ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਿਰੁੱਧ ਕੇਸ ਦਰਜ ਹੋਇਆ
ਪੰਜਾਬ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਉਮੀਦਵਾਰ ਵਿਰੁੱਧ ਕੇਸ ਦਰਜ ਹੋਇਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ। ਪਟਿਆਲਾ ਦੇ ਹਲਕਾ ਸਨੌਰ ਵਿਧਾਨ ਸਭਾ ਹਲਕਾ ਪਠਾਨ ਮਾਜਰਾ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣ ਮਾਜਰਾ ਵੱਲੋਂ ਨਾਮਜ਼ਦਗੀ ਭਰਨ ਦੌਰਾਨ ਗਲਤ ਜਾਣਕਾਰੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕਰਵਾਇਆ ਗਿਆ ਸੀ। ਪਠਾਨ ਮਾਜਰਾ ਨੇ ਕਿਹਾ ਸੀ ਕਿ ਉਸ ਖਿਲਾਫ ਕੋਈ ਵੀ ਕੇਸ ਪੈਂਡਿੰਗ ਨਹੀਂ ਹੈ ਪਰ ਚੋਣ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਚੱਲ ਰਹੇ ਜਿਸ ਦੇ ਖਿਲਾਫ ਬਰਨਾਲਾ ਦੀ ਅਦਾਲਤ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।