1 ਕਿੱਲੋ 400 ਗ੍ਰਾਮ ਹੈਰੋਇਨ ਤੇ 41 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਐਕਟਿਵਾ ਸਵਾਰ ਇੱਕ ਵਿਅਕਤੀ ਕਾਬੂ

ਐੱਸ ਟੀ ਐੱਫ ਲੁਧਿਆਣਾ ਰੇਂਜ ਨੇ ਗੁਪਤ ਸੂਚਨਾ ਦੇ ਆਧਾਰ ਤੇ ਕੀਤੀ ਗਈ ਨਾਕੇਬੰਦੀ ਦੇ ਦੌਰਾਨ ਇਕ ਐਕਟਿਵਾ ਸਵਾਰ ਨੌਜਵਾਨ ਨੂੰ 1 ਕਿਲੋ 400 ਗ੍ਰਾਮ ਹੈਰੋਇਨ ਅਤੇ 41 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੀਬ 6 ਕਰੋਡ਼ ਰੁਪਏ ਦੱਸੀ ਜਾ ਰਹੀ ਹੈ। ਪ੍ਰੈੱਸ ਕਾਨਫਰੰਸ ਦੇ ਦੌਰਾਨ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ਤੇ ਲੁਧਿਆਣਾ ਦੇ ਸਮਰਾਲਾ ਚੌਕ ਨਜ਼ਦੀਕ ਕੀਤੀ ਗਈ ਨਾਕੇਬੰਦੀ ਦੌਰਾਨ ਜਦੋਂ ਐਕਟਿਵਾ ਸਵਾਰ ਨੌਜਵਾਨ ਨੂੰ ਰੋਕ ਕੇ ਉਸਦੀ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ਚੋਂ 1 ਕਿਲੋ 400 ਗ੍ਰਾਮ ਹੈਰੋਇਨ ਅਤੇ 41 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਹੋਈ। ਫੜੇ ਗਏ ਦੋਸ਼ੀ ਦੀ ਪਹਿਚਾਣ ਲੁਧਿਆਣਾ ਦੇ ਗੁਰੂ ਅਰਜਨ ਦੇਵ ਨਗਰ ਨਿਵਾਸੀ ਪ੍ਰਦੀਪ ਸਿੰਘ ਉਰਫ ਰਾਜਵੀਰ ਦੇ ਰੂਪ ਵਿਚ ਹੋਈ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਦੋਸ਼ੀ ਨੇ ਕਬੂਲਿਆ ਹੈ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਨਸ਼ਾ ਤਸਕਰੀ ਦੇ ਗੈਰਕਾਨੂੰਨੀ ਕਾਰੋਬਾਰ ਦੇ ਵਿੱਚ ਲਿਪਤ ਹੈ। ਜਿਸ ਤੋਂ ਹੁਣ ਅੱਗੇ ਦੀ ਪੁੱਛਗਿੱਛ ਜਾਰੀ ਹੈ।