ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਨਵੀਂ ਐਡਵਾਇਜ਼ਰੀ ਕੀਤੀ ਜਾਰੀ

ਨਵੀਂ ਦਿੱਲੀ- ਦੇਸ਼ ਵਿੱਚ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੇ ਅੰਤਰਰਾਸ਼ਟਰੀ ਯਾਤਰੀਆਂ ਲਈ ਇੱਕ ਸੋਧੀ ਨਵੀਂ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਤੋਂ ਪਹਿਲਾਂ ‘ਐਟ ਰਿਸਕ’ ਅਤੇ ਪਹਿਲਾਂ ਪਛਾਣੇ ਗਏ ਹੋਰ ਦੇਸ਼ਾਂ ਦੀ ਹੱਦਬੰਦੀ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਨਾਲ ਹੀ, ਨਵੀਂ ਐਡਵਾਈਜ਼ਰੀ ਵਿੱਚ, ਯਾਤਰਾ ਤੋਂ ਬਾਅਦ 14 ਦਿਨਾਂ ਤੱਕ ਸਵੈ-ਨਿਗਰਾਨੀ ਕਰਨ ਲਈ ਕਿਹਾ ਗਿਆ ਹੈ। ਜਦੋਂ ਕਿ ਇਸ ਤੋਂ ਪਹਿਲਾਂ ਸਰਕਾਰ ਵੱਲੋਂ ਜਾਰੀ ਹਦਾਇਤਾਂ ਵਿੱਚ 7 ਦਿਨ ਹੋਮ ਕੁਆਰੰਟੀਨ ਦੀ ਗੱਲ ਕਹੀ ਗਈ ਸੀ। ਨਵੀਂ ਐਡਵਾਈਜ਼ਰੀ 14 ਫਰਵਰੀ ਤੋਂ ਲਾਗੂ ਹੋਵੇਗੀ। ਮੁਸਾਫਰਾਂ ਨੂੰ ਨਿਰਧਾਰਤ ਯਾਤਰਾ ਤੋਂ ਪਹਿਲਾਂ ਹਵਾਈ ਸੁਵਿਧਾ ਪੋਰਟਲ ‘ਤੇ ਸਵੈ-ਘੋਸ਼ਣਾ ਪੱਤਰ ਜਾਰੀ ਕਰਨਾ ਹੋਵੇਗਾ, ਜਿਸ ਵਿੱਚ ਪਿਛਲੇ 14 ਦਿਨਾਂ ਦੀ ਯਾਤਰਾ ਦੀ ਜਾਣਕਾਰੀ ਜ਼ਰੂਰੀ ਹੈ। ਇਸ ਦੇ ਨਾਲ, ਯਾਤਰੀ ਨੂੰ ਨੈਗੇਟਿਵ ਕੋਵਿਡ ਆਰਟੀ-ਪੀਸੀਆਰ ਰਿਪੋਰਟ ਵੀ ਅਪਲੋਡ ਕਰਨੀ ਹੋਵੇਗੀ। ਇਹ ਰਿਪੋਰਟ ਯਾਤਰਾ ਤੋਂ ਪਹਿਲਾਂ 72 ਘੰਟੇ ਤੋਂ ਵੱਧ ਪੁਰਾਣੀ ਨਹੀਂ ਹੋਣੀ ਚਾਹੀਦੀ। ਇਸ ਤੋਂ ਇਲਾਵਾ ਐਡਵਾਈਜ਼ਰੀ ‘ਚ ਕਿਹਾ ਗਿਆ ਹੈ ਕਿ ਹਰ ਯਾਤਰੀ ਨੂੰ ਰਿਪੋਰਟ ਦੀ ਪ੍ਰਮਾਣਿਕਤਾ ਨੂੰ ਲੈ ਕੇ ਇਕ ਘੋਸ਼ਣਾ ਪੱਤਰ ਵੀ ਦੇਣਾ ਹੋਵੇਗਾ। ਜੇਕਰ ਅਜਿਹਾ ਪਾਇਆ ਗਿਆ ਤਾਂ ਯਾਤਰੀ ਦੇ ਖਿਲਾਫ ਅਪਰਾਧਿਕ ਕਾਰਵਾਈ ਕੀਤੀ ਜਾ ਸਕਦੀ ਹੈ।