ਪੰਜਾਬ ਸਰਕਾਰ ਵੱਲੋਂ ਗਾਇਕਾ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਦੋ ਦਿਨਾਂ ਦੇ ਰਾਜਕੀ ਸੋਗ ਦਾ ਐਲਾਨ
ਪੰਜਾਬ ਸਰਕਾਰ ਵੱਲੋਂ ਗਾਇਕਾ ਲਤਾ ਮੰਗੇਸ਼ਕਰ ਦੇ ਦਿਹਾਂਤ ‘ਤੇ ਦੋ ਦਿਨਾਂ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਉਨ੍ਹਾਂ ਦਾ ਅੰਤਿਮ ਸਸਕਾਰ ਸ਼ਾਮ 6.30 ਵਜੇ ਦੇ ਲਗਭਗ ਪੂਰੇ ਰਾਜਕੀ ਸਨਮਾਨ ਨਾਲ ਮੁੰਬਈ ਦੇ ਸ਼ਿਵਾਜੀ ਪਾਰਕ ਵਿਚ ਹੋਵੇਗਾ। ਇਸ ਦੌਰਾਨ ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਤਿਰੰਗੇ ਨਾਲ ਲਪੇਟਿਆ ਜਾਵੇਗਾ ਤੇ ਫੌਜ ਦੇ ਜਵਾਨ ਅੰਤਿਮ ਸਸਕਾਰ ਵਿਚ ਉਨ੍ਹਾਂ ਨੂੰ ਸਲਾਮੀ ਦੇਣਗੇ। ਸੁਰਾਂ ਦੀ ਮੱਲਿਕਾ ਲਤਾ ਮੰਗੇਸ਼ਕਰ ਦਾ ਅੱਜ ਸਵੇਰੇ ਦਿਹਾਂਤ ਹੋ ਗਿਆ। ਉਹ 92 ਸਾਲ ਦੇ ਸਨ। ਪਿਛਲੇ ਇੱਕ ਮਹੀਨੇ ਤੋਂ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ ਦੇ ICU ਵਿਚ ਭਰਤੀ ਸੀ। ਉਨ੍ਹਾਂ ਦੇ ਦੇਹਾਂਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁੱਖ ਪ੍ਰਗਟ ਕੀਤਾ ਹੈ। ਭਾਰਤ ਰਤਨ ਨਾਲ ਸਨਮਾਨਿਤ ਕਿਸੇ ਵੀ ਸ਼ਖਸੀਅਤ ਦੇ ਦੇਹਾਂਤ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਮੰਨਦੇ ਹੋਏ ਰਾਜਕੀ ਸੋਕ ਦਾ ਐਲਾਨ ਕੀਤਾ ਜਾਂਦਾ ਹੈ। ਪਹਿਲਾਂ ਇਸ ਦਾ ਐਲਾਨ ਕੇਂਦਰ ਸਰਕਾਰ ਦੀ ਸਿਫਾਰਸ਼ ਉਤੇ ਰਾਸ਼ਟਰਪਤੀ ਕਰਦੇ ਸਨ ਪਰ ਹੁਣ ਰਾਜ ਸਰਕਾਰਾਂ ਵੀ ਰਾਜਕੀ ਸੋਗ ਦਾ ਐਲਾਨ ਕਰ ਸਕਦੀਆਂ ਹਨ।