ਐਨ ਆਰ ਆਈ ਨੇ ਕੈਪਟਨ ਸੰਦੀਪ ਸੰਧੂ ਤੇ ਜ਼ਮੀਨ ਕਬਜ਼ਾਉਣ ਦੇ ਦੋਸ਼ ,ਕਿਹਾ ਜੇ ਇਨਸਾਫ ਨਾ ਮਿਲਿਆ ਤਾਂ ਕਰਾਂਗਾ ਆਤਮਹੱਤਿਆ
ਲੁਧਿਆਣਾ ਦਾਖਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸਿੰਘ ਸੰਧੂ ਤੇ ਇਕ ਐਨਐਸਏ ਦੀ ਜ਼ਮੀਨ ਕਬਜ਼ਾਉਣ ਸੰਬੰਧੀ ਗੰਭੀਰ ਦੋਸ਼ ਲੱਗੇ ਹਨ। ਜਿਨ੍ਹਾਂ ਵੱਲੋਂ ਅੱਜ ਮੁੱਲਾਂਪੁਰ ਦਾਖਾ ਵਿਖੇ ਇਕ ਪ੍ਰੈੱਸ ਕਾਨਫਰੰਸ ਦੌਰਾਨ ਗੰਭੀਰ ਦੋਸ਼ ਲਾਏ ਗਏ।
ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਇਨ੍ਹਾਂ ਦੇ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਸੰਧੂ ਵੱਲੋਂ ਲੁਧਿਆਣਾ ਦੇ ਫਿਰੋਜ਼ਪੁਰ ਰੋਡ ਸਥਿਤ ਇਕ ਨਿੱਜੀ ਹੋਟਲ ਦੇ ਸਾਹਮਣੇ ਸਥਿਤ ਉਨ੍ਹਾਂ ਦੀ ਜ਼ਮੀਨ ਤੇ ਕਬਜ਼ਾ ਕੀਤਾ ਗਿਆ ਹੈ ਅਤੇ ਸਰਕਾਰੀ ਤਾਕਤ ਦੀ ਦੁਰਵਰਤੋਂ ਕਰਦਿਆਂ ਉਨ੍ਹਾਂ ਨਾਲ ਧੱਕਾ ਕੀਤਾ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਉਨ੍ਹਾਂ ਇਨਸਾਫ਼ ਨਾ ਮਿਲਿਆ ਤਾਂ ਉਹ ਆਤਮਹੱਤਿਆ ਕਰਨ ਲਈ ਮਜਬੂਰ ਹੋ ਸਕਦੇ ਹਨ।