ਪੰਜਾਬ ਕਾਂਗਰਸ ‘ਚ ਟਿਕਟਾਂ ਦੀ ਵੰਡ ਦਾ ਵਿਰੋਧ; ਸਤਵਿੰਦਰ ਬਿੱਟੀ ਨੇ ਪ੍ਰਗਟਾਇਆ ਰੋਸ

ਪੰਜਾਬ ਕਾਂਗਰਸ ਵੱਲੋਂ ਜਾਰੀ ਉਮੀਦਵਾਰਾਂ ਦੀ ਦੂਜੀ ਸੂਚੀ ਦਾ ਵਿਰੋਧ ਸ਼ੁਰੂ ਹੋ ਗਿਆ ਹੈ। ਲੁਧਿਆਣਾ ਦੇ ਸਾਹਨੇਵਾਲ ਵਿਧਾਨ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਪਾਰਟੀ ਵੱਲੋਂ ਟਿਕਟ ਦਿੱਤੇ ਜਾਣ ਤੋਂ ਬਾਅਦ ਕਾਂਗਰਸੀ ਆਗੂ ਅਤੇ ਪ੍ਰਸਿੱਧ ਲੋਕ ਗਾਇਕ ਸਤਵਿੰਦਰ ਬਿੱਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਤਵਿੰਦਰ ਬਿੱਟੀ ਨੇ ਰੋਸ ਜ਼ਾਹਰ ਕੀਤਾ ਕਿ ਜਿੱਥੇ ਕਾਂਗਰਸ ਯੂਪੀ ਵਿੱਚ ਔਰਤਾਂ ਨੂੰ ਵੱਧ ਸੀਟਾਂ ਦੇਣ ਦੀ ਗੱਲ ਕਰ ਰਹੀ ਹੈ, ਉਥੇ ਦੂਜੇ ਪਾਸੇ ਪੰਜਾਬ ਵਿੱਚ ਧੀਆਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਵਿਧਾਨ ਸਭਾ ਹਲਕੇ ਵਿੱਚ ਸਖ਼ਤ ਮਿਹਨਤ ਕੀਤੀ। ਪਰ ਪਾਰਟੀ ਵੱਲੋਂ ਉਨ੍ਹਾਂ ਦੀ ਮਿਹਨਤ ਨੂੰ ਅੱਖੋਂ ਪਰੋਖੇ ਕਰ ਦਿੱਤਾ ਗਿਆ ਅਤੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਦੇ ਜਵਾਈ ਵਿਕਰਮ ਬਾਜਵਾ ਨੂੰ ਟਿਕਟ ਦਿੱਤੀ ਗਈ, ਇਸ ਦੇ ਬਾਵਜੂਦ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਖੁਦ ਰੈਲੀ ਦੌਰਾਨ ਉਨ੍ਹਾਂ ਦੀ ਉਮੀਦਵਾਰੀ ਦਾ ਐਲਾਨ ਕੀਤਾ ਗਿਆ। ਪਰ ਉਹ ਆਪਣਾ ਵਿਧਾਨ ਸਭਾ ਹਲਕਾ ਨਹੀਂ ਛੱਡਣਗੇ। ਹਾਲਾਂਕਿ ਚੋਣ ਲੜਨੀ ਹੈ, ਜਾਂ ਨਹੀਂ ਇਹ ਰੱਬ ਹੀ ਜਾਣਦਾ।