Udaan News24

Latest Online Breaking News

ਭਗਵੰਤ ਮਾਨ ਨੇ ਮਾਤਾ ਦੀ ਮੌਜੂਦਗੀ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤਾ

ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ  ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਉਮੀਦਵਾਰ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰ ਦਿੱਤਾ ਹੈ। ਭਗਵੰਤ ਮਾਨ ਨੇ ਆਪਣੀ ਮਾਤਾ ਦੀ ਮੌਜੂਦਗੀ ਵਿੱਚ ਨਾਮਜ਼ਦਗੀ ਪੱਤਰ ਦਾਖਲ ਕੀਤਾ । ਇਸ ਦੌਰਾਨ ਉਨ੍ਹਾਂ ਨੇ ਭਰੋਸਾ ਜਤਾਉਂਦਿਆਂ ਕਿਹਾ ਕਿ ਧੂਰੀ ਦੇ ਲੋਕ ਉਨ੍ਹਾਂ ਨੂੰ ਪਹਿਲਾਂ ਵਰਗਾ ਪਿਆਰ ਦੇਣਗੇ।

Bhagwant mann filed nomination

ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਧੂਰੀ ਕ੍ਰਾਂਤੀਕਾਰੀਆਂ ਤੇ ਸ਼ਾਇਰਾਂ ਦਾ ਇਲਾਕਾ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਉਹ ਇਸ ਸੀਟ ਤੋਂ ਪੰਜਾਬ ਵਿੱਚ ਸਭ ਤੋਂ ਵੱਧ ਵੋਟਾਂ ਦੇ ਅੰਤਰ ਨਾਲ ਜਿੱਤਣਗੇ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਹ ਧੂਰੀ ਨੂੰ ਮਾਡਲ ਬਣਾਉਣਗੇ, ਜੋ ਸਮੱਸਿਆ ਧੂਰੀ ਵਿੱਚ ਹੈ, ਓਹੀ ਪੰਜਾਬ ਵਿੱਚ ਹੈ। ਗੌਰਤਲਬ ਹੈ ਕਿ ਭਗਵੰਤ ਮਾਨ ਨੂੰ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ 18 ਜਨਵਰੀ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ‘ਆਪ’ ਦੇ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਸੀ। ਆਮ ਆਦਮੀ ਪਾਰਟੀ ਦੇ ਆਗੂ ਰਾਘਵ ਚੱਢਾ ਨੇ ਦੱਸਿਆ ਕਿ ‘ਆਪ’ ਨੇ ਫੈਸਲਾ ਕੀਤਾ ਹੈ ਕਿ 2022 ਦੀਆਂ ਪੰਜਾਬ ਚੋਣਾਂ ਲਈ ਸਾਡੇ ਮੁੱਖ ਮੰਤਰੀ ਉਮੀਦਵਾਰ ਧੂਰੀ ਹਲਕੇ ਤੋਂ ਚੋਣ ਲੜਨਗੇ। ਕਾਮੇਡੀਅਨ ਤੋਂ ਸਿਆਸਤਦਾਨ ਬਣੇ 48 ਸਾਲਾਂ ਮਾਨ ਸੰਗਰੂਰ ਸੰਸਦੀ ਹਲਕੇ ਤੋਂ ਦੋ ਵਾਰ ਲੋਕ ਸਭਾ ਮੈਂਬਰ ਰਹੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!