ਡਿੰਪਾ ਦੇ ਭਰਾ ਰਾਜਨ ਗਿੱਲ ਦੇ SAD ‘ਚ ਜਾਣ ਦੇਖੋ ਕੀ ਬੋਲੇ ਡਾ. ਵੇਰਕਾ

ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ। ਜਿਵੇਂ-ਜਿਵੇਂ ਚੋਣਾਂ ਨੇੜੇ ਆ ਰਹੀਆਂ ਹਨ, ਨਿੱਤ ਨਵੀ ਰਾਜਨੀਤਕ ਹਲਚਲਾਂ ਵੇਖਣ ਨੂੰ ਮਿਲ ਰਹੀ ਹੈ। ਕਾਂਗਰਸੀ ਆਗੂ ਜਸਬੀਰ ਸਿੰਘ ਡਿੰਪਾ ਦੇ ਭਰਾ ਵੱਲੋਂ ਬੁੱਧਵਾਰ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ ਹੈ। ਰਾਜਨ ਗਿੱਲ ਆਪਣੇ ਲਗਭਗ 500 ਸਾਥੀਆਂ ਨਾਲ ਅਕਾਲੀ ਦਲ ਵਿੱਚ ਸ਼ਾਮਲ ਹੋਏ। ਡਾ਼ ਰਾਜ ਕੁਮਾਰ ਵੇਰਕਾ ਦਾ ਪ੍ਰਤੀਕਰਮ : ਡਿੰਪਾ ਦੇ ਭਰਾ ਰਾਜਨ ਗਿੱਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਜੁਆਇਨ ਕਰਨ ‘ਤੇ ਸੀਨੀਅਰ ਕਾਂਗਰਸੀ ਆਗੂ ਡਾ. ਵੇਰਕਾ ਨੇ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਗਿਲਾ ਸ਼ਿਕਵਾ ਹੈ ਤਾਂ ਉਹ ਕਾਂਗਰਸ ਪਰਿਵਾਰ ਚ ਬੈਠ ਕੇ ਮਸਲੇ ਹੱਲ ਹੋ ਸਕਦੇ ਹਨ। ਡਾ. ਵੇਰਕਾ ਨੇ ਕਿਹਾ ਕਿ ਰਾਜਨ ਗਿੱਲ ਦੇ ਜਾਣ ਨਾਲ ਸਾਨੂੰ ਕੋਈ ਫਰਕ ਨਹੀਂ ਪਵੇਗਾ। ਉਨ੍ਹਾਂ ਕਿਹਾ ਕਿ ਟਿਕਟ ਨਾ ਮਿਲਣ ਦੇ ਰੋਸ ਵਜੋਂ ਰਾਜਨ ਨੇ ਅਕਾਲੀ ਜੁਆਇਨ ਕੀਤਾ ਹੈ।ਸਾਂਸਦ ਜਸਬੀਰ ਸਿੰਘ ਗਿੱਲ ਡਿੰਪਾ ਦੇ ਅਕਾਲੀ ਦਲ ਵਿਚ ਜਾਣ ਦੀਆਂ ਚਰਚਾਵਾਂ ਤੇ ਡਾ਼. ਵੇਰਕਾ ਨੇ ਕਿਹਾ ਕਿ ਡਿੰਪਾ ਕਾਂਗਰਸ ਦੇ ਸਿਪਾਹੀ ਨੇ ਤੇ ਕਾਂਗਰਸ ਵਿਚ ਹੀ ਰਹਿਣਗੇ। ਡਿੰਪਾ ਦੇ ਪਿਤਾ ਨੇ ਦੇਸ਼ ਲਈ ਸ਼ਹੀਦੀ ਦਿੱਤੀ ਹੈ। ਨਵਜੋਤ ਕੌਰ ਸਿੱਧੂ ਵੱਲੋੰ ਦਿੱਤੇ ਬਿਆਨਾ ਤੇ ਵੇਰਕਾ ਨੇ ਕਿਹਾ ਕਿ ਰਾਹੁਲ ਗਾਂਧੀ ਦਾ ਫੈਸਲਾ ਬਿਲਕੁਲ ਠੀਕ ਹੈ ਤੇ ਸਿੱਧੂ ਚੰਨੀ ਨੂੰ ਛੋਟਾ ਭਰਾ ਮੰਨਦੇ ਹਨ। ਸਾਰੇ ਪ੍ਰੋਗਰਾਮ ਰੱਦ ਕਰਕੇ ਨਵਜੋਤ ਸਿੱਧੂ ਦੇ ਵੈਸਣੋ ਦੇਵੀ ਮੰਦਰ ਜਾਣ ਤੇ ਵੇਰਕਾ ਨੇ ਕਿਹਾ ਕਿ ਕਿਸੇ ਦੀ ਸ਼ਰਧਾ ਤੇ ਮੈਂ ਕੀ ਕਹਿ ਸਕਦਾ ਹਾਂ।