Udaan News24

Latest Online Breaking News

ਕਾਂਗਰਸ ਵੱਲੋਂ ਸਿਆਸੀ ਇਸ਼ਤਿਹਾਰਬਾਜ਼ੀ ਵਿੱਚ ਸਿੱਖ ਸ਼ਬਦਾਵਲੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਚ ਸ਼੍ਰੋਮਣੀ ਅਕਾਲੀ ਦਲ ਨੇ ਸ਼ਿਕਾਇਤ ਦਰਜ ਕਰਵਾਈ

ਕਾਂਗਰਸ ਵੱਲੋਂ ਸਿਆਸੀ ਇਸ਼ਤਿਹਾਰਬਾਜ਼ੀ ਵਿੱਚ ਸਿੱਖ ਸ਼ਬਦਾਵਲੀ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਦੇ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਇੰਡੀਅਨ ਨੈਸ਼ਨਲ ਕਾਂਗਰਸ ਖਿਲਾਫ ਚੋਣ ਕਮਿਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ।ਕਾਂਗਰਸ ਵੱਲੋਂ ਸਿੱਖ ਅਰਦਾਸ ਦੀਆਂ ਆਖ਼ਰੀ ਸਤਰਾਂ ‘ਨਾਨਕ ਨਾਮ ਚੜ੍ਹਦੀ ਕਲਾ, ਤੇਰੇ ਭਾਣੇ ਸਰਬੱਤ ਦਾ ਭਲਾ’ ਨੂੰ ਤੋੜ ਮਰੋੜ ਕੇ ‘ਪੰਜਾਬ ਦੀ ਚੜ੍ਹਦੀ ਕਲਾ, ਕਾਂਗਰਸ ਮੰਗੇ ਸਰਬੱਤ ਦਾ ਭਲਾ’ ਵਜੋਂ ਵਰਤਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਗਿਆ ਹੈ। ਆਪਣੀ ਸ਼ਿਕਾਇਤ ਵਿੱਚ ਅਕਾਲੀ ਦਲ ਨੇ ਕਿਹਾ ਕਿ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੋਸ ਪਹੁੰਚੀ ਹੈ ਇਸ ਦੇ ਨਾਲ ਹੀ ਇਹ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਸਨ ਦੀ ਵੀ ਉਲੰਘਣਾ ਹੈ, ਜਿਸ ਵਿੱਚ ਵਿਧਾਨ ਸਭਾ ਚੋਣਾਂ ਲਈ ਆਪਣੀ ਹੀ ਪਾਰਟੀ ਦੇ ਇਸ਼ਤਿਹਾਰ ਵਿੱਚ ਪੰਜਾਬ ਸਰਕਾਰ ਦੇ ਇਸ਼ਤਿਹਾਰਾਂ ਦੀ ਵਰਤੋਂ ਕੀਤੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!