Udaan News24

Latest Online Breaking News

CM ਚੰਨੀ ਦੇ ਬਿਆਨ ‘ਤੇ ਦਿੱਲੀ, ਯੂਪੀ ਅਤੇ ਬਿਹਾਰ ਦੇ ਨੇਤਾਵਾਂ ਵੱਲੋਂ ਪਲਟਵਾਰ,ਬਿਹਾਰ ਚ ਸ਼ਿਕਾਇਤ ਦਰਜ

ਚੋਣਾਂ ਦੇ ਮੱਦੇਨਜ਼ਰ ਸਿਆਸੀ ਪਾਰਟੀਆਂ ਵੱਲੋਂ ਚੋਣ ਪ੍ਰਚਾਰ ਸਿਖਰਾਂ ‘ਤੇ ਹੈ। ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਕਸੂਤੇ ਫਸ ਗਏ ਹਨ।  CM ਚੰਨੀ ਵੱਲੋਂ ਯੂਪੀ-ਬਿਹਾਰ ਦੇ ਲੋਕਾਂ ਨੂੰ ਲੈ ਕੇ ਦਿੱਤੇ ਗਏ ਬਿਆਨ ਨੂੰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਇਸ ਬਿਆਨ ਨੂੰ ਲੈ ਕੇ ਹੁਣ CM ਚੰਨੀ ਖ਼ਿਲਾਫ਼ ਬਿਹਾਰ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਪਟਨਾ ਦੇ ਕਦਮ ਕੁਆਂ ਥਾਣੇ ਵਿੱਚ ਭਾਜਯੁਮੋ ਵੱਲੋਂ ਦਰਜ ਕਰਵਾਇਆ ਗਿਆ ਹੈ। ਭਾਜਯੁਮੋ ਦੇ ਕੌਮੀ ਮੀਤ ਪ੍ਰਧਾਨ ਮਨੀਸ਼ ਕੁਮਾਰ ਨੇ ਇਸ ਸਬੰਧੀ ਥਾਣੇ ਵਿੱਚ ਦਰਖਾਸਤ ਦਿੱਤੀ । FIR ਵਿੱਚ CM ਚੰਨੀ ਵੱਲੋਂ ਬਿਹਾਰ-ਯੂਪੀ ਦੇ ਲੋਕਾਂ ‘ਤੇ ਦਿੱਤੇ ਬਿਆਨ ਨੂੰ ਅਪਮਾਨਜਨਕ ਕਰਾਰ ਦਿੱਤਾ ਗਿਆ ਹੈ। ਪੰਜਾਬ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਪੰਜਾਬੀਆਂ ਦਾ ਹੈ… ਇੱਥੇ ਕੋਈ ਨਵੀਂ ਰਾਜਨੀਤੀ ਨਹੀਂ ਮਿਲੇਗੀ । ਇਹ ਜੋ ਬਾਹਰੋਂ ਆਏ ਹਨ… ਇਨ੍ਹਾਂ ਨੂੰ ਪੰਜਾਬੀਅਤ ਸਿਖਾਓ । ਇਸ ‘ਤੇ CM ਚੰਨੀ ਨੇ ਕਿਹਾ ਕਿ ਯੂਪੀ ਦੇ, ਬਿਹਾਰ ਦੇ, ਦਿੱਲੀ ਦੇ ਭਈਏ ਇੱਥੇ ਆ ਕੇ ਰਾਜ ਨਹੀਂ ਕਰਦੇ। ਪੰਜਾਬ ਦੇ ਮੁੱਖ ਮੰਤਰੀ ਦੀ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਦੇ ਨਾਲ ਹੀ CM ਚੰਨੀ ਦੇ ਇਸ ਬਿਆਨ ‘ਤੇ ਦਿੱਲੀ, ਯੂਪੀ ਅਤੇ ਬਿਹਾਰ ਦੇ ਨੇਤਾਵਾਂ ਨੇ ਵੀ ਪਲਟਵਾਰ ਕੀਤਾ ਹੈ। ਐਫ ਆਈ ਆਰ ਦੀ ਸ਼ਿਕਾਇਤ ਦੇਣ ਵਾਲੇ ਮਨੀਸ਼ ਕੁਮਾਰ ਨੇ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੇ ਯੂਪੀ ਅਤੇ ਬਿਹਾਰ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ । ਉਹ ਵੀ ਪ੍ਰਿਅੰਕਾ ਗਾਂਧੀ ਦੀ ਮੌਜੂਦਗੀ ਵਿੱਚ । ਇਹ ਬਹੁਤ ਸ਼ਰਮਨਾਕ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਬਿਆਨ ਲਈ ਮੁਆਫੀ ਮੰਗਣ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਦੂਜੇ ਪਾਸੇ ਇਸ ਮਾਮਲੇ ਵਿੱਚ CM ਚੰਨੀ ਨੇ ਸਫਾਈ ਦਿੰਦਿਆਂ ਕਿਹਾ ਕਿ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਯੂਪੀ-ਬਿਹਾਰ ਦੇ ਲੋਕਾਂ ਨਾਲ ਸਾਡਾ ਨਹੁੰ ਮਾਸ ਦਾ ਸਬੰਧ ਹੈ। ਸਾਡੇ ਪੰਜਾਬ ਦੇ ਲੋਕ ਵੀ ਦੂਜੇ ਰਾਜਾਂ ਵਿੱਚ ਜਾ ਕੇ ਕੰਮ ਕਰਦੇ ਹਨ। ਕੇਜਰੀਵਾਲ ਪੰਜਾਬ ਵਿੱਚ ਨਫਰਤ ਫੈਲਾਉਣ ਆਏ ਹਨ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!