ਭਾਰਤੀ ਜਨਤਾ ਪਾਰਟੀ ਗਠਜੋੜ ਪੰਜਾਬ ਚ ਇਤਿਹਾਸ ਰਚਣ ਜਾ ਰਿਹਾ ਹੈ-ਸ਼ੇਖਾਵਤ
ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਗਠਜੋੜ ਪੰਜਾਬ ਵਿੱਚ ਇਤਿਹਾਸ ਰਚਣ ਜਾ ਰਿਹਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਸੂਬੇ ‘ਚ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਹੈ।ਪੰਜਾਬ ਵਿੱਚ ਵਿਧਾਨ ਸਭਾ ਚੋਣਾਂ 20 ਫਰਵਰੀ ਨੂੰ ਇੱਕੋ ਪੜਾਅ ਵਿੱਚ ਹੋਣਗੀਆਂ। ਭਾਰਤੀ ਚੋਣ ਕਮਿਸ਼ਨ (ECI) ਵੱਲੋਂ ਜਾਰੀ ਸ਼ਡਿਊਲ ਅਨੁਸਾਰ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਤੋਂ ਇਲਾਵਾ ਉੱਤਰਾਖੰਡ ਅਤੇ ਗੋਆ ਵਿੱਚ ਵੀ ਇੱਕੋ ਪੜਾਅ ਵਿੱਚ ਚੋਣਾਂ ਹੋਣਗੀਆਂ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ਼ੇਖਾਵਤ ਨੇ ਕਿਹਾ, ”ਭਾਜਪਾ-ਪੰਜਾਬ ਲੋਕ ਕਾਂਗਰਸ ਗਠਜੋੜ ਪਟਿਆਲਾ ਸਮੇਤ ਸਾਰੀਆਂ 117 ਸੀਟਾਂ ‘ਤੇ ਇਤਿਹਾਸ ਰਚੇਗਾ, ਜਿੱਥੋਂ ਉਹ ਲੜ ਰਿਹਾ ਹੈ ਕਿਉਂਕਿ ਪੰਜਾਬ ਦੇ ਲੋਕਾਂ ਲਈ ਸੂਬੇ ਅਤੇ ਦੇਸ਼ ਦੀ ਸੁਰੱਖਿਆ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗਠਜੋੜ ਯਕੀਨੀ ਤੌਰ ‘ਤੇ ਸਰਕਾਰ ਬਣਾਏਗਾ। ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਪਟਿਆਲਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਖਾਸ ਗੱਲ ਇਹ ਹੈ ਕਿ ਕੈਪਟਨ ਨੇ ਪਿਛਲੇ ਸਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਦੇ ਨਾਲ ਹੀ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਸਿੰਘ ਨੇ ਭਾਜਪਾ ਨਾਲ ਹੱਥ ਮਿਲਾਇਆ।