Udaan News24

Latest Online Breaking News

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ  ਦੇ ਕੁਝ ਹਲਕਿਆਂ ਲਈ ਕੀਤੀ ਜਾਣ ਵਾਲੀ ਵਰਚੁਅਲ ਰੈਲੀ ਰੱਦ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਪੰਜਾਬ  ਦੇ ਕੁਝ ਹਲਕਿਆਂ ਲਈ ਅੱਜ ਕੀਤੀ ਜਾਣ ਵਾਲੀ ਵਰਚੁਅਲ ਰੈਲੀ ਰੱਦ ਹੋ ਗਈ ਹੈ। ਜਾਣਕਾਰੀ ਦੇ ਮੁਤਾਬਕ ਹੁਣ ਪ੍ਰਧਾਨ ਮੰਤਰੀ ਵਰਚੁਅਲ ਰੈਲੀ ਦੀ ਥਾਂ ’ਤੇ ਫਿਜ਼ੀਕਲ ਰੈਲੀ ਦਾ ਐਲਾਨ ਕਰ ਸਕਦੇ ਹਨ। ਪ੍ਰਧਾਨਮੰਤਰੀ ਨੇ ਕੱਲ੍ਹ ਹੀ ਵਰਚੁਅਲ ਰੈਲੀ ਚ ਐਲਾਨ ਕਰ ਦਿੱਤਾ ਸੀ, ਜਿਸ ਤੋਂ ਬਾਅਦ ਵਰਚੁਅਲ ਰੈਲੀ ਰੱਦ ਕਰ ਦਿੱਤੀ ਗਈ। ਪੰਜਾਬ ਵਿਧਾਨ ਸਭਾ ਚੋਣਾਂ 2022 ਦੇ ਚੋਣ ਪ੍ਰਚਾਰ ਨੂੰ ਲੈ ਕੇ ਹਲਚਲ ਮਚੀ ਹੋਈ ਹੈ। ਭਾਜਪਾ ਵਲੋਂ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਨੇ ਪੰਜਾਬ ’ਚ ‘ਫਤਿਹ ਰੈਲੀ’ ਦੌਰਾਨ ਲੁਧਿਆਣਾ ਅਤੇ ਫਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਵੋਟਰਾਂ ਨੂੰ ਵਰੁਅਚਲ ਰੈਲੀ ਜ਼ਰੀਏ ਸੰਬੋਧਿਤ ਕਰਦੇ ਹੋਏ ਕਿਹਾ ਕਿ ਇਸ ਵਾਰ ਤਾਂ ਮੈਂ ਵਰੁਅਚਲੀ ਨਮਸਕਾਰ ਕਰ ਰਿਹਾ ਹਾਂ। ਪਰ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦੇ ਹੋਏ ਕੁਝ ਦਿਨਾਂ ਬਾਅਦ ਮੇਰਾ ਪੰਜਾਬ ਆਉਣ ਦਾ ਪ੍ਰੋਗਰਾਮ ਜ਼ਰੂਰ ਬਣੇਗਾ। ਮੈਨੂੰ ਪੰਜਾਬ ਦੀ ਮਿੱਟੀ ਨੂੰ ਮੱਥੇ ’ਤੇ ਲਾਉਣ ਅਤੇ ਭੈਣ-ਭਰਾਵਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਅਸੀਂ ਸਾਰੇ ਮਿਲ ਕੇ ਨਵਾਂ ਪੰਜਾਬ ਦੇ ਸੰਕਲਪ ਨੂੰ ਪੂਰਾ ਕਰਨ ਲਈ ਇੱਕ ਜੁੱਟ ਹੋਵਾਂਗੇ। ਸੰਬੋਧਨ ਦੌਰਾਨ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਾਡਾ ਟੀਚਾ ਪੰਜਾਬ  ਨੂੰ ਮਜ਼ਬੂਤ ਕਰਨਾ ਹੈ। 21ਵੀਂ ਸਦੀ ਦਾ ਭਾਰਤ ਬਣਾਉਣ ’ਚ ਜੁੱਟੇ ਹਾਂ, ਜਿਸ ਵਿਜ਼ਨ ਦਾ ਪੰਜਾਬ ਅਹਿਮ ਹਿੱਸਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦਾ ਡਬਲ ਇੰਜਣ ਲੱਗੇਗਾ ਤਾਂ ਪੰਜਾਬ ਬਦਲੇਗਾ। ਅਸੀਂ ਸਾਰੇ ਮਿਲ ਕੇ ਨਵਾਂ ਪੰਜਾਬ ਬਣਾਵਾਂਗੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!