Udaan News24

Latest Online Breaking News

ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਵਿਧਾਨ ਸਭਾ ਚੋਣਾਂ ਲਈ ਲਾਂਚ ਕੀਤਾ ‘ਡਿਜੀਟਲ ਡੋਰ ਟੂ ਡੋਰ ਕੈਂਪੇਨ’ ਅਤੇ ਨਵਾਂ ਚੋਣ ਗੀਤ

ਚੰਡੀਗੜ੍ਹ, 10 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣਾਂ ਲਈ  ‘ਡਿਜੀਟਲ ਡੋਰ ਟੂ ਡੋਰ ਕੈਂਪੇਨ’ ਲਾਂਚ ਕੀਤਾ ਹੈ। ਵੀਰਵਾਰ ਨੂੰ ਮਾਨ ਨੇ ਅੰਮ੍ਰਿਤਸਰ ‘ਚ ਪ੍ਰੈੱਸ ਕਾਨਫਰੰਸ ਦੌਰਾਨ ਡਿਜੀਟਲ ਕੈਂਪੇਨ ਦਾ ਐਲਾਨ ਕਰਦਿਆਂ ਕਿਹਾ ਕਿ ਲੋਕ 98827 98827 ਨੰਬਰ ‘ਤੇ ਮਿਸ ਕਾਲ ਕਰਕੇ ਜਾਂ https://9k$auka™ejr}wa&©u.com ਵੈੱਬਸਾਈਟ ‘ਤੇ ਕਲਿੱਕ ਕਰਕੇ ਸਿੱਧੇ ਮੈਨੂੰ ਅਤੇ ‘ਆਪ’ ਸੁਪਰੀਮੋ ਕੇਜਰੀਵਾਲ ਤੋਂ ਪੰਜਾਬ ਦੇ 11 ਅਹਿਮ ਮੁੱਦਿਆਂ ‘ਤੇ ਸਵਾਲ ਕਰ ਸਕਦੇ ਹਨ।

ਇਸ ਡਿਜੀਟਲ ਮੁਹਿੰਮ ਤਹਿਤ ਨੰਬਰ ‘ਤੇ ਮਿਸ ਕਾਲ ਕਰਨ ਤੋਂ ਬਾਅਦ ਮੋਬਾਈਲ ‘ਤੇ ਆਮ ਆਦਮੀ ਪਾਰਟੀ ਵੱਲੋਂ ਇੱਕ ਮੈਸੇਜ ਆਵੇਗਾ। ਉਸ ‘ਤੇ ਕਲਿੱਕ ਕਰਨ ਨਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਡਿਜੀਟਲ ਤੌਰ ‘ਤੇ ਉਨਾਂ ਦਾ ਬੂਹਾ ਖੜਕਾਉਣਗੇ। ਘਰ ਦੇ ਅੰਦਰ ਵੜਕੇ ਉਨਾਂ ਦੇ ਸਵਾਲ ਜਾਣਨਗੇ। ਲੋਕ ਪੰਜਾਬ ਨਾਲ ਸਬੰਧਤ 11 ਅਹਿਮ ਮੁੱਦਿਆਂ ਜਿਵੇਂ ਕਿ ਸਿੱਖਿਆ, ਸਿਹਤ, ਬਿਜਲੀ, ਐਸਸੀ ਭਾਈਚਾਰਾ, ਔਰਤਾਂ ਦੀ ਸੁਰੱਖਿਆ, ਅਮਨ-ਕਾਨੂੰਨ, ਖੇਤੀਬਾੜੀ, ਨਸਾ ਮੁਕਤ ਪੰਜਾਬ, ਰੁਜਗਾਰ, ਵਪਾਰ ਅਤੇ ਭ੍ਰਿਸਟਾਚਾਰ ਤੋਂ ਮੁਕਤੀ ‘ਤੇ ਸਵਾਲ ਪੁੱਛ ਸਕਦੇ ਹਨ। ਮਾਨ ਅਤੇ ਕੇਜਰੀਵਾਲ ਦੋਵੇਂ ਹੀ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣਗੇ।

