Udaan News24

Latest Online Breaking News

ਜੰਮੂ-ਕਸ਼ਮੀਰ ਦੇ ਸ਼ੌਪੀਆ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ

ਜੰਮੂ-ਕਸ਼ਮੀਰ ਦੇ ਸ਼ੌਪੀਆ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਨਾਲ ਮੁਕਾਬਲੇ ਦੀ ਖਬਰ ਹੈ। ਇਸ ਮੁਕਾਬਲੇ ਵਿਚ ਸੁਰੱਖਿਆ ਬਲਾਂ ਨੇ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ ਹੈ ਤੇ ਸਰਚ ਆਪ੍ਰੇਸ਼ਨ ਜਾਰੀ ਹੈ। ਸੁਰੱਖਿਆ ਬਲ ਪੂਰੀ ਤਰ੍ਹਾਂ ਚੌਕਸ ਹਨ ਅਤੇ ਆਪਣੀ ਪੁਜ਼ੀਸ਼ਨ ‘ਤੇ ਅੱਗੇ ਵੱਧ ਰਹੇ ਹਨ।ਮੁਕਾਬਲਾ ਸ਼ਨੀਵਾਰ ਸਵੇਰੇ ਉਸ ਸਮੇਂ ਸ਼ੁਰੂ ਹੋਇਆ ਜਦੋਂ ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਇਲਾਕੇ ਦੀ ਘੇਰਾਬੰਦੀ ਕਰਨੀ ਸ਼ੁਰੂ ਕਰ ਦਿੱਤੀ। ਇਲਾਕੇ ਵਿਚ ਕਿੰਨੇ ਕੱਟੜਪੰਥੀ ਮੌਜੂਦ ਹਨ, ਇਸ ਦੀ ਜਾਣਕਾਰੀ ਨਹੀਂ ਹੈ ਪਰ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਚਾਰੇ ਪਾਸਿਓਂ ਘੇਰ ਲਿਆ ਹੈ ਤੇ ਸਰਚ ਮੁਹਿੰਮ ਜਾਰੀ ਹੈ। ਦੋਵੇਂ ਪਾਸਿਓਂ ਫਾਇਰਿੰਗ ਦੀ ਵੀ ਸੂਚਨਾ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!