Udaan News24

Latest Online Breaking News

ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਿਅਕਤੀ, ਚਾਹੇ ਉਹ ਕਿਸੇ ਵੀ ਧਰਮ ਜਾਂ ਜਾਤ ਦਾ ਹੋਵੇ, ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ

ਲੁਧਿਆਣਾ/ਚੰਡੀਗੜ, 15 ਫਰਵਰੀ 2022 – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਹਰ ਵਿਅਕਤੀ, ਚਾਹੇ ਉਹ ਕਿਸੇ ਵੀ ਧਰਮ ਜਾਂ ਜਾਤ ਦਾ ਹੋਵੇ, ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ। ਕੇਜਰੀਵਾਲ ਨੇ ਕਿਹਾ ਕਿ ਪਿਛਲੇ ਦਿਨੀਂ ਹੋਈਆਂ ਬੇਅਦਬੀ ਅਤੇ ਬੰਬ ਧਮਾਕੇ ਦੀਆਂ ਘਟਨਾਵਾਂ ਕਾਰਨ ਪੰਜਾਬ ਦੇ ਲੋਕਾਂ ਵਿੱਚ ਡਰ ਅਤੇ ਖੌਫ ਦਾ ਮਾਹੌਲ ਹੈ। ਲੋਕ ਆਪਣੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਿੱਚ ਹਨ।

ਕੇਜਰੀਵਾਲ ਨੇ ਉਦਾਹਰਣ ਦਿੰਦੇ ਹੋਏ ਕਿਹਾ ਕਿ ਕੱਲ ਇੱਕ ਆਦਮੀ ਮੇਰੇ ਕੋਲ ਆਇਆ ਅਤੇ ਕਿਹਾ ਕਿ ਮੈਂ ਹਿੰਦੂ ਹਾਂ। ਮੇਰੇ ਮਨ ਵਿਚ ਅਜਕਲ ਸੁਰੱਖਿਆ ਨੂੰ ਲੈ ਕੇ ਬਹੁਤ ਚਿੰਤਾ ਰਹਿੰਦੀ ਹੈ। ਪਿਛਲੇ ਦਿਨਾਂ ਵਿੱਚ  ਹੋਈਆਂ ਬੇਅਦਬੀ ਦੀਆਂ ਘਟਨਾਵਾਂ ਨੇ ਮੈਨੂੰ ਪਰੇਸਾਨ ਕਰ ਦਿੱਤਾ ਹੈ। ਮੈਂ ਅਤੇ ਮੇਰਾ ਪਰਿਵਾਰ ਡਰਿਆ ਹੋਇਆ ਮਹਿਸੂਸ ਕਰ ਰਿਹਾ ਹੈ।
ਕੇਜਰੀਵਾਲ ਨੇ ਕਿਹਾ ਕਿ ਅਮਨ-ਕਾਨੂੰਨ ਦੀ ਤਰਸਯੋਗ ਹਾਲਤ, ਲਗਾਤਾਰ ਹੋ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਅਤੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮਾਮਲੇ ‘ਤੇ ਕਾਂਗਰਸ-ਭਾਜਪਾ ਦੀ ਗੰਦੀ ਰਾਜਨੀਤੀ ਕਾਰਨ ਲੋਕਾਂ ਦੇ ਅੰਦਰ ਭੈਅ ਹੋਰ ਵੀ ਵੱਧ ਗਿਆ ਹੈ। ਇਨਾਂ ਸਾਰੀਆਂ ਘਟਨਾਵਾਂ ਦੇ ਮੱਦੇਨਜਰ ਅੱਜ ਮੈਂ ਪੰਜਾਬ ਦੇ ਸਾਰੇ ਵਿਅਕਤੀਆਂ ਅਤੇ ਵਪਾਰੀਆਂ, ਭਾਵੇਂ ਉਹ ਹਿੰਦੂ ਹੋਵੇ, ਸਿੱਖ ਹੋਵੇ, ਮੁਸਲਿਮ ਹੋਵੇ ਜਾਂ ਇਸਾਈ, ਸਭ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਪੰਜਾਬ ਦੇ 3 ਕਰੋੜ ਪੰਜਾਬੀਆਂ ਦੀ ਸੁਰੱਖਿਆ ਦੀ ਜੰਿਮੇਵਾਰੀ ‘ਆਪ’ ਸਰਕਾਰ ਚੁੱਕੇਗੀ। ‘ਆਪ’ ਸਰਕਾਰ ਸਾਰੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਦੂਰ ਕਰੇਗੀ। ਪੰਜਾਬ ਦੇ ਹਰ ਵਿਅਕਤੀ, ਹਰ ਵਪਾਰੀ ਦੀ ਸੁਰੱਖਿਆ ਦੀ ਜੰਿਮੇਵਾਰ ‘ਆਪ’ ਸਰਕਾਰ ਦੀ ਹੋਵੇਗੀ ।

ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ ਕੇਂਦਰ ਸਰਕਾਰ ਨਾਲ ਸਬੰਧ ਕਿਸ ਤਰਾਂ ਦੇ ਹੋਣਗੇ, ਇਸ ‘ਤੇ ਕੇਜਰੀਵਾਲ ਨੇ ਕਿਹਾ ਕਿ ਦਿੱਲੀ ‘ਚ ਸਾਡੀ ਸਰਕਾਰ ਦੇ ਮੋਦੀ ਸਰਕਾਰ ਨਾਲ ਕਈ ਮਾਮਲਿਆਂ ‘ਤੇ ਤਿੱਖੇ ਮਤਭੇਦ ਹਨ। ਇਸ ਦੇ ਬਾਵਜੂਦ  ਦੇਸ ਦੀ ਸੁਰੱਖਿਆ ਅਤੇ ਲੋਕਾਂ ਦੀ ਭਲਾਈ ਦੇ ਮੁੱਦੇ ‘ਤੇ ਅਸੀਂ ਹਮੇਸ਼ਾ ਕੇਂਦਰ ਸਰਕਾਰ ਦਾ ਸਾਥ ਦਿੱਤਾ ਹੈ। ਕਰੋਨਾ ਦੌਰ ਦੌਰਾਨ ਵੀ ਅਸੀਂ ਕੇਂਦਰ ਨਾਲ ਤਾਲਮੇਲ ਕਰਕੇ ਕੰਮ ਕਰਨ ਦੀ ਕੋਸਸਿ ਕੀਤੀ ਅਤੇ ਦਿੱਲੀ ਦੇ ਲੱਖਾਂ ਲੋਕਾਂ ਦੀ ਕਰੋਨਾ ਵਾਇਰਸ ਤੋਂ ਜਾਨ ਬਚਾਈ। ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ, ਪੰਜਾਬ ਦੀ ਬਿਹਤਰੀ ਲਈ ਅਸੀਂ ਕੇਂਦਰ ਸਰਕਾਰ ਨਾਲ ਸਬੰਧ ਠੀਕ ਕਰਾਂਗੇ ਅਤੇ ਤਾਲਮੇਲ ਨਾਲ ਕੰਮ ਕਰਾਂਗੇ।

ਸਰਹੱਦ (ਬਾਰਡਰ) ਪਾਰ ਤੋਂ ਹੋ ਰਹੀ ਨਸ਼ੀਲੀ ਵਸਤੂਆਂ ਦੀ ਤਸਕਰੀ ਅਤੇ ਡਰੋਨਾਂ ਦੇ ਮੁੱਦੇ ‘ਤੇ ਕੇਜਰੀਵਾਲ ਨੇ ਕਿਹਾ ਕਿ ਅਸੀਂ ਪੰਜਾਬ ਦੀ ਸਰਹੱਦ (ਅੰਤਰਰਾਸਟਰੀ) ਦੀ ਰਾਖੀ ਲਾਇ ਸੁਰੱਖਿਆ ਦੇ ਉਚੇਚੇ ਪ੍ਰਬੰਧ ਕਰਕੇ ਸਰਹੱਦ ਪਾਰ ਤੋਂ ਹੋ ਰਹੀ ਘੁਸਪੈਠ, ਨਸਅਿਾਂ ਦੀ ਤਸਕਰੀ ਅਤੇ ਡਰੋਨਾਂ ਨੂੰ ਠੱਲ ਪਾਵਾਂਗੇ ਅਤੇ ਪੰਜਾਬ ਨੂੰ ਸੁਰੱਖਿਅਤ ਅਤੇ ਨਸਾ ਮੁਕਤ ਬਣਾਵਾਂਗੇ। ਕੇਜਰੀਵਾਲ ਨੇ ਕਿਹਾ ਕਿ ਪੰਜਾਬ ਨੂੰ ਸੁਰੱਖਿਅਤ ਅਤੇ ਨਸਾ ਮੁਕਤ ਬਣਾਉਣ ਲਈ ਸਿਰਫ ਇੱਕ ਇਮਾਨਦਾਰ ਸਰਕਾਰ ਦੀ ਲੋੜ ਹੈ। ਇਮਾਨਦਾਰ ਸਰਕਾਰ ਬਣੇਗੀ ਤਾਂ ਇਹੀ ਪੰਜਾਬ ਪੁਲਿਸ ਪੂਰੀ ਇਮਾਨਦਾਰੀ ਅਤੇ ਲਗਨ ਦੇ ਨਾਲ ਕੰਮ ਕਰੇਗੀ ਅਤੇ ਪੰਜਾਬ ਅਤੇ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਏਗੀ।

ਬੇਅਦਬੀ ਦੀਆਂ ਘਟਨਾਵਾਂ ਅਤੇ ਮਾਫੀਆ ਦੇ ਮੁੱਦੇ ‘ਤੇ ਕੇਜਰੀਵਾਲ ਨੇ ਕਿਹਾ ਕਿ ਪਿਛਲੀਆਂ ਕਾਂਗਰਸ ਅਤੇ ਅਕਾਲੀ ਸਰਕਾਰਾਂ ‘ਚ ਭ੍ਰਿਸਟਾਚਾਰ ਅਤੇ ਮਾਫੀਆ ਦਾ ਬੋਲਬਾਲਾ ਸੀ। ਪੁਲਿਸ ਅਫਸਰਾਂ ਦੀਆਂ ਬਦਲੀਆਂ-ਪੋਸਟਿੰਗਾਂ ਪੈਸੇ ਲੈਕੇ ਹੁੰਦੀਆਂ ਸਨ ਅਤੇ ਉਪਰ ਤੱਕ ਪੈਸੇ ਪਹੁੰਚਾਉਣ ਲਈ ਹਫਤੇ ਬੰਨ ਦਿੱਤੇ ਜਾਂਦੇ ਸਨ। ਇਸ ਲਈ ਡਰੱਗ ਮਾਫੀਆ, ਰੇਤ ਮਾਫੀਆ ਅਤੇ ਹੋਰ ਮਾਫੀਆ ਨੂੰ ਛੋਟ ਦੇਣਾ ਉਹਨਾਂ ਦੀ ਮਜਬੂਰੀ ਹੁੰਦੀ ਸੀ। ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਇਮਾਨਦਾਰੀ ਨਾਲ ਕੰਮ ਕਰੇਗੀ। ਅਸੀਂ ਥਾਣੇਦਾਰਾਂ ਅਤੇ ਪੁਲਿਸ ਅਫਸਰਾਂ ਤੋਂ ਹਫਤਾ ਨਹੀਂ ਵਸੂਲਾਂਗੇ। ਫਿਰ ਇਹੀ ਪੰਜਾਬ ਪੁਲਿਸ ਅਪਰਾਧੀਆਂ, ਭ੍ਰਿਸਟ ਭ੍ਰਿਸ਼ਟਾਚਾਰੀਆਂ ਅਤੇ ਮਾਫੀਆ ਖਿਲਾਫ ਕਾਰਵਾਈ ਕਰੇਗੀ ਅਤੇ ਕਾਨੂੰਨ ਵਿਵਸਥਾ ਨੂੰ ਸਖਤ ਬਣਾਏਗੀ। ‘ਆਪ’ ਸਰਕਾਰ ਬੇਅਦਬੀ ਦੀਆਂ ਪਿਛਲੀਆਂ ਸਾਰੀਆਂ ਘਟਨਾਵਾਂ ਦੀ ਨਿਰਪੱਖ ਅਤੇ ਸੁਤੰਤਰ ਜਾਂਚ ਕਰਵਾ ਕੇ ਸਾਰੇ ਦੋਸੀਆਂ ਅਤੇ ਮਾਸਟਰਮਾਈਂਡਾਂ ਨੂੰ ਸਖਤ ਤੋਂ ਸਖਤ ਸਜਾਵਾਂ ਦੇਵੇਗੀ, ਤਾਂ ਜੋ ਮੁੜ ਤੋਂ ਕੋਈ ਵੀ ਬੇਅਦਬੀ ਕਰਨ ਜਾਨ ਕਰਵਾਣੇ ਦੀ ਕਿਸੀ ਵਿੱਚ ਹਿੰਮਤ ਨਾ ਹੋ ਸਕੇ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!