Udaan News24

Latest Online Breaking News

ਚੋਣ ਜ਼ਾਬਤੇ ਦੀ ਉਲੰਘਣਾ ਦੇ ਚੱਲਦਿਆਂ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਖ਼ਿਲਾਫ ਮੁਕੱਦਮਾ ਦਰਜ

ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਚੋਣ ਜ਼ਾਬਤੇ ਦੀ ਉਲੰਘਣਾ ਦੇ ਚੱਲਦਿਆਂ ਪ੍ਰਿੰਟਿੰਗ ਪ੍ਰੈੱਸ ਦੇ ਮਾਲਕ ਖ਼ਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ। ਦਰਅਸਲ ਉਸ ਨੇ ਪ੍ਰਚਾਰ ਸਮੱਗਰੀ ‘ਤੇ ਪ੍ਰਿੰਟਰ ਦਾ ਨਾਂ ਤੇ ਰਜਿਸਟ੍ਰੇਸ਼ਨ ਨੰਬਰ ਤੇ ਜ਼ਰੂਰੀ ਜਾਣਕਾਰੀ ਨਹੀਂ ਛਾਪੀ ਸੀ, ਜਿਸ ਦੇ ਚੱਲਦਿਆਂ ਇਹ ਮਾਮਲਾ ਦਰਜ ਕੀਤਾ ਗਿਆ ਹੈ।ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਆਦਰਸ਼ ਚੋਣ ਜ਼ਾਬਤਾ ਜੋਕਿ 8 ਫਰਵਰੀ ਤੋਂ ਲਾਗੂ ਹੋ ਗਿਆ ਸੀ, ਇਸ ਉਪਰੰਤ ਜ਼ਿਲ੍ਹਾ ਚੋਣ ਅਫ਼ਸਰ ਹਰਬੀਰ ਸਿੰਘ ਅਤੇ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕਿਆਂ ਦੇ ਆਰ. ਓਜ਼ ਵੱਲੋਂ ਵੱਖ-ਵੱਖ ਪ੍ਰਿੰਟਿੰਗ ਪ੍ਰੈੱਸ ਦੇ ਮਾਲਕਾਂ, ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਕੇ ਕਿਹਾ ਗਿਆ ਸੀ ਕਿ ਕਿਸੇ ਵੀ ਤਰ੍ਹਾਂ ਦੇ ਪ੍ਰਚਾਰ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਪ੍ਰਵਾਨਗੀ ਜ਼ਰੂਰ ਲਈ ਜਾਵੇ ਅਤੇ ਕਮਿਸ਼ਨ ਦੀਆਂ ਚੋਣ ਜ਼ਾਬਤੇ ਸੰਬੰਧੀ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਇਸ ਤੋ ਇਲਾਵਾ ਜ਼ਿਲ੍ਹਾ ਚੋਣ ਅਫ਼ਸਰ ਹਰਬੀਰ ਸਿੰਘ ਆਈ.ਏ.ਐੱਸ ਵੱਲੋ ਜ਼ਿਲ੍ਹੇ ਦੇ ਤਿੰਨੋਂ ਆਰ. ਓਜ ਨੂੰ ਸਖਤ ਹੁਕਮ ਦਿੱਤੇ ਸਨ ਕਿ ਜਿੱਥੇ ਕਿਤੇ ਵੀ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਸਾਹਮਣੇ ਆਈ ਤਾਂ ਉਸ ਵਿਰੁੱਧ ਸਖਤ ਕਾਰਵਾਈ ਹੋਂਦ ਵਿੱਚ ਲਿਆਂਦੀ ਜਾਵੇ।ਜ਼ਿਲ੍ਹਾ ਚੋਣ ਅਫਸਰ ਹਰਬੀਰ ਸਿੰਘ ਅਤੇ ਵਿਧਾਨ ਸਭਾ ਹਲਕਾ 087 ਫਰੀਦਕੋਟ ਦੇ ਆਰ. ਓ. ਅਤੇ ਐੱਸ. ਡੀ. ਐੱਮ. ਮੈਡਮ ਬਲਜੀਤ ਕੌਰ ਨੇ ਦੱਸਿਆ ਕਿ ਐਫ.ਐਸ.ਟੀ ਟੀਮ ਦੀ ਚੈਕਿੰਗ ਦੋਰਾਨ ਪਾਇਆ ਗਿਆ ਕਿ ਫਰੀਦਕੋਟ ਵਿਖੇ ਇਕ ਪ੍ਰਿੰਟਿੰਗ ਪ੍ਰੈਸ ਕਾਕਾ ਫਲੈਕਸ ਪ੍ਰਿੰਟ ਕੋਟਕਪੂਰਾ ਰੋਡ, ਫਰੀਦਕੋਟ ਵੱਲੋਂ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਗਈ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!