ਸੁਪਰੀਮ ਕੋਰਟ ਨੇ ਸਿਮਰਜੀਤ ਸਿੰਘ ਬੈਂਸ ਨੂੰ ਦਿੱਤੀ ਵੱਡੀ ਰਾਹਤ, ਇੱਕ ਹਫਤੇ ਤੱਕ ਗ੍ਰਿਫਤਾਰੀ ਤੇ ਰੋਕ

ਸੁਪਰੀਮ ਕੋਰਟ ਨੇ ਲੋਕ ਇਨਸਾਫ਼ ਪਾਰਟੀ ਦੇ ਆਗੂ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਵੱਡੀ ਰਾਹਤ ਦਿੱਤੀ ਹੈ। ਸਿਮਰਜੀਤ ਸਿੰਘ ਵੱਲੋਂ ਦਾਇਰ ਪਟੀਸ਼ਨ ਉਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇੱਕ ਹਫਤੇ ਤੱਕ ਵਿਧਾਇਕ ਦੀ ਗ੍ਰਿਫਤਾਰੀ ਉਤੇ ਰੋਕ ਲਗਾ ਦਿੱਤੀ ਹੈ। ਇਸ ਤੋਂ ਇਲਾਵਾ ਸੁਪਰੀਮ ਕੋਰਟ ਨੇ ਔਰਤ ਦੇ ਖਿਲਾਫ ਵੀ ਦਰਜ ਸ਼ਿਕਾਇਤ ਉਤੇ 2 ਹਫਤਿਆ ਤੱਕ ਰੋਕ ਲਗਾਈ ਹੈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਇਸ ਮਾਮਲੇ ਵਿੱਚ ਹਲਫਨਾਮਾ ਦਾਖਲ ਕਰ ਲਈ ਆਖਿਆ ਹੈ।ਲੋਕ ਇਨਸਾਫ ਪਾਰਟੀ ਦੇ ਨੇਤਾ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਅਦਾਲਤ ਵੱਲੋਂ ਗ੍ਰਿਫਤਾਰੀ ਵਾਰੰਟ ਦੇ ਹੁਕਮਾਂ ਖਿਲ਼ਾਫ ਸੁਪਰੀਮ ਕੋਰਟ ਵਿੱਚ ਅੰਤਰਿਮ ਜਮਾਨਤ ਲਈ ਪਟੀਸ਼ਨ ਦਾਖਲ ਕੀਤੀ ਸੀ।