Udaan News24

Latest Online Breaking News

ਸਾਰੀਆਂ ਜਮਾਤਾਂ ਲਈ ਸਕੂਲ ਖੁੱਲ੍ਹਵਾਉਣ ਲਈ ਕਿਸਾਨ ਜਥੇਬੰਦੀਆਂ ਨੇ ਕੀਤੀਆਂ ਸੜਕਾਂ ਜਾਮ

ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੀ ਪਹਿਲਕਦਮੀ ਉਤੇ ਚਲਦਿਆਂ ਅਧਿਆਪਕ ਜਥੇਬੰਦੀਆਂ, ਵਿਦਿਆਰਥੀਆਂ, ਮਾਪਿਆਂ, ਸਕੂਲ ਪੑਬੰਧਕਾਂ, ਆਮ ਲੋਕਾਂ ਦੇ ਸੰਘਰਸ਼ ਦੇ ਦਬਾਅ ਅੱਗੇ ਝੁਕਦਿਆਂ ਭਾਵੇਂ ਪੰਜਾਬ ਸਰਕਾਰ ਨੇ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਕੂਲ 6ਵੀਂ ਤੋਂ ਉਪਰ ਜਮਾਤਾਂ ਲਈ ਖੋਲ੍ਹਣ ਦਾ ਫ਼ੈਸਲਾ ਕਰ ਲਿਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਸਮੇਤ ਸੰਯੁਕਤ ਕਿਸਾਨ ਮੋਰਚਾ ਵਿੱਚ ਸ਼ਾਮਿਲ ਜਥੇਬੰਦੀਆਂ ਪਹਿਲੀ ਜਮਾਤ ਤੋਂ ਸਾਰੇ ਸਰਕਾਰੀ ਅਤੇ ਪੑਾਈਵੇਟ ਸਕੂਲ ਖੋਲ੍ਹਣ ਲਈ ਸੰਘਰਸ਼ ਕਰ ਰਹੀਆਂ ਹਨ। ਇਸ ਲਈ   12 ਵਜੇ ਤੋਂ 2 ਵਜੇ ਤੱਕ ਸੜਕਾਂ ਜਾਮ ਕੀਤੀਆਂ ਗਈਆਂ।

ਸਰਕਾਰੀ ਅਤੇ ਪੑਾਈਵੇਟ ਸਕੂਲਾਂ ਦੇ ਅਧਿਆਪਕਾਂ, ਵਿਦਿਆਰਥੀਆਂ, ਮਾਪਿਆਂ ਅਤੇ ਪੑਬੰਧਕਾਂ ਨਾਲ ਵਿਚਾਰ ਸਾਂਝੇ ਕਰਦਿਆਂ ਆਗੂਆਂ- ਸਰਵਸ਼ੑੀ ਬਲਵੰਤ ਉੱਪਲੀ, ਦਰਸ਼ਨ ਉੱਗੋਕੇ, ਮਲਕੀਤ ਈਨਾ,ਜਗਸੀਰ ਸਿੰਘ ਸੀਰਾ, ਗੁਰਦੇਵ ਸਿੰਘ ਮਾਂਗੇਵਾਲ, ਗੁਰਮੀਤ ਸੁਖਪੁਰਾ, ਨਰਾਇਣ ਦੱਤ,  ਸਾਹਿਬ ਸਿੰਘ ਬਡਬਰ,  ਦਰਸ਼ਨ ਸਿੰਘ ਮਹਿਤਾ ਆਦਿ ਆਗੂਆਂ ਕਿਹਾ ਕਿ ਸਾਂਝੇ ਸੰਘਰਸ਼ ਨੇ ਹੀ ਸਰਕਾਰ ਨੂੰ ਆਪਣਾ ਵਿਦਿਆਰਥੀ ਵਿਰੋਧੀ  ਵਿਰੋਧੀ ਫੈਸਲਾ ਬਦਲਣ ਲਈ ਮਜ਼ਬੂਰ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਅਗਵਾਈ ਵਿੱਚ ( ਮਹਿਲਕਲਾਂ, ਟੱਲੇਵਾਲ, ਸੰਘੇੜਾ, ਚੀਮਾ ਟੋਲ ਪਲਾਜ਼ਾ, ਭਦੌੜ, ਤਪਾ, ਧੌਲਾ, ਰੂੜੇਕੇ ਕਲਾਂ, ਧਨੌਲਾ ਆਦਿ) ਥਾਂ-ਥਾਂ ਸੜਕ 12 ਵਜੇ ਤੋਂ 2 ਵਜੇ ਤੱਕ ਸੜਕਾਂ ਜਾਮ ਕੀਤੀਆਂ ਗਈਆਂ ਹਨ। ਇਸ ਸੜਕਾਂ ਜਾਮ ਦੇ ਸੱਦੇ ਨੂੰ ਪਿੰਡਾਂ ਵਿੱਚੋਂ ਵਿਸ਼ਾਲ ਹੁੰਗਾਰਾ ਮਿਲਿਆ ਹੈ।

