ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਹਲਕਾ ਛੱਡ ਕੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨੀ ਚਾਹੀਦੀ ਹੈ-ਸਿੱਧੂ

ਅੰਮ੍ਰਿਤਸਰ, 29 ਜਨਵਰੀ 2022- ਪੰਜਾਬ ਕਾਂਗਰਸ ਦੇ ਪ੍ਧਾਨ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਪੂਰਬੀ ਤੋਂ ਆਪਣਾ ਨਾਮਜ਼ਦਗੀ ਪੱਤਰ ਭਰਨ ਤੋਂ ਬਾਅਦ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਮਜੀਠਾ ਹਲਕਾ ਛੱਡ ਕੇ ਅੰਮ੍ਰਿਤਸਰ ਪੂਰਬੀ ਤੋਂ ਚੋਣ ਲੜਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮਜੀਠੀਆ ਨੇ ਚਿੱਟਾ ਵੇਚਿਆ। ਉਨ੍ਹਾਂ ਕਿਹਾ ਕਿ ਮਜੀਠੀਆ ਦੇ ਖਿਲਾਫ ਐਸਟੀਐਫ ਦੀ ਰਿਪੋਰਟ ਵਿਚ ਵੀ ਸਬੂਤ ਹਨ। ਸਿੱਧੂ ਨੇ ਕਿਹਾ ਕਿ ਤਸਕਰੀ ਕਰਨ ਵਾਲੇ ਸਾਰੇ ਰਲ ਗਏ ਹਨ ਅਤੇ ਰਲ ਕੇ 75-25 ਖੇਡ ਰਹੇ ਹਨ। ਸਿੱਧੂ ਨੇ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਨੂੰ ਲੁੱਟਿਆ ਹੈ। ਸਿੱਧੂ ਪਰਿਵਾਰਕ ਵਿਵਾਦ ਬਾਰੇ ਪਹਿਲੀ ਵਾਰ ਮੀਡੀਆ ਸਾਹਮਣੇ ਬੋਲੇ ਕਿ ਇਨ੍ਹਾਂ ਨੇ ਗੰਦੀ ਸਿਆਸਤ ਕਰਕੇ ਹੀ ਮੇਰਾ ਪਰਿਵਾਰਕ ਮੁੱਦਾ ਚੁੱਕਿਆ ਹੈ। ਜਦੋਂ ਇਨ੍ਹਾਂ ਨੂੰ ਮੇਰੇ ਖਿਲਾਫ ਕੁਝ ਨਹੀਂ ਮਿਲਿਆ ਤਾਂ ਇਹ ਮੇਰੀ ਮਾਂ ਨੂੰ ਕਬਰਾਂ ਵਿੱਚੋਂ ਕੱਢ ਲਿਆਏ ਹਨ। ਮੇਰੇ 17 ਸਾਲਾਂ ਦੇ ਸਿਆਸੀ ਕਰੀਅਰ ਵਿੱਚ ਇੱਕ ਵੀ ਪਰਚਾ ਨਹੀਂ ਹੈ।