ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕਰੋਟ ਵਿੱਚ ਚੁਣੌਤੀ

ਯੂਪੀ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕਰੋਟ ਵਿੱਚ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਤੋਂ ਦੋਸ਼ੀ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਤੇ ਇਲਾਹਾਬਾਦ ਹਾਈਕੋਰਟ ਦੇ ਜ਼ਮਾਨਤ ਦੇਣ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਗਈ ਹੈ। ਲਗਭਗ 4 ਮਹੀਨੇ ਤੱਕ ਜੇਲ੍ਹ ਵਿੱਚ ਬੰਦ ਰਹੇ ਆਸ਼ੀਸ਼ ਮਿਸ਼ਰਾ ਨੂੰ ਹਾਲ ਹੀ ਵਿੱਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ। ਸੁਪਰੀਮ ਕੋਰਟ ਵਿੱਚ ਪਟੀਸ਼ਨਕਰਤਾ ਵਕੀਲ ਸ਼ਿਵ ਕੁਮਾਰ ਤ੍ਰਿਪਾਠੀ ਤੇ CS ਪਾਂਡਾ ਨੇ ਅਰਜ਼ੀ ਦਾਖਲ ਕੀਤੀ ਹੈ। ਅਰਜ਼ੀ ਵਿੱਚ ਕਿਹਾ ਗਿਆ ਹੈ ਕਿ ਬੇਖੌਫ ਘੁੰਮ ਰਹੇ ਦੋਸ਼ੀਆਂ ਤੋਂ ਸਬੂਤਾਂ ਨਾਲ ਛੇੜਛਾੜ ਦਾ ਖਦਸ਼ਾ ਹੈ। ਗਵਾਹਾਂ, ਕਿਸਾਨਾਂ ਤੇ ਪੀੜਤ ਪਰਿਵਾਰਾਂ ਨੂੰ ਖਤਰਾ ਹੈ। ਇਲਾਹਾਬਾਦ ਹਾਈਕੋਟ ਦਾ ਹੁਕਮ ਅੰਦਾਜ਼ੇ ਦੇ ਆਧਾਰ ‘ਤੇ ਹੈ। SIT ਨੂੰ ਸੁਪਰੀਮ ਕੋਰਟ ਵਿੱਚ ਤੁਰੰਤ ਸਟੇਟਸ ਰਿਪੋਰਟ ਦਾਖਲ ਕਰਨ ਲਈ ਕਿਹਾ ਜਾਏ। ਯੂਪੀ ਸਰਕਾਰ/ ਕੇਂਦਰ ਨੂੰ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੇ ਨਿਰਦੇਸ਼ ਦਿੱਤੇ ਜਾਣ।