ਆਗੂਆਂ ਜਗਰਾਜ ਹਰਦਾਸਪੁਰਾ, ਅਮਨਦੀਪ ਰਾਏਸਰ,ਪਰਮਿੰਦਰ ਹੰਢਿਆਇਆ,ਬਾਬੂ ਸਿੰਘ ਖੁੱਡੀਕਲਾਂ,ਭੋਲਾ ਸਿੰਘ ਛੰਨਾਂ,ਕੁਲਵੰਤ ਸਿੰਘ ਭਦੌੜ,ਹਰਮੰਡਲ ਸਿੰਘ ਜੋਧਪੁਰ, ਸੰਪੂਰਨ ਸਿੰਘ ਚੂੰਘਾਂ,ਗੁਰਧਿਆਨ ਸਿੰਘ ਸਹਿਜੜਾ,ਨਿਰਮਲ ਸਿੰਘ ਖੁੱਡੀਕਲਾਂ, ਊਧਮ ਸਿੰਘ ਜੋਧਪੁਰ,ਬਲਵਿੰਦਰ ਕੌਰ, ਅਮਰਜੀਤ ਕੌਰ ਨੇ ਗੁਜਾਰਿਸ਼ ਕੀਤੀ ਕਿ ਜਿਸ ਤਰ੍ਹਾਂ ਅੱਜ ਵਿਦਿਆਰਥੀਆਂ, ਅਧਿਆਪਕਾਂ, ਮਾਪਿਆਂ ਨੇ ਅੱਜ ਦੇ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਯਕੀਨੀ ਬਣਾਈ ਹੈ।ਆਗੂਆਂ ਨੇ ਕਿਹਾ ਕਿ ਅਜਿਹੀ ਲਗਾਤਾਰਤਾ ਬਣਾਏ ਰੱਖਣ ਨਾਲ ਹੀ ਆਉਣ ਵਾਲੇ ਸਮੇਂ ਲਈ ਵਿਸ਼ਾਲ ਏਕਾ ਬਰਕਰਾਰ ਰਹਿ ਸਕੇਗਾ। ਕਿਉਂਕਿ ਕਿ ਸਾਡੀ ਅਸਲ ਲੜਾਈ ਤਾਂ ਹਰ ਬੱਚੇ ਨੂੰ ਪਹਿਲੀ ਤੋਂ ਲੈ ਕੇ ਪੀਜੀ ਤੱਕ ਮੁਫ਼ਤ ਅਤੇ ਮਿਆਰੀ ਸਿੱਖਿਆ ਹਾਸਲ ਕਰਨ ਦੀ ਹੈ। ਬੁਲਾਰਿਆਂ ਪੰਜਾਬ ਸਰਕਾਰ ਨੂੰ ਚਿਤਾਵਨੀ ਭਰੇ ਲਹਿਜੇ ਵਿੱਚ ਕਰੋਨਾ ਦੀ ਆੜ ਹੇਠ ਬੰਦ ਕੀਤੇ ਸਾਰੇ ਸਕੂਲ ਤੁਰੰਤ ਚਾਲੂ ਕਰਨ ਦੀ ਮੰਗ ਕੀਤੀ। ਅਗਲੇ ਦਿਨਾਂ ਵਿੱਚ ਸੰਯੁਕਤ ਕਿਸਾਨ ਮੋਰਚਾ ਜਲਦ ਅਗਲਾ ਸੰਘਰਸ਼ ਸੱਦਾ ਦੇਵੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!