ਮਲੂਕਾ ਵੱਲੋਂ ਹਰ ਨਾਗਰਿਕ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ

ਹਲਕਾ ਰਾਮਪੁਰਾ ਫੂਲ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਉਮੀਦਵਾਰ ਸਿਕੰਦਰ ਸਿੰਘ ਮਲੂਕਾ ਨੇ ਲੋਕ ਪੱਖੀ ਸਰਕਾਰ ਬਣਾਉਣ ਅਤੇ ਲੋਕਤੰਤਰ ਦੇ ਮਹਾਂ ਯੱਗ ਨੂੰ ਸਫ਼ਲ ਬਣਾਉਣ ਲਈ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਅਪੀਲ ਕੀਤੀ l ਮਲੂਕਾ ਨੇ ਕਿਹਾ ਕਿ ਲੱਖਾਂ ਕੁਰਬਾਨੀਆਂ ਤੋਂ ਬਾਅਦ ਹੀ ਸਾਨੂੰ ਵੋਟ ਪਾਉਣ ਦਾ ਅਧਿਕਾਰ ਮਿਲਿਆ ਹੈ