Udaan News24

Latest Online Breaking News

ਲੁਧਿਆਣਾ ਬੱਸ ਅੱਡੇ ਨੇੜੇ ਚੱਲਦੀ ਕਾਰ ਵਿੱਚ 6 ਦਰਿੰਦਿਆਂ ਨੇ ਇੱਕ 22 ਸਾਲਾਂ ਕੁੜੀ ਨਾਲ ਸਮੂਹਿਕ ਜਬਰ-ਜਨਾਹ ਕੀਤਾ

ਲੁਧਿਆਣਾ ਵਿੱਚ  ਇੱਕ ਵੱਡੀ ਵਾਰਦਾਤ ਸਾਹਮਣੇ ਆਈ ਹੈ। ਜਿੱਥੇ ਲੁਧਿਆਣਾ ਬੱਸ ਅੱਡੇ ਨੇੜੇ ਚੱਲਦੀ ਕਾਰ ਵਿੱਚ 6 ਦਰਿੰਦਿਆਂ ਨੇ ਇੱਕ 22 ਸਾਲਾਂ ਕੁੜੀ ਨਾਲ ਸਮੂਹਿਕ ਜਬਰ-ਜਨਾਹ ਕੀਤਾ । ਮਿਲੀ ਜਾਣਕਾਰੀ ਅਨੁਸਾਰ ਪੀੜਤ ਕੁੜੀ ਜਲੰਧਰ ਦੀ ਰਹਿਣ ਵਾਲੀ ਹੈ, ਜੋ ਕਿ ਲੁਧਿਆਣਾ ‘ਚ ਆਪਣੀ ਭੂਆ ਕੋਲ ਰਹਿੰਦੀ ਸੀ। ਦੱਸਿਆ ਜਾ ਰਿਹਾ ਹੈ ਕਿ ਦਰਿੰਦੇ ਕੁੜੀ ਨੂੰ ਜ਼ਬਰਦਸਤੀ ਗੱਡੀ ਵਿੱਚ ਬਿਠਾ ਕੇ ਹਿਸਾਰ ਰਵਾਨਾ ਹੋ ਗਏ ਅਤੇ ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੁੜੀ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਹਿਸਾਰ ਉਤਾਰ ਕੇ ਫ਼ਰਾਰ ਹੋ ਗਏ। ਪੀੜਤ ਕੁੜੀ ਨੂੰ ਜਦੋਂ ਹੋਸ਼ ਆਇਆ ਤਾਂ ਉਸ ਨੇ ਹਿਸਾਰ ‘ਪੁਲਿਸ ਨੂੰ ਇਸ ਘਟਨਾ ਦੀ ਜਾਣਕਾਰੀ ਦਿੱਤੀ। ਇਸ ਮਾਮਲੇ ਦੀ ਜਾਂਚ ਕਰਦਿਆਂ ਫਿਲਹਾਲ ਹਿਸਾਰ ਪੁਲਿਸ ਵੱਲੋਂ 2 ਕੁੜੀਆਂ ਸਮੇਤ 8 ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!