Udaan News24

Latest Online Breaking News

ਆਦਰਸ਼ ਚੋਣ ਜ਼ਾਬਤੇ ਦੀਆਂ ਸ਼ਰੇਆਮ ਉਡਾਈਆਂ ਧੱਜੀਆਂ ਕਣਕ ਵੰਡਣ ਨੂੰ ਲੈ ਕੇ ਹੋਏ ਝਗੜੇ ‘ਚ ਚੱਲੀ ਗੋਲੀ ਦੌਰਾਨ ਤਿੰਨ ਜ਼ਖ਼ਮੀ

ਵਿਧਾਨ ਸਭਾ ਚੋਣਾਂ 2022 ਨੂੰ ਲੈ ਕੇ ਭਾਵੇਂ ਕਿ ਆਦਰਸ਼ ਚੋਣ ਜ਼ਾਬਤਾ ਲੱਗਿਆ ਹੋਇਆ ਹੈ ਪ੍ਰੰਤੂ ਫਿਰ ਵੀ ਕੁਝ ਸਿਆਸੀ ਲੀਡਰਾਂ ਵੱਲੋਂ ਹਥਿਆਰਾਂ ਨੂੰ ਜਮ੍ਹਾਂ ਨਾ ਕਰਵਾ ਕੇ ਪਿੰਡਾਂ ਵਿੱਚ ਸ਼ਰ੍ਹੇਆਮ ਗੁੰਡਾਗਰਦੀ ਕਰਦਿਆਂ ਗੋਲੀਆਂ ਚਲਾ ਕੇ ਆਦਰਸ਼ ਚੋਣ ਜ਼ਾਬਤੇ ਦੀਆਂ ਸ਼ਰੇਆਮ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜ਼ਿਲਾ ਤਰਨਤਾਰਨ ਅਧੀਨ ਪੈਂਦੇ ਪਿੰਡ ਬਾਸਰਕੇ ਤੋਂ ਜਿੱਥੋਂ ਦੇ ਮੌਜੂਦਾ ਕਾਂਗਰਸ ਦੇ ਸਰਪੰਚ ਹਰਦੇਵ ਸਿੰਘ ਮਾਹਲਾ ਵੱਲੋਂ ਕਣਕ ਨਾ ਦੇਣ ਨੂੰ ਲੈ ਕੇ ਹੋਈ ਤਕਰਾਰ ਦੌਰਾਨ ਚਲਾਈਆਂ ਗੋਲੀਆਂ ਵਿੱਚ ਤਿੰਨ ਨੌਜਵਾਨਾਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ।  ਝਗੜੇ ਵਿੱਚ ਜ਼ਖ਼ਮੀ ਹੋਏ ਤਿੱਨ ਨੌਜਵਾਨ ਗੁਰਜਿੰਦਰ ਸਿੰਘ ਪੁੱਤਰ ਸਵਰਨ ਸਿੰਘ ਪਿੰਡ ਬਾਸਰਕੇ ਰਣਜੀਤ ਸਿੰਘ ਪੁੱਤਰ ਕਾਰਜ ਸਿੰਘ ਗੁਰਭੇਜ ਸਿੰਘ ਪੁੱਤਰ ਕਾਬਲ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਣਕ ਦੀਆਂ ਕੱਟੀਆਂ ਪਰਚੀਆਂ ਨੂੰ ਲੈ ਕੇ ਸਰਪੰਚ ਹਰਦੇਵ ਸਿੰਘ ਮਾਹਲਾ ਵੱਲੋਂ ਕਣਕ ਵੰਡੀ ਜਾ ਰਹੀ ਸੀ ਜਦ ਉਹ ਆਟਾ ਦਾਲ ਸਕੀਮ ਤਹਿਤ ਵੰਡੀ ਜਾ ਰਹੀ ਕਣਕ ਲੈਣ ਲਈ ਪਹੁੰਚੇ ਤਾਂ ਚ ਹਰਦੇਵ ਸਿੰਘ ਨੇ ਉਨ੍ਹਾਂ ਨੌਜਵਾਨਾਂ ਤੇ ਹਮਲਾ ਕਰ ਦਿੱਤਾ ਅਤੇ ਆਪਣੇ ਹਥਿਆਰ ਨਾਲ ਗੋਲੀਆਂ ਚਲਾ ਦਿੱਤੀਆਂ, ਜਿਸ ਚ ਸਰਪੰਚ ਵਲੋਂ ਕਰੀਬ ਛੇ ਰਾਊਂਡ ਫਾਇਰ ਕੀਤੇ ਗਏ ਜਿਸ ਵਿੱਚ ਇੱਕ ਗੋਲੀ ਗੁਰਜਿੰਦਰ ਸਿੰਘ ਪੁੱਤਰ ਸਵਰਨ ਸਿੰਘ ਪਿੰਡ ਬਾਸਰਕੇ ਦੇ ਪੈਰ ਵਿੱਚ ਗੋਲੀ ਲੱਗੀ ਅਤੇ ਦੂਜੇ ਨੌਜਵਾਨ ਰਣਜੀਤ ਸਿੰਘ ਪੁੱਤਰ ਕਾਰਜ ਸਿੰਘ ਦੇ ਬਾਂਹ ਦਾਤਰ ਵਜ੍ਹਾ ਅਤੇ ਤੀਜਾ ਨੌਜਵਾਨ ਗੁਰਭੇਜ ਸਿੰਘ ਪੁੱਤਰ ਕਾਬਲ ਸਿੰਘ ਜਿਸ ਦੀ ਬਾਂਹ ਜੀ ਖੂਨੀ ਤੇ ਗੰਭੀਰ ਸੱਟ ਲੱਗੀ । ਜਿਨ੍ਹਾਂ ਨੂੰ ਜ਼ਖਮੀ ਹਾਲਤ ਵਿਚ ਨਜ਼ਦੀਕੀ ਸਰਕਾਰੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!