Udaan News24

Latest Online Breaking News

ਜੇਪੀ ਨੱਡਾ, ਮਨੋਹਰ ਲਾਲ ਖੱਟਰ ਤੇ ਵੀਕੇ ਸਿੰਘ 12 ਫਰਵਰੀ ਨੂੰ ਪੰਜਾਬ ਚ ਭਾਜਪਾ ਉਮੀਦਵਾਰਾਂ ਦੇ ਹੱਕ ਚ ਕਰਨਗੇ ਚੋਣ ਪ੍ਰਚਾਰ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਵੀ.ਕੇ. ਸਿੰਘ 12 ਫਰਵਰੀ ਨੂੰ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਹੋਏ ਕੁੱਲ 10 ਜਨ ਸਭਾਵਾਂ ਨੂੰ ਸੰਬੋਧਨ ਕਰਨਗੇ। ਇਹ ਜਾਣਕਾਰੀ ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਚੋਣ ਸੰਚਾਲਨ ਕਮੇਟੀ ਦੇ ਕਨਵੀਨਰ ਜੀਵਨ ਗੁਪਤਾ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ 4 ਅਤੇ ਮਨੋਹਰ ਲਾਲ ਖੱਟਰ ਅਤੇ ਵੀ.ਕੇ. ਸਿੰਘ 3-3 ਜਨਤਕ ਮੀਟਿੰਗਾਂ ਕਰਨਗੇ। ਜੀਵਨ ਗੁਪਤਾ ਨੇ ਦੱਸਿਆ ਕਿ ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ. ਨੱਡਾ 12 ਫਰਵਰੀ ਨੂੰ ਬਲਾਚੌਰ ਵਿੱਚ 11:15 ਵਜੇ, ਰੋਪੜ ਵਿੱਚ 12:45 ਵਜੇ, ਰਾਜਪੁਰਾ ਵਿੱਚ 3:15 ਵਜੇ ਅਤੇ ਘਨੌਰ ਵਿੱਚ ਸ਼ਾਮ 4:45 ਵਜੇ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਜੀਵਨ ਗੁਪਤਾ ਨੇ ਦੱਸਿਆ ਕਿ ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ 12 ਫਰਵਰੀ ਨੂੰ ਲੁਧਿਆਣਾ ਦਿਹਾਤੀ ਵਿਧਾਨ ਸਭਾ ਹਲਕੇ ਦੇ ਪਿੰਡ ਗਿੱਲ ਵਿੱਚ 11:15 ਵਜੇ, ਜਗਰਾਉਂ ਵਿੱਚ 12:15 ਵਜੇ ਅਤੇ ਕਪੂਰਥਲਾ ਵਿੱਚ ਬਾਅਦ ਦੁਪਹਿਰ 3 ਵਜੇ ਜਨ ਸਭਾ ਨੂੰ ਸੰਬੋਧਨ ਕਰਨਗੇ।

ਜੀਵਨ ਗੁਪਤਾ ਨੇ ਦੱਸਿਆ ਕਿ ਇਸੇ ਤਰ੍ਹਾਂ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਵੀ.ਕੇ. ਸਿੰਘ ਅੰਮ੍ਰਿਤਸਰ ਵਿੱਚ ਸਵੇਰੇ 11:30 ਵਜੇ ਵਿਧਾਨ ਸਭਾ ਹਲਕਾ ਉੱਤਰੀ, ਅੰਮ੍ਰਿਤਸਰ ਪੂਰਬੀ ਵਿੱਚ ਦੁਪਹਿਰ 12:30 ਵਜੇ ਅਤੇ ਬਾਬਾ ਬਕਾਲਾ ਵਿਧਾਨ ਸਭਾ ਹਲਕੇ ਵਿੱਚ ਦੁਪਹਿਰ 3:15 ਵਜੇ ਜਨ ਸਭਾ ਨੂੰ ਸੰਬੋਧਨ ਕਰਨਗੇ। ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ 2022 ਲਈ ਇੱਕ ਹਫ਼ਤੇ ਤੋਂ ਥੋੜਾ ਹੋਰ ਸਮਾਂ ਰਹਿ ਗਿਆ ਹੈ, ਪ੍ਰਧਾਨ ਮੰਤਰੀ ਨਰਿੰਦਰ ਮੋਦੀ 14, 16 ਅਤੇ 17 ਫਰਵਰੀ ਨੂੰ ਮਾਲਵਾ, ਦੋਆਬਾ ਅਤੇ ਮਾਝਾ ਦੇ ਤਿੰਨੋਂ ਖੇਤਰਾਂ ਨੂੰ ਕਵਰ ਕਰਦੇ ਹੋਏ ਜਨਤਕ ਮੀਟਿੰਗਾਂ ਕਰਨ ਵਾਲੇ ਹਨ। ਇਸ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਭਾਜਪਾ ਲਈ  ਚੋਣ ਪ੍ਰਚਾਰ ਕਰਨ ਲਈ  13 ਫਰਵਰੀ ਨੂੰ ਪੰਜਾਬ ਆ ਰਹੇ ਹਨ। ਉਨ੍ਹਾਂ ਵਲੋਂ ਪਟਿਆਲਾ ਅਤੇ ਜਲੰਧਰ ਵਿੱਚ ਵੀ ਚੋਣ ਪ੍ਰਚਾਰ ਕਰਨ ਦੀ ਸੰਭਾਵਨਾ ਹੈ। ਭਾਜਪਾ ਦਾ ਪੰਜਾਬ ਲੋਕ ਕਾਂਗਰਸ (Punjab Lok Congress) ਅਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ)  ਨਾਲ ਗਠਜੋੜ ਹੈ। ਉਹ ਪੰਜਾਬ ਵਿੱਚ ਐਨਡੀਏ (NDA ) ਗਠਜੋੜ ਲਈ ਚੋਣ ਪ੍ਰਚਾਰ ਕਰਨਗੇ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ 2022  ਚੋਣਾਂ 20 ਫਰਵਰੀ ਨੂੰ ਹੋਣੀਆਂ ਹਨ। 16ਵੀਂ ਵਿਧਾਨ ਸਭਾ ਦੇ 117 ਮੈਂਬਰਾਂ ਦੀ ਚੋਣ ਨਤੀਜੇ 10 ਮਾਰਚ 2022 ਨੂੰ ਘੋਸ਼ਿਤ ਕੀਤੇ ਜਾਣਗੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!