾ ਵੀ ਲੱਗਾ ਜਿਨ੍ਹਾਂ ਦੀ ਟਿਕਟ ਕੱਟ ਦਿੱਤੀ ਗਈ।ਫਿਰੋਜ਼ਪੁਰ ਹਲਕੇ ਤੋਂ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ਨੂੰ ਕਾਂਗਰਸ ਵੱਲੋਂ ਟਿਕਟ ਨਹੀਂ ਦਿੱਤਾ ਗਿਆ। ਇਸ ਦਾ ਪਤਾ ਲੱਗਣ ‘ਤੇ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਕੈਮਰੇ ਸਾਹਮਣੇ ਭੁੱਬਾਂ ਮਾਰ-ਮਾਰ ਰੋਂਦੇ ਗਏ। ਜਸਮੇਲ ਨੇ ਕਿਹਾ ਕਿ ਪਾਰਟੀ ਹਮੇਸ਼ਾ ਗਰੀਬ ਦੀ ਕੁਰਬਾਨੀ ਦਿੰਦੀ ਹੈ। ਉਨ੍ਹਾਂ ਤੋਂ ਪੁੱਛਿਆ ਗਿਆ ਕਿ ਉਹ ਪਾਰਟੀ ਤੋਂ ਟਿਕਟ ਲਈ ਕਹਿਣਗੇ ਤਾਂ ਜਸਮੇਲ ਨੇ ਕਿਹਾ ਕਿ ਉਹ ਤਾਂ ਸਿਰਫ ਬੇਨਤੀ ਹੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੇਰੇ ਛੋਟੇ-ਛੋਟੇ ਬੱਚੇ ਹਨ। ਕਾਂਗਰਸ ਨੂੰ ਉਨ੍ਹਾਂ ਉਤੇ ਤਰਸ ਕਰਨਾ ਚਾਹੀਦਾ ਹੈ। ਮੈਂ ਬਹੁਤ ਮਿਹਨਤ ਕੀਤੀ ਹੈ, ਇਹ ਪਾਰਟੀ ਨੂੰ ਦੇਖਮਾ ਚਾਹੀਦਾ ਹੈ।
ਫਿਰੋਜ਼ਪੁਰ ਦਿਹਾਤੀ ਵਿਧਾਨ ਸਭਾ ਸੀਟ ਤੋਂ ਕਾਂਗਰਸ ਨੇ ਆਸ਼ੂ ਬਾਂਗੜ ਨੂੰ ਟਿਕਟ ਦਿੱਤੀ ਹੈ। ਆਸ਼ੂ ਨੂੰ ਪਹਿਲਾਂ ਇਸੇ ਸੀਟ ਤੋਂ ਆਮ ਆਦਮੀ ਪਾਰਟੀ ਨੇ ਟਿਕਟ ਦਿੱਤੀ ਸੀ। ਹਾਲਾਂਕਿ ਉਨ੍ਹਾਂ ਨੇ ਆਪ ਨੇਤਾਵਾਂ ਉਤੇ ਗੰਭੀਰ ਦੋਸ਼ ਲਗਾਉਂਦੇ ਹੋਏ ਪਾਰਟੀ ਛੱਡ ਦਿੱਤੀ ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਉਨ੍ਹਾਂ ਨੂੰ ਕਾਂਗਰਸ ਵਿਚ ਸ਼ਾਮਲ ਕਰਦੇ ਹੋਏ ਪਾਰਟੀ ਦੇ ਫੈਸਲੇ ਨਾਲ ਉਮੀਦਵਾਰ ਐਲਾਨ ਦਿੱਤਾ। ਇਸ ਤੋਂ ਬਾਅਦ ਮੰਗਲਵਾਰ ਦੇਰ ਰਾਤ ਆਈ ਸੂਚੀ ਵਿਚ ਉਨ੍ਹਾਂ ਨੂੰ ਹੀ ਇਸ ਸੀਟ ਤੋਂ ਟਿਕਟ ਮਿਲੀ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!