ਭਾਜਪਾ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਐਲਾਨੀ

ਚੰਡੀਗੜ੍ਹ: Punjab Election 2022: ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੇ ਪ੍ਰਚਾਰ ਲਈ ਭਾਰਤੀ ਜਨਤਾ ਪਾਰਟੀ ਨੇ ਸਟਾਰ ਪ੍ਰਚਾਰਕਾਂ ਦੀ ਸੂਚੀ ਦਾ ਐਲਾਨ ਕਰ ਦਿੱਤਾ ਹੈ।ਭਾਜਪਾ ਲਈ ਪੰਜਾਬ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਢਾ ਸਣੇ ਕਈ ਦਿੱਗਜ਼ ਪ੍ਰਚਾਰ ਕਰਨ ਪੰਜਾਬ ਆਉਣਗੇ।