ਪੰਜਾਬ ਲੋਕ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ

20 ਫ਼ਰਵਰੀ ਨੂੰ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕੈਪਟਨ ਅਮਰਿੰਦਰ ਸਿੰਘ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪੰਜਾਬ ਲੋਕ ਕਾਂਗਰਸ ਵੱਲੋਂ ਅੱਜ ਪੰਜ ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ। ਇਨ੍ਹਾਂ ਵਿੱਚ ਜੰਡਿਆਲਾ ਤੋਂ ਗਗਨਦੀਪ ਸਿੰਘ, ਬੱਸੀ ਪਠਾਣਾਂ ਤੋਂ ਡਾ. ਦੀਪਕ ਜੋਤੀ, ਗਿੱਦੜਬਾਹਾ ਤੋਂ ਓਮ ਪ੍ਰਕਾਸ਼ ਬੱਬਰ, ਅਮਰਗੜ੍ਹ ਤੋਂ ਸਰਦਾਰ ਅਲੀ ਤੇ ਸ਼ੁਤਰਣਾ ਤੋਂ ਨਾਰਾਇਣ ਸਿੰਘ ਨਰਸੌਤ ਨੂੰ ਟਿਕਟ ਦਿੱਤੀ ਗਈ ਹੈ। ਉਥੇ ਹੀ ਕੈਪਟਨ ਅਮਰਿੰਦਰ ਸਿੰਘ ਪਟਿਆਲਾ ਸ਼ਹਿਰੀ ਤੋਂ ਚੋਣ ਮੈਦਾਨ ਦੇ ਵਿੱਚ ਉੱਤਰਣ ਜਾ ਰਹੇ ਹਨ। ਹੁਣ ਤੱਕ ਕੈਪਟਨ ਅਮਰਿੰਦਰ ਸਿੰਘ 27 ਉਮੀਦਵਾਰਾਂ ਨੂੰ ਚੋਣ ਮੈਦਾਨ ਵਿੱਚ ਉਤਾਰ ਚੁੱਕੇ ਹਨ।