ਭਗਵੰਤ ਮਾਨ ਨੇ ਗੁਰੂ ਦੀ ਨਗਰੀ ਅੰਮ੍ਰਿਤਸਰ ਤੋਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦਾ ਨਵਾਂ ਚੋਣ ਗੀਤ ਲਾਂਚ ਕੀਤਾ ਹੈ। ਗੀਤ ਦੇ ਬੋਲ ਹਨ “ਪੰਜਾਬ ਦਾ ਪੁੱਤ ਜਿਤਾਉਣਾ ਹੈ” ਲਾਂਚ ਕੀਤਾ ਹੈ। ਬਾਲੀਵੁੱਡ ਦੇ ਮਸਹੂਰ ਗਾਇਕ ਸੁਖਵਿੰਦਰ ਸਿੰਘ ਨੇ ਇਸ ਗੀਤ ਨੂੰ ਆਵਾਜ ਦਿੱਤੀ ਹੈ। ਵੀਰਵਾਰ ਨੂੰ ਅੰਮ੍ਰਿਤਸਰ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਮਾਨ ਨੇ ਇਸਨੂੰ ਜਾਰੀ ਕੀਤਾ। ਗੀਤ ਵਿੱਚ ਭਗਵੰਤ ਮਾਨ ਨੂੰ ਪੰਜਾਬ ਦਾ ਪੁੱਤਰ ਦੱਸਿਆ ਗਿਆ ਹੈ। ਵੀਡੀਓ ਵਿੱਚ ਮਾਨ ਆਮ ਲੋਕਾਂ, ਔਰਤਾਂ, ਬੱਚਿਆਂ ਅਤੇ ਬਜੁਰਗਾਂ ਨੂੰ ਮਿਲ ਰਹੇ ਹਨ। ਉਨਾਂ ਨੂੰ ਗਲੇ ਲਗਾ ਕੇ ਉਨਾਂ ਦੀਆਂ ਸਮੱਸਿਆਵਾਂ ਸੁਣ ਕੇ ਹੱਲ ਕਰਨ ਦਾ ਭਰੋਸਾ ਦੇ ਰਹੇ ਹਨ। ਮਾਨ ਦੀ ਜਨਸਭਾ ਅਤੇ ਚੋਣ ਪ੍ਰਚਾਰ ਦੌਰਾਨ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਸਮਰਥਨ ਅਤੇ ਪਿਆਰ ਨੂੰ ਵੀ ਗੀਤ ਵਿੱਚ ਦਿਖਾਇਆ ਗਿਆ ਹੈ।

ਇਸ ਮੌਕੇ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਰਵਾਇਤੀ ਪਾਰਟੀਆਂ ਦੀ ਰਾਜਨੀਤੀ ਤੋਂ ਤੰਗ ਆ ਚੁੱਕੇ ਹਨ। ਲੋਕ ਹੁਣ ਬਦਲਾਅ ਚਾਹੁੰਦੇ ਹਨ। ਬਦਲਾਅ ਲਈ ਲੋਕਾਂ ਦੀ ਇੱਕੋ ਇੱਕ ਪਸੰਦ ਆਮ ਆਦਮੀ ਪਾਰਟੀ ਹੈ। ਅਸੀਂ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਚੰਗੀ ਤਰਾਂ ਜਾਣਨ ਵਾਲੇ, ਪੜੇ-ਲਿਖੇ, ਯੋਗ ਅਤੇ ਆਮ ਘਰਾਂ ਨਾਲ ਸਬੰਧ ਰੱਖਣ ਵਾਲੇ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰੇ ਹਨ। 20 ਫਰਵਰੀ ਨੂੰ ਪੰਜਾਬ ਦੇ ਲੋਕ ਆਪਣੀ ਅਤੇ ਪੰਜਾਬ ਦੀ ਕਿਸਮਤ ਲਿਖਣਗੇ। ਲੋਕ ਆਪਣੇ ਬੱਚਿਆਂ ਦੀ ਤਕਦੀਰ ਬਦਲਣ ਅਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਬਣਾਉਣ ਲਈ ਇਸ ਵਾਰ ਆਮ ਆਦਮੀ ਪਾਰਟੀ ਨੂੰ ਵੋਟ ਦੇਣਗੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!