Udaan News24

Latest Online Breaking News

ਪਾਕਿਸਤਾਨ ਤੋਂ ਡਰੋਨ ਆਇਆ, BSF ਨੂੰ ਦੋ ਥਾਵਾਂ ਤੋਂ ਮਿਲੀ ਵਿਸਫੋਟਕ ਸਮੱਗਰੀ

ਤਹਿਸੀਲ ਅਜਨਾਲਾ ਦੇ ਬੀਓਪੀ ਪੰਜਗਰਾਈਂ ਵਿੱਚ ਵਿੱਚ ਦੇਰ ਰਾਤ ਡਰੋਨ ਨਾਲ ਸਮਾਨ ਸੁੱਟਿਆ ਗਿਆ ਹੈ। ਬੀਐਸਐਫ ਜਵਾਨਾਂ ਨੇ ਗੋਲੀਬਾਰੀ ਕੀਤੀ। ਡਰੋਨ ਪਾਕਿਸਤਾਨ ਵੱਲੋਂ ਰਵਾਨਾ ਹੋਇਆ। ਬੀਐਸਐਫ ਦੇ ਜਵਾਨਾਂ ਨੂੰ ਤਲਾਸ਼ੀ ਦੌਰਾਨ ਵਿਸਫੋਟਕ ਸਮਾਨ ਬਰਾਮਦ ਹੋਇਆ। ਦੋ ਥਾਵਾਂ ਤੋਂ ਵਿਸਫੋਟਕ ਸਮੱਗਰੀ ਮਿਲੀ। ਹੁਣ ਸਰਚ ਆਪਰੇਸ਼ਨ ਜਾਰੀ ਹੈ। ਨਿਊਜ਼ ਏਜੰਸੀ ਏਐਨਆਈ ਨੇ ਦੱਸਿਆ ਕਿ ਬੁੱਧਵਾਰ ਤੜਕੇ ਪੰਜਾਬ ਦੇ ਅੰਮ੍ਰਿਤਸਰ ਵਿੱਚ ਭਾਰਤ-ਪਾਕਿਸਤਾਨ ਸਰਹੱਦ ਨੇੜੇ ਇੱਕ ਡਰੋਨ ਦੇਖਿਆ ਗਿਆ। ਤੁਰੰਤ ਕਾਰਵਾਈ ਕਰਦੇ ਹੋਏ, ਬੀਐਸਐਫ ਦੇ ਜਵਾਨਾਂ ਨੇ ਡਰੋਨ ‘ਤੇ ਗੋਲੀਬਾਰੀ ਕੀਤੀ ਜਿਸ ਤੋਂ ਬਾਅਦ ਇਹ ਪਾਕਿਸਤਾਨ ਵੱਲ ਮੁੜ ਗਿਆ। ਬੀਐਸਐਫ ਅਧਿਕਾਰੀਆਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ। ਉਨ੍ਹਾਂ ਨੂੰ ਦੋ ਥਾਵਾਂ ਤੋਂ ਵਿਸਫੋਟਕ ਮਿਲੇ ਹਨ। ਬੀਐਸਐਫ ਦੇ ਬਿਆਨ ਵਿੱਚ ਕਿਹਾ ਗਿਆ ਹੈ, “ਅੱਜ ਕਰੀਬ 12:50 ਵਜੇ, ਪੰਜਗਰਾਈਂ ਵਿੱਚ ਸੈਨਿਕਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਭਾਰਤ ਵੱਲ ਆਉਣ ਵਾਲੀ ਸ਼ੱਕੀ ਉਡਾਣ ਦੀ ਆਵਾਜ਼ ਸੁਣੀ। ਉਨਾਂ ਨੇ ਅੱਗੇ ਕਿਹਾ, “ਘੱਗਰ ਅਤੇ ਸਿੰਘੋਕੇ ਪਿੰਡਾਂ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਸ਼ੱਕੀ ਨਸ਼ੀਲੇ ਪਦਾਰਥਾਂ ਦੇ ਨਾਲ ਪੀਲੇ ਰੰਗ ਦੇ ਦੋ ਪੈਕਟ ਬਰਾਮਦ ਕੀਤੇ ਗਏ।” ਇਸ ਦੌਰਾਨ, ਖੇਤਰ ਵਿੱਚ ਇੱਕ ਵੱਡਾ ਖੋਜ ਅਭਿਆਨ ਚਲਾਇਆ ਗਿਆ ਹੈ। ਦੂਜੇ ਪਾਸੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਵਰਤੋਂ ਕਰਕੇ ਪੰਜਾਬ ਦੇ ਗੁਰਦਾਸਪੁਰ ਖੇਤਰ ਵਿੱਚ ਦੋ ਸ਼ੱਕੀ ਬਕਸਾ ਨੂੰ ਭਾਰਤੀ ਸਰਹੱਦ ਦੇ ਅੰਦਰ ਸੁੱਟਿਆ ਗਿਆ।  ਮਾਮਲੇ ਦੀ ਸੂਚਨਾ ਮਿਲਦਿਆਂ ਹੀ ਬੀ.ਐਸ.ਐਫ ਦੇ ਜਵਾਨ ਅਤੇ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਉਨ੍ਹਾਂ ਦੇ ਨਾਲ ਸਥਾਨਕ ਪੁਲਿਸ ਟੀਮ ਵੀ ਮੌਕੇ ਉੱਤੇ ਪਹੁੰਚ ਗਈ ਹੈ। ਇਸ ਸ਼ੱਕੀ ਬਕਸੇ ਦੀ ਜਾਂਚ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਇਸ ਬਾਕਸ ‘ਚ ਨਸ਼ੀਲੇ ਪਦਾਰਥ ਹੋ ਸਕਦੇ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!