ਚਰਨਜੀਤ ਸਿੰਘ ਚੰਨੀ ਨੇ ਨੂਰਮਹਿਲ ਦੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਮੱਥਾ ਟੇਕਿਆ

ਨੂਰਮਹਿਲ : ਪੰਜਾਬ ਵਿਧਾਨ ਸਭਾ 2022 ਲਈ ਵੋਟਾਂ ਦਾ ਦਿਨ ਨੇੜੇ ਹੈ ਤੇ ਵੱਡੇ ਸਿਆਸੀ ਆਗੂਆਂ ਵੱਲੋਂ ਧਾਰਮਿਕ ਸੰਸਥਾਵਾਂ ਦੇ ਆਗੂਆਂ ਨੂੰ ਮਿਲਣ ਦਾ ਦੌਰ ਵੀ ਜਾਰੀ ਹੈ। ਇਸੇ ਕੜੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਨੂਰਮਹਿਲ ਦੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਵਿਖੇ ਮੱਥਾ ਟੇਕਿਆ ਅਤੇ ਸਰਬੱਤ ਦਾ ਭਲਾ ਮੰਗਿਆ। ਚੋਣਾਂ ਵਿਚਾਲੇ ਸਿਆਸਤਦਾਨਾਂ ਦੇ ਡੇਰਿਆਂ ਚ ਗੇੜੇ ਜਾਰੀ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਬੀਤੀ ਰਾਤ ਨੂਰਮਹਿਲ ਪਹੁੰਚੇ ਅਤੇ ਦਿਵਿਆ ਜੋਤੀ ਜਾਗ੍ਰਿਤੀ ਸੰਸਥਾਨ ਦੇ ਧਾਰਮਕ ਆਗੂਆਂ ਨਾਲ ਮੁਲਾਕਾਤ ਕੀਤੀ। ਇਸਦੇ ਨਾਲ ਹੀ ਉਨ੍ਹਾਂ ਨੇ ਮੱਥਾ ਟੇਕ ਕੇ ਸਰਬੱਤ ਦਾ ਭਲੇ ਦੀ ਪ੍ਰਾਰਥਨਾ ਕੀਤੀ।