Udaan News24

Latest Online Breaking News

ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਾਵੇਗਾ, ਆਮ ਆਦਮੀ ਪਾਰਟੀ ਨੂੰ ਇਸ ਵਾਰ 10 ਸੀਟਾਂ ਵੀ ਨਹੀਂ ਮਿਲਣੀਆਂ-ਸੁਖਬੀਰ ਸਿੰਘ ਬਾਦਲ ਦਾ ਦਾਅਵਾ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦਾਅਵਾ ਕੀਤਾ ਹੈ ਕਿ ਅਕਾਲੀ-ਬਸਪਾ ਗੱਠਜੋੜ ਸਰਕਾਰ ਬਣਾਵੇਗਾ। ਸੁਖਬੀਰ ਨੇ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਨੂੰ 80 ਤੋਂ ਵੱਧ ਸੀਟਾਂ ਮਿਲਣਗੀਆਂ। ਆਮ ਆਦਮੀ ਪਾਰਟੀ ਨੂੰ ਇਸ ਵਾਰ 10 ਸੀਟਾਂ ਵੀ ਨਹੀਂ ਮਿਲਣੀਆਂ। ਕਾਂਗਰਸ ਦਾ ਸਫਾਇਆ ਹੋ ਗਿਆ ਹੈ ਤੇ ਭਾਜਪਾ ਨੂੰ ਇਸ ਵਾਰ ਇਕ ਸੀਟ ਵੀ ਨਹੀਂ ਮਿਲੇਗੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਲਹਿਰ ਚੱਲ ਪਈ ਹੈ। ਬੀਤੇ ਦਿਨ ਕਾਂਗਰਸ ਵੱਲੋਂ ਕੁਝ ਆਗੂਆਂ ਨੂੰ ਪਾਰਟੀ ਤੋਂ ਬਾਹਰ ਕਰਨ ਬਾਰੇ ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਇਹ ਉਨ੍ਹਾਂ ਦਾ ਅੰਦਰੂਨੀ ਮਾਮਲਾ ਹੈ। ਇਸ ਤੋਂ ਪਹਿਲਾਂ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ 5 ਸਾਲ ਤੱਕ ਕਿਸਾਨਾਂ ਨੂੰ ਟੇਲਾਂ ਤੱਕ ਨਹਿਰੀ ਪਾਣੀ ਨਹੀਂ ਦੇ ਸਕੀ ਪਰ ਅਸੀਂ ਪੂਰੇ 5 ਸਾਲ ਸਰਕਾਰ ਚਲਾ ਕੇ ਟੇਲਾਂ ’ਤੇ ਵਸੇ ਕਿਸਾਨਾਂ ਨੂੰ ਪਾਈਪ ਲਾਈਨ ਰਾਹੀਂ ਪਾਣੀ ਮੁਹੱਈਆ ਕਰਵਾ ਕੇ ਸਮੱਸਿਆ ਨੂੰ ਖਤਮ ਕਰ ਦਿਆਂਗੇ।ਉਨ੍ਹਾਂ ਕਿਹਾ ਕਿ 2012 ਤੋਂ 2017 ਤੱਕ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਵੇਲੇ ਲੋਕਾਂ ਲਈ ਸ਼ਗਨ ਸਕੀਮ, ਆਟਾ ਦਾਲ ਯੋਜਨਾ, ਸੇਵਾ ਕੇਂਦਰ, ਪੈਨਸ਼ਨ ਸਕੀਮ, ਆਰਓ ਪਲਾਂਟ ਆਦਿ ਵਰਗੀਆਂ ਲੋਕ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਸਨ, ਜਿਨ੍ਹਾਂ ਨੂੰ ਕਾਂਗਰਸ ਸਰਕਾਰ ਨੇ ਬੰਦ ਕਰ ਦਿੱਤਾ। ਉਨ੍ਹਾਂ ਦੀ ਸਰਕਾਰ ਬਣਦੇ ਹੀ ਇਹ ਸਕੀਮਾਂ ਦੁਬਾਰਾ ਸ਼ੁਰੂ ਕਰ ਦਿੱਤੀਆਂ ਜਾਣਗੀਆਂ। ਸ੍ਰੀ ਬਾਦਲ ਨੇ ਪਾਰਟੀ ਦੇ 13 ਨੁਕਾਤੀ ਏਜੰਡੇ ਬਾਰੇ ਵੀ ਵਿਸਥਾਰ ਨਾਲ ਦੱਸਿਆ। ਉਨ੍ਹਾਂ ਕਿਹਾ ਕਿ ‘ਆਪ’ ਦੀ ਨੀਤੀ ਅੰਗਰੇਜ਼ਾਂ ਅਤੇ ਮੁਗਲਾਂ ਵਾਂਗ ਪੰਜਾਬ ’ਤੇ ਕਬਜ਼ਾ ਕਰਨ ਦੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!