Udaan News24

Latest Online Breaking News

ਵਿਧਾਨ ਸਭਾ ਚੋਣਾਂ-2022-ਤੀਸਰੇ ਦਿਨ  15 ਨਾਮਜ਼ਦਗੀ ਪੱਤਰ ਹੋਏ ਦਾਖਲ : ਜ਼ਿਲਾ ਚੋਣ ਅਫ਼ਸਰ

ਹੁਣ ਤੱਕ  25 ਨਾਮਜ਼ਦਗੀਆ ਹੋ ਚੁੱਕੀਆਂ ਹਨ ਦਾਖਲ
ਉਮੀਦਵਾਰ ਆਨ-ਲਾਇਨ ਵਿਧੀ ਰਾਹੀਂ ਵੀ ਭਰ ਸਕਦਾ ਹੈ ਨਾਮਜ਼ਦਗੀ ਪੱਤਰ

ਬਠਿੰਡਾ, 28 ਜਨਵਰੀ : ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਵਿਧਾਨ ਸਭਾ ਚੋਣਾਂ-2022 ਲਈ ਜ਼ਿਲੇ ਅੰਦਰ ਤੀਸਰੇ ਦਿਨ ਸ਼ੁੱਕਰਵਾਰ ਨੂੰ 15  ਨਾਮਜ਼ਦਗੀਆਂ ਦਾਖਲ ਹੋਇਆ ਹਨ। ਜਿਸ ਵਿੱਚ ਵਿਧਾਨ ਸਭਾ ਹਲਕਾ 90-ਰਾਮਪੁਰਾ ਫ਼ੂਲ ਤੋਂ 4, 91-ਭੁੱਚੋਂ ਮੰਡੀ ਤੋਂ 2, 92- ਬਠਿੰਡਾ ਸ਼ਹਿਰੀ ਤੋਂ 2, 94-ਤਲਵੰਡੀ ਸਾਬੋ ਤੋਂ 5 ਅਤੇ 95-ਮੌੜ ਤੋਂ 2 ਨਾਮਜ਼ਦਗੀਆਂ ਦਾਖਲ ਹੋਇਆ ਹਨ। ਇਸੇ ਤਰਾਂ ਜ਼ਿਲੇ ਅੰਦਰ ਹੁਣ ਤੱਕ 25 ਨਾਮਜ਼ਦਗੀਆਂ ਦਾਖਲ ਹੋ ਚੁੱਕਿਆਂ ਹਨ। ਜਦਕਿ ਤੀਸਰੇ ਦਿਨ 93-ਬਠਿੰਡਾ ਦਿਹਾਤੀ ਤੋਂ ਕਿਸੇ ਵੀ ਉਮੀਦਵਾਰ ਨੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਨਹੀਂ ਕਰਵਾਏ।  ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ  ਵਿਨੀਤ ਕੁਮਾਰ ਨਾਮਜ਼ਦਗੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ  ਦਿੰਦਿਆਂ ਦੱਸਿਆ ਕਿ ਹਲਕਾ 94-ਤਲਵੰਡੀ ਸਾਬੋ ਤੋਂ ਅਮਨਿੰਦਰ ਸਿੰਘ ਅਜ਼ਾਦ ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਖੁਸ਼ਬਾਜ ਸਿੰਘ ਜਟਾਣਾ ਅਤੇ ਨਵਪ੍ਰੀਤ ਜਟਾਣਾ, ਜਨ ਆਸਰਾ ਪਾਰਟੀ ਵੱਲੋਂ ਤੇਜਿੰਦਰਪਾਲ ਸਿੰਘ ਅਤੇ ਸੁਖਪ੍ਰੀਤ ਸਿੰਘ ਅਜ਼ਾਦ ਨੇ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਦਾਖਲ ਕਰਵਾਏ ਹਨ। ਇਸੇ ਤਰਾਂ ਵਿਧਾਨ ਸਭਾ ਹਲਕਾ 91-ਭੁੱਚੋਂ ਤੋਂ ਆਮ ਆਦਮੀ ਪਾਰਟੀ ਵੱਲੋਂ ਜਗਸੀਰ ਸਿੰਘ  ਅਤੇ ਬੇਅਤ ਕੌਰ, ਵਿਧਾਨ ਸਭਾ ਹਲਕਾ 92-ਬਠਿੰਡਾ ਸ਼ਹਿਰੀ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਰੂਪ ਚੰਦ ਸਿੰਗਲਾ ਅਤੇ ਦੀਨਵ ਸਿੰਗਲਾ, ਵਿਧਾਨ ਸਭਾ ਹਲਕਾ 90-ਰਾਮਪੁਰਾ ਫੂਲ ਤੋਂ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵੱਲੋਂ ਗੁਰਪ੍ਰੀਤ ਸਿੰਘ ਕਾਂਗੜ ਅਤੇ ਸੁਖਪ੍ਰੀਤ ਕੌਰ ਨੇ ਨਾਮਜ਼ਦਗੀ ਕਾਗਜ਼ਾਂ ਦੇ ਦੋ-ਦੋ ਸੈੱਟ ਦਾਖਲ ਕਰਵਾਏ ਹਨ। ਇਸੇ ਤਰਾਂ ਵਿਧਾਨ ਸਭਾ ਹਲਕਾ 95-ਮੌੜ ਤੋਂ ਦਰਸ਼ਨ ਸਿੰਘ ਬਾਜੀਗਰ ਨੇ ਅਜ਼ਾਦ ਉਮੀਦਵਾਰ ਵਜੋਂ ਅਤੇ  ਸੀ.ਪੀ.ਆਈ ਲਿਬਰੇਸ਼ਨ ਵੱਲੋਂ ਕਾਮਰੇਡ ਪਿ੍ਰਤਪਾਲ ਸਿੰਘ ਨੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਹਨ। ਜ਼ਿਲਾ ਚੋਣ ਅਫ਼ਸਰ ਨੇ ਅੱਗੇ ਹੋਰ ਦੱਸਿਆ ਕਿ ਨਾਮਜ਼ਦਗੀ ਪੱਤਰ 1 ਫ਼ਰਵਰੀ ਤੱਕ ਭਰੇ ਜਾ ਸਕਣਗੇ। ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ 2 ਫ਼ਰਵਰੀ ਨੂੰ ਅਤੇ 4 ਫ਼ਰਵਰੀ ਤੱਕ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ। ਨਾਮਜ਼ਦਗੀ ਪੱਤਰ ਸਵੇਰੇ 11 ਵਜੇ ਤੋਂ ਦੁਪਿਹਰ 3 ਵਜੇ ਤੱਕ ਸਬੰਧਤ ਆਰ.ੳਜ਼ ਦੇ ਦਫ਼ਤਰਾਂ ਵਿਖੇ ਭਰੇ ਜਾ ਸਕਣਗੇ।ਸਰਕਾਰੀ ਛੁੱਟੀ ਵਾਲੇ ਦਿਨ ਨਾਮਜ਼ਦਗੀ ਪੱਤਰ ਨਹੀਂ ਭਰੇ ਜਾਣਗੇ। ਨਾਮਜ਼ਦਗੀ ਪੱਤਰ ਭਰਨ ਸਮੇਂ ਉਮੀਦਵਾਰ ਸਮੇਤ 2 ਨੁਮਾਇੰਦਿਆਂ ਨੂੰ ਹੀ ਅੰਦਰ ਜਾਣ ਦੀ ਆਗਿਆ ਹੋਵੇਗੀ।  ਜ਼ਿਲਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਵਨੀਤ ਕੁਮਾਰ ਨੇ ਅੱਗੇ ਦੱਸਿਆ ਕਿ ਨਾਮਜ਼ਦਗੀ ਪੱਤਰ ਆਨ-ਲਾਇਨ : https://suvidha.eci.gov.in/login   ਤੇ ਵੀ ਭਰੇ ਜਾ ਸਕਦੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!