Udaan News24

Latest Online Breaking News

ਰਾਹੁਲ ਗਾਂਧੀ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ, ਅੰਮ੍ਰਿਤਸਰ ਫ਼ੇਰੀ ਦੌਰਾਨ 5 ਵੱਡੇ ਸੰਸਦ ਮੈਂਬਰ ਰਹੇ ਗਾਇਬ

ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ‘ਤੇ ਹਨ। ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਨ ਪਿੱਛੋਂ ਰਾਹੁਲ ਗਾਂਧੀ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਦੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੀ.ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਵੀ ਸਨ। ਇਸ ਪਿੱਛੋਂ ਉਨ੍ਹਾਂ ਲੰਗਰ ਹਾਲ ਵਿੱਚ ਬੈਠ ਕੇ ਲੰਗਰ ਵੀ ਖਾਧਾ ਅਤੇ ਫ਼ਿਰ ਜ਼ਲ੍ਹਿਆਂਵਾਲਾ ਬਾਗ ਵੀ ਗਏ। ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੱਖ-ਵੱਖ ਅਸਥਾਨਾਂ ‘ਤੇ ਮੱਥਾ ਟੇਕਿਆ ਤੇ ਪਾਰਟੀ ਦੀ ਜਿੱਤ ਲਈ ਅਰਦਾਸ ਕੀਤੀ। ਰਾਹੁਲ ਦੀ ਅੰਮ੍ਰਿਤਸਰ ਫ਼ੇਰੀ ਦੌਰਾਨ ਪੰਜ ਵੱਡੇ ਸੰਸਦ ਮੈਂਬਰ ਉਨ੍ਹਾਂ ਗ਼ੈਰ-ਹਾਜ਼ਰ ਰਹੇ, ਜਿਨ੍ਹਾਂ ਵਿੱਚ ਮਨੀਸ਼ ਤਿਵਾੜੀ, ਰਵਨੀਤ ਸਿੰਘ ਬਿੱਟੂ, ਜਸਵੀਰ ਸਿੰਘ ਗਿੱਲ, ਮੁਹੰਮਦ ਸੱਦੀਕ ਤੇ ਸਾਬਕਾ ਮੁੱਖ ਮੰਤਰੀ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਸ਼ਾਮਲ ਹਨ।  ਮਹਾਰਾਣੀ ਪ੍ਰਨੀਤ ਕੌਰ ਖ਼ਿਲਾਫ ਪਹਿਲਾਂ ਹੀ ਪਾਰਟੀ ਵਿਰੋਧੀ ਸਰਗਰਮੀਆਂ ਦੇ ਦੋਸ਼ਾਂ ਹੇਠ ਨੋਟਿਸ ਭੇਜਿਆ ਗਿਆ ਹੈ। ਉਥੇ ਹੀ ਇਨ੍ਹਾਂ ਵਿੱਚੋਂ ਮੁਹੰਮਦ ਸਦੀਕ ਤੋਂ ਜਦੋਂ ਇਸ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਉਹ ਨਿੱਜੀ ਰੁਝੇਵਿਆਂ ਕਰਕੇ ਰਾਹੁਲ ਦੀ ਫ਼ੇਰੀ ਵਿੱਚ ਸ਼ਾਮਲ ਨਹੀਂ ਹੋਏ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!