ਸ਼੍ਰੋਮਣੀ ਅਕਾਲੀ ਦਲ-ਬਸਪਾ ਗਠਜੋੜ ‘ਚ ਸ਼ਾਮਿਲ ਹੋਇਆ ਸ਼ਿਵ ਸੈਨਾ ਹਿੰਦੁਸਤਾਨ

ਚੰਡੀਗੜ੍ਹ : ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਲਈ ਵੋਟਿੰਗ ਹੈ। ਸਾਰੀਆਂ ਸਾਰੀਆਂ ਸਿਆਸੀ ਧਿਰਾਂ ਨੇ ਆਪਣੀ ਪੂਰੀ ਵਾਹ ਲਾਈ ਹੋਈ ਹੈ। ਪੰਜਾਬ ਦੀ ਰਾਜਨੀਤੀ ਵਿੱਚ ਨਿੱਤ ਦਿਨ ਨਵਾਂ ਵੇਖਣ ਨੂੰ ਮਿਲ ਰਿਹਾ ਹੈ। ਖਬਰ ਹੈ ਕਿ ਸ਼ਿਵ ਸੈਨਾ ਹਿੰਦੁਸਤਾਨ ਹੁਣ ਸ਼੍ਰੋਮਣੀ ਅਕਾਲੀ ਦਲ +ਬਸਪਾ ਦੇ ਗਠਜੋੜ ਵਿੱਚ ਸ਼ਾਮਿਲ ਹੋ ਗਿਆ ਹੈ। ਇਸ ਦੀ ਜਾਣਕਾਰੀ ਖੁਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਿੱਤੀ। ਇਸ ਮੌਕੇ ਉਨ੍ਹਾਂ ਨਾਲ ਸ਼ਿਵ ਸ਼ੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ ਵੀ ਹਾਜ਼ਰ ਸਨ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਸਾਡੀ ਗਠਜੋੜ ਦੀ ਸਰਕਾਰ ਬਣਨ ਉਤੇ ਹਿੰਦੂ ਭਾਈਚਾਰੇ ਨੂੰ ਪੂਰਾ ਮਾਨ-ਸਨਮਾਨ ਦਿੱਤਾ ਜਾਵੇਗਾ। ਇਸ ਨਾਲ ਭਾਈਚਾਰਕ ਸਾਂਝ ਹੋਰ ਡੂੰਘੀ ਹੋਵੇਗੀ। ਸ਼ਿਵ ਸੈਨਾ ਹਿੰਦੁਸਤਾਨ ਸਾਨੂੰ ਸਾਰੀਆਂ 117 ਸੀਟਾਂ ਉਤੇ ਸਪੋਰਟ ਕਰੇਗੀ। ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਪਵਨ ਗੁਪਤਾ ਨੇ ਕਿਹਾ ਕਿ ਅਸੀ ਸਾਰੀਆਂ ਸੀਟਾਂ ਉਤੇ ਬਗੈਰ ਕਿਸੇ ਸ਼ਰਤ ਦੇ ਸ਼੍ਰੋਮਣੀ ਅਕਾਲੀ ਦਲ ਦੀ ਮਦਦ ਕਰਾਂਗੇ।