Udaan News24

Latest Online Breaking News

ਲੁਧਿਆਣਾ ਦੇ ਪਿੰਡ ਥਰੀਕੇ ਪਹੁੰਚੀ ਦੀਪ ਸਿੱਧੂ ਦੀ ਮ੍ਰਿਤਕ ਦੇਹ, ਹਜ਼ਾਰਾਂ ਦੀ ਗਿਣਤੀ ‘ਚ ਪੁੱਜੇ ਲੋਕ

ਦੀਪ ਸਿੱਧੂ ਦੀ ਮ੍ਰਿਤਕ ਦੇਹ ਲੁਧਿਆਣਾ ਦੇ ਪਿੰਡ ਥਰੀਕੇ ਪਹੁੰਚ ਗਈ ਹੈ ਤੇ ਥੋੜ੍ਹੀ ਦੇਰ ਵਿਚ ਬਾਅਦ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਜਾਵੇਗਾ। ਮਹਿਜ਼ 37 ਸਾਲ ਦੀ ਉਮਰ ਵਿਚ ਦੀਪ ਸਿੱਧੂ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣ ਲਈ ਵੱਡੀ ਗਿਣਤੀ ਵਿਚ ਲੋਕ ਪਿੰਡ ਥਰੀਕੇ ਪੁੱਜੇ ਹੋਏ ਹਨ। ਪਿੰਡ ਥਰੀਕੇ ਦੀਪ ਸਿੱਧੂ ਦੇ ਭਰਾ ਰਹਿੰਦੇ ਹਨ। ਦੀਪ ਮੁੰਬਈ ਵਿਚ ਵੀ ਰਹਿੰਦੇ ਸਨ। ਸਿੱਧੂ ਦੇ ਬਹੁਤ ਸਾਰੇ ਚਾਹੁਣ ਵਾਲੇ ਹਨ। ਉਨ੍ਹਾਂ ਦੀ ਯਾਦ ਵਿਚ ਹਰ ਅੱਖ ਵਿਚ ਹੰਝੂ ਹੈ, ਹਰ ਦਿਲ ਰੋ ਰਿਹਾ ਹੈ। ਅੱਜ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੇਹ ਨੂੰ ਲੁਧਿਆਣਾ ਲਿਆਂਦਾ ਗਿਆ ਹੈ। ਜਿਥੇ ਵੱਡੀ ਗਿਣਤੀ ਲੋਕਾਂ ਦਾ ਇਕੱਠ ਸੀ। ਇਸ ਮੌਕੇ ਲੋਕਾਂ ਵੱਲੋਂ ਦੀਪ ਸਿੱਧੂ ਦੀ ਸੋਚ ਉਦੇ ਪਹਿਰਾ ਦੇਣ ਦੇ ਨਾਅਰੇ ਲਗਾਏ ਜਾ ਰਹੇ ਸਨ।  ਦੱਸ ਦਈਏ ਕਿ ਦੀਪ ਸਿੱਧੂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਹਮਾਇਤ ਕਰ ਰਹੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਲਗਾਤਾਰ ਉਨ੍ਹਾਂ ਦੇ ਹੱਕ ਵਿਚ ਪ੍ਰਚਾਰ ਕਰ ਰਹੇ ਸਨ ਪਰ ਦਿੱਲੀ ਤੋਂ ਪਰਤਦੇ ਸਮੇਂ ਇਹ ਅਣਹੋਣੀ ਵਰਤ ਗਈ। ਦੀਪ ਸਿੱਧੂ ਆਪਣੀ ਦੋਸਤ ਨਾਲ ਦਿੱਲੀ ਤੋਂ ਵਾਪਸ ਪੰਜਾਬ ਵੱਲ ਆ ਰਿਹਾ ਸੀ ਤੇ ਰਾਹ ਵਿਚ ਉਸ ਦਾ ਕੁੰਡਲੀ-ਮਾਨੇਸਰ (ਕੇ.ਐਮ.ਪੀ.ਐਲ.) ਹਾਈਵੇਅ ’ਤੇ ਸੜਕ ਹਾਦਸੇ ਵਿਚ ਦੇਹਾਂਤ ਹੋ ਗਿਆ ਹੈ। ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕਾ ਸੀ ਤੇ ਉਸ ਨੇ ਕਿਸਾਨ ਅੰਦੋਲਨ ਵਿਚ ਅਹਿਮ ਭੂਮਿਕਾ ਨਿਭਾਈ ਸੀ। ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਿਹਾ ਸੀ ਅਤੇ ਉਨ੍ਹਾਂ ਦੀ ਗੱਡੀ ਇੱਕ ਖੜ੍ਹੇ ਕੰਟੇਨਰ ’ਚ ਜਾ ਵੱਜੀ, ਜਿਸ ’ਚ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਉਸ ਦੀ ਦੋਸਤ ਦੇ ਵੀ ਸੱਟਾਂ ਲੱਗੀਆਂ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!