ਰਾਹੁਲ ਗਾਂਧੀ ਦਾ ਟਵੀਟ- ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿੱਚੋਂ ਸਾਰਿਆਂ ਦੀ ਪਸੰਦ ਦਾ ਇੱਕ ਨਾਂ ਜਲਦ ਹੀ ਸਾਰਿਆਂ ਦੇ ਸਾਹਮਣੇ ਰੱਖਾਂਗੇ
ਕਾਂਗਰਸ ਵਿੱਚ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਸਸਪੈਂਸ ਬਣਿਆ ਹੋਇਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸੀ.ਐੱਮ. ਉਮੀਦਵਾਰ ਦੀ ਦੌੜ ਵਿੱਚ ਸ਼ਾਮਲ ਹਨ। ਅੱਜ ਆਪਣੀ ਪੰਜਾਬ ਫ਼ੇਰੀ ਦੌਰਾਨ ਵੀ ਰਾਹੁਲ ਗਾਂਧੀ ਨੇ ਇਸ ਬਾਰੇ ਗੱਲ ਕੀਤੀ। ਇਸ ਪਿੱਛੋਂ ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ ਉਹ ਚਰਨਜੀਤ ਸਿੰਘ ਚੰਨੀ ਤੇ ਨਵਜੋਤ ਸਿੰਘ ਸਿੱਧੂ ਵਿੱਚੋਂ ਸਾਰਿਆਂ ਦੀ ਪਸੰਦ ਦਾ ਇੱਕ ਨਾਂ ਜਲਦ ਹੀ ਸਾਰਿਆਂ ਦੇ ਸਾਹਮਣੇ ਰੱਖਣਗੇ।
