ਰੇਤ ਮਾਫੀਆ ਦਾ ਪਰਦਾਫਾਸ਼ ਕਰਨ ਵਾਲੇ ਵਾਲੇ ਵੱਲੋਂ ਹਾਈਕੋਰਟ ਚ ਪਟੀਸ਼ਨ ਦਾਇਰ

ਚੰਡੀਗੜ੍ਹ : ਰੇਤ ਮਾਫੀਆ ਦਾ ਪਰਦਾਫਾਸ਼ ਕਰਨ ਵਾਲੇ ਜਸਪਾਲ ਢਿੱਲੋਂ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਢਿੱਲੋਂ ਨੇ ਜਾਨ ਨੂੰ ਖਤਰਾ ਦੱਸਦੇ ਹੋਏ ਮੁੱਖ ਮੰਤਰੀ ਤੋਂ ਸੁਰੱਖਿਆ ਮੰਗੀ ਕੀਤੀ ਹੈ। ਹਾਈ ਕੋਰਟ ਨੇ ਡੀਜੀਪੀ ਨੂੰ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਹਨ। ਢਿੱਲੋਂ ਨੇ ਬਿਕਰਮ ਸਿੰਘ ਮਜੀਠੀਆ ਨਾਲ ਕੁਝ ਦਿਨ ਪਹਿਲਾਂ ਪ੍ਰੈੱਸ ਕਾਨਫਰੰਸ ਕੀਤੀ ਸੀ। ਦੱਸਿਆ ਜਾਂਦਾ ਹੈ ਕਿ ਇਸ ਖੁਲਾਸੇ ਤੋਂ ਬਾਅਦ ਉਸ ਨੂੰ ਡਰ ਹੈ ਕਿ ਪੰਜਾਬ ਸਰਕਾਰ ਉਸ ਨੂੰ ਕਿਸੇ ਨਾ ਕਿਸੇ ਮਾਮਲੇ ਵਿਚ ਫਸਾ ਸਕਦੀ ਹੈ। ਇਸ ਲਈ ਉਸ ਨੂੰ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।