Udaan News24

Latest Online Breaking News

ਵਿੱਤੀ ਸਾਲ 2022-23 ਲਈ ਕੇਂਦਰੀ ਬਜਟ 2022 ਪੇਸ਼ ਕਰਨ ਪਿੱਛੋਂ ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਹਮਲੇ ਸ਼ੁਰੂ

ਨਵੀਂ ਦਿੱਲੀ: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵੱਲੋਂ ਮੰਗਲਵਾਰ ਨੂੰ ਸੰਸਦ ਵਿੱਚ ਵਿੱਤੀ ਸਾਲ 2022-23 ਲਈ ਕੇਂਦਰੀ ਬਜਟ 2022 ਪੇਸ਼ ਕਰਨ ਪਿੱਛੋਂ ਕਾਂਗਰਸ ਸਣੇ ਵਿਰੋਧੀ ਪਾਰਟੀਆਂ ਦੇ ਹਮਲੇ ਸ਼ੁਰੂ ਹੋ ਗਏ ਹਨ। ਕਈ ਨੇਤਾਵਾਂ ਨੇ ਬਜਟ ‘ਤੇ ਤਿੱਖੀ ਪ੍ਰਤੀਕਿਰਿਆ ਦਿੱਤੀ। ਰਾਹੁਲ ਗਾਂਧੀ ਨੇ ਟਵੀਟ ਕਰਕੇ ਕਿਹਾ ਕਿ ਬਜਟ ਵਿੱਚ ਨੌਕਰੀਪੇਸ਼ਾ, ਮਿਡਲ ਕਲਾਸ, ਗਰੀਬ, ਨੌਜਵਾਨਾਂ ਤੇ ਕਿਸਾਨਾਂ ਲਈ ਕੁਝ ਨਹੀਂ ਰੱਖਿਆ ਗਿਆ।

ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਟਵੀਟ ਕੀਤਾ, “ਭਾਰਤ ਦਾ ਨੌਕਰੀਪੇਸ਼ਾ ਵਰਗ ਅਤੇ ਮੱਧ ਵਰਗ ਮਹਾਂਮਾਰੀ ਦੇ ਇਸ ਦੌਰ ਵਿੱਚ, ਤਨਖਾਹਾਂ ਵਿੱਚ ਹਰ ਪਾਸਿਓਂ ਕਟੌਤੀ ਅਤੇ ਮਹਿੰਗਾਈ ਵਿੱਚ ਰਾਹਤ ਦੀ ਉਮੀਦ ਕਰ ਰਹੇ ਸਨ। ਵਿੱਤ ਮੰਤਰੀ ਅਤੇ ਪ੍ਰਧਾਨ ਮੰਤਰੀ ਨੇ ਆਪਣੇ ਸਿੱਧੇ ਟੈਕਸ ਨਾਲ ਜੁੜੇ ਕਦਮਾਂ ਨਾਲ ਇਨ੍ਹਾਂ ਵਰਗਾਂ ਨੂੰ ਇਕ ਵਾਰ ਫਿਰ ਬਹੁਤ ਨਿਰਾਸ਼ ਕੀਤਾ ਹੈ।” ਉਨ੍ਹਾਂ ਦੋਸ਼ ਲਾਇਆ ਕਿ ਇਹ ਨੌਕਰੀਪੇਸ਼ਾ ਅਤੇ ਮੱਧ ਵਰਗ ਨਾਲ ਧੋਖਾ ਹੈ। ਸੁਰਜੇਵਾਲਾ ਨੇ ਇਹ ਵੀ ਪੁੱਛਿਆ ਕਿ ਕੀ ਸਰਕਾਰ ਨੇ ‘ਕ੍ਰਿਪਟੋ ਕਰੰਸੀ’ ਤੋਂ ਹੋਣ ਵਾਲੀ ਆਮਦਨ ‘ਤੇ ਟੈਕਸ ਲਗਾ ਕੇ ਬਿੱਲ ਲਿਆਏ ਬਿਨਾਂ ‘ਕ੍ਰਿਪਟੋ ਕਰੰਸੀ’ ਨੂੰ ਕਾਨੂੰਨੀ ਕਰਾਰ ਕਰ ਦਿੱਤਾ ਹੈ?

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!