Udaan News24

Latest Online Breaking News

ਜ਼ਿਲ੍ਹੇ ਚ 9 ਉਮੀਦਵਾਰਾਂ ਵਲੋਂ ਕਰਵਾਏ ਗਏ ਨਾਮਜ਼ਦਗੀ ਪੱਤਰ ਦਾਖ਼ਲ : ਜ਼ਿਲ੍ਹਾ ਚੋਣ ਅਫ਼ਸਰ

  • ਆਰਓਜ਼ ਪੱਧਰ ਤੇ ਹੋਣਗੇ ਨਾਮਜ਼ਦਗੀ ਪੱਤਰ ਦਾਖਲ
  • ਸਰਕਾਰੀ ਛੁੱਟੀ ਵਾਲੇ ਦਿਨ ਨਹੀਂ ਭਰੇ ਜਾ ਸਕਣਗੇ ਨਾਮਜ਼ਦਗੀ ਪੱਤਰ
  • ਉਮੀਦਵਾਰ ਆਨ-ਲਾਇਨ ਵਿਧੀ ਰਾਹੀਂ ਵੀ ਭਰ ਸਕਦਾ ਹੈ ਨਾਮਜ਼ਦਗੀ ਪੱਤਰ

        ਬਠਿੰਡਾ, 27 ਜਨਵਰੀ : ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਜ਼ਿਲ੍ਹੇ ਅੰਦਰ ਵੀਰਵਾਰ ਨੂੰ 9 ਨਾਮਜ਼ਦਗੀ ਪੱਤਰ ਦਾਖ਼ਲ ਹੋਏ ਹਨ। ਵਿਧਾਨ ਸਭਾ ਹਲਕਾ 91-ਭੁੱਚੋਂ ਮੰਡੀ ਤੋਂ 2, 93-ਬਠਿੰਡਾ ਦਿਹਾਤੀ ਤੋਂ 1 ਅਤੇ 94-ਤਲਵੰਡੀ ਸਾਬੋ ਤੋਂ 6 ਉਮੀਦਵਾਰਾਂ ਵਲੋਂ ਆਪੋਂ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਗਏ ਹਨ, ਜਦਕਿ ਅੱਜ ਵਿਧਾਨ ਸਭਾ ਹਲਕਾ 90-ਰਾਮਪੁਰਾ ਫ਼ੂਲ ਅਤੇ 92-ਬਠਿੰਡਾ ਸ਼ਹਿਰੀ ਅਤੇ 95-ਮੌੜ ਤੋਂ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ। ਇਸ ਤੋਂ ਪਹਿਲਾਂ 25 ਜਨਵਰੀ ਨੂੰ ਵਿਧਾਨ ਸਭਾ ਹਲਕਾ 95-ਮੌੜ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਵਲੋਂ ਦਾਖ਼ਲ ਕਰਵਾਏ ਗਏ ਸਨ। ਇਸ ਤਰ੍ਹਾਂ ਜ਼ਿਲ੍ਹੇ ਅੰਦਰ ਹੁਣ ਤੱਕ 10 ਨਾਮਜ਼ਦਗੀ ਪੱਤਰ ਦਾਖਲ ਹੋ ਚੁੱਕੇ ਹਨ।

          ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨਾਮਜ਼ਦਗੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿਦਿਆਂ ਦੱਸਿਆ ਕਿ ਹਲਕਾ 91-ਭੁੱਚੋਂ ਮੰਡੀ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਦਰਸ਼ਨ ਸਿੰਘ ਕੋਟਫ਼ੱਤਾ ਤੇ ਅਮਰਜੀਤ ਕੌਰ ਨੇ ਕਵਰਿੰਗ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ ਹਨ। ਇਸੇ ਤਰ੍ਹਾਂ ਵਿਧਾਨ ਸਭਾ ਹਲਕਾ 93-ਬਠਿੰਡਾ ਦਿਹਾਤੀ ਤੋਂ ਜਗਸੀਰ ਸਿੰਘ ਨੇ ਆਜ਼ਾਦ ਉਮੀਦਵਾਰ ਵਜੋਂ, ਵਿਧਾਨ ਸਭਾ ਹਲਕਾ 94-ਤਲਵੰਡੀ ਸਾਬੋ ਤੋਂ ਸ਼੍ਰੋਮਣੀ ਅਕਾਲੀ ਦਲ ਵਲੋਂ ਜੀਤਮਹਿੰਦਰ ਸਿੰਘ ਨੇ ਦੋ ਸੈੱਟ ਤੇ ਗੁਰਬਾਜ ਸਿੰਘ ਨੇ ਕਵਰਿੰਗ ਉਮੀਦਵਾਰ ਜਦਕਿ ਜਗਸੀਰ ਸਿੰਘ, ਕਮਲਜੀਤ ਕੌਰ ਅਤੇ ਦਵਿੰਦਰ ਸਿੰਘ ਵਲੋਂ ਆਜ਼ਾਦ ਉਮੀਦਵਾਰ ਵਜੋਂ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਗਏ ਹਨ।

          ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਹੋਰ ਦੱਸਿਆ ਕਿ ਨਾਮਜ਼ਦਗੀ ਪੱਤਰ 1 ਫ਼ਰਵਰੀ ਤੱਕ ਭਰੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ 2 ਫ਼ਰਵਰੀ ਨੂੰ ਅਤੇ 4 ਫ਼ਰਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਦੁਪਿਹਰ 3 ਵਜੇ ਤੱਕ ਭਰੇ ਜਾ ਸਕਣਗੇ। ਕਿਸੇ ਵੀ ਸਰਕਾਰੀ ਛੁੱਟੀ ਵਾਲੇ ਦਿਨ ਅਤੇ 26 ਜਨਵਰੀ ਨੂੰ ਨਾਮਜ਼ਦਗੀ ਪੱਤਰ ਨਹੀਂ ਭਰੇ ਜਾਣਗੇ। ਨਾਮਜ਼ਦਗੀ ਪੱਤਰ ਭਰਨ ਸਮੇਂ ਉਮੀਦਵਾਰ ਸਮੇਤ 2 ਨੁਮਾਇੰਦਿਆਂ ਨੂੰ ਹੀ ਅੰਦਰ ਜਾਣ ਦੀ ਆਗਿਆ ਹੋਵੇਗੀ।

          ਬੈਠਕ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਦੱਸਿਆ ਕਿ ਨਾਮਜ਼ਦਗੀ ਪੱਤਰ ਆਨ-ਲਾਇਨ https://suvidha.eci.gov.in/login ਤੇ ਵੀ ਭਰੇ ਜਾ ਸਕਦੇ ਹਨ। ਉਨ੍ਹਾਂ ਮੌਜੂਦ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਾਮਜ਼ਦਗੀ ਪੱਤਰ ਭਰਨ ਸਮੇਂ ਕੋਵਿਡ-19 ਦੀਆਂ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।

          ਜ਼ਿਲ੍ਹਾ ਚੋਣ ਅਫ਼ਸਰ ਨੇ ਅੱਗੇ ਹੋਰ ਦੱਸਿਆ ਕਿ ਇਹ ਨਾਮਜ਼ਦਗੀ ਪੱਤਰ ਜ਼ਿਲ੍ਹੇ ਨਾਲ ਸਬੰਧਤ ਵੱਖ-ਵੱਖ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ ਆਰਓਜ਼ ਵਲੋਂ ਵੱਖ-ਵੱਖ ਸਥਾਨਾਂ ਤੇ ਦਾਖ਼ਲ ਕਰਵਾਏ ਜਾਣਗੇ। ਉਨ੍ਹਾਂ ਦੱਸਿਆ ਕਿ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਦੇ ਚਾਹਵਾਨ ਉਮੀਦਵਾਰ ਵਿਧਾਨ ਸਭਾ ਹਲਕਾ 90-ਰਾਮਪੁਰਾ ਫੂਲ ਨਾਲ ਸਬੰਧਤ ਨਾਮਜ਼ਦਗੀ ਪੱਤਰ ਕੋਰਟ ਰੂਮ ਤਹਿਸੀਲ ਕੰਪਲੈਕਸ, ਦਫ਼ਤਰ ਉਪ ਮੰਡਲ ਮੈਜਿਸਟ੍ਰੇਟ ਰਾਮਪੁਰਾ ਫੂਲ, ਵਿਧਾਨ ਸਭਾ ਹਲਕਾ 91-ਭੁੱਚੋ ਮੰਡੀ ਰੂਮ ਨੰਬਰ 110, ਗਰਾਊਂਡ ਫ਼ਲੋਰ ਦਫਤਰ ਸੈਕਟਰੀਏਟ ਰੀਜਨਲ ਟਰਾਂਸਪੋਰਟ ਅਥਾਰਟੀ (ਆਰਟੀਏ) ਡੀਏਸੀ ਕੰਪਲੈਕਸ ਬਠਿੰਡਾ, ਵਿਧਾਨ ਸਭਾ ਹਲਕਾ 92-ਬਠਿੰਡਾ ਸ਼ਹਿਰੀ ਕਮਰਾ ਨੰਬਰ 311, ਕੋਰਟ ਰੂਮ ਦਫ਼ਤਰ ਐਸਡੀਐਮ ਡੀਏਸੀ ਕੰਪਲੈਕਸ ਬਠਿੰਡਾ, ਵਿਧਾਨ ਸਭਾ ਹਲਕਾ 93-ਬਠਿੰਡਾ ਦਿਹਾਤੀ ਰੂਮ ਨੰਬਰ 201, ਬੀਡੀਏ ਕੰਪਲੈਕਸ, ਭਾਗੂ ਰੋਡ ਫ਼ੇਜ-1 ਮਾਡਲ ਟਾਊਨ ਬਠਿੰਡਾ, ਵਿਧਾਨ ਸਭਾ ਹਲਕਾ 94-ਤਲਵੰਡੀ ਸਾਬੋ ਦੇ ਦਫ਼ਤਰ ਨਗਰ ਕੌਂਸਲ ਵਿਖੇ ਅਤੇ ਵਿਧਾਨ ਸਭਾ ਹਲਕਾ 95-ਮੌੜ ਦੇ ਰੂਮ ਨੰਬਰ 112, ਦਫ਼ਤਰ ਐਸਡੀਐਮ ਮੌੜ ਵਿਖੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾ ਸਕਦੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!