Udaan News24

Latest Online Breaking News

ਕੜਵਲ ‘ਤੇ ਹੋਏ ਹਮਲੇ ਦੌਰਾਨ ਡਿਊਟੀ ‘ਚ ਕੁਤਾਹੀ ਵਰਤਣ ਕਾਰਨ ਸਬ-ਇੰਸਪੈਕਟਰ ਲਾਭ ਸਿੰਘ ਮੁਅੱਤਲ

ਚੰਡੀਗੜ੍ਹ : ਮੁੱਖ ਚੋਣ ਅਧਿਕਾਰੀ ਪੰਜਾਬ ਡਾ.ਐੱਸ. ਕਰੁਣਾ ਰਾਜੂ ਨੇ  ਇੱਕ ਹੁਕਮ ਜਾਰੀ ਕਰਕੇ ਇੰਸਪੈਕਟਰ ਕੁਲਵੰਤ ਸਿੰਘ ਨੰਬਰ 51/ਪੀ. ਆਰ. ਨੂੰ ਲੁਧਿਆਣਾ ਜ਼ਿਲ੍ਹੇ ਦੇ ਸ਼ਿਮਲਾਪੁਰੀ ਥਾਣੇ ਦਾ ਐੱਸ. ਐੱਚ. ਓ. ਨਿਯੁਕਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਦੱਸਿਆ ਕਿ ਕਮਿਸ਼ਨਰ ਆਫ ਪੁਲਿਸ ਲੁਧਿਆਣਾ ਤੋਂ ਮਿਲੀ ਰਿਪੋਰਟ ਮੁਤਾਬਕ ਬੀਤੇ ਕੱਲ੍ਹ ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਕਾਂਗਰਸੀ ਉਮੀਦਵਾਰ ਕਮਲਜੀਤ ਸਿੰਘ ਕੜਵਲ ‘ਤੇ ਲੋਕ ਇਨਸਾਫ ਪਾਰਟੀ ਦੇ ਉਮੀਦਵਾਰ ਸਿਮਰਜੀਤ ਸਿੰਘ ਬੈਂਸ ਵੱਲੋਂ ਹਮਲਾ ਕੀਤਾ ਗਿਆ ਸੀ ਜਿਸ ਦੌਰਾਨ ਮੌਕੇ ‘ਤੇ ਤਾਇਨਾਤ ਸਬ-ਇੰਸੈਪਕਟਰ ਲਾਭ ਸਿੰਘ 553-ਜੇ.ਜੀ. ਐੱਨ. ਵੱਲੋਂ ਡਿਊਟੀ ਵਿਚ ਕੁਤਾਹੀ ਕਰਦੇ ਹੋਏ ਹਾਲਾਤ ਨੂੰ ਸਹੀ ਤਰੀਕੇ ਨਾਲ ਨਹੀਂ ਸੰਭਾਲਿਆ ਗਿਆ ਜਿਸ ਕਾਰਨ ਕਾਨੂੰਨ ਵਿਵਸਥਾ ਖਰਾਬ ਹੋਈ ਹੈ ਜਿਸ ਕਾਰਨ ਸਬ-ਇੰਸਪੈਕਟਰ ਲਾਭ ਸਿੰਘ ਨੂੰ ਤੁਰੰਤ ਮੁਅੱਤਲ ਕਰਦੇ ਹੋਏ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ ਤੇ ਨਾਲ ਹੀ ਉਸ ਖਿਲਾਫ ਵਿਭਾਗੀ ਜਾਂਚ ਵੀ ਸ਼ੁਰੂ ਕਰ ਦਿੱਤੀ ਗਈ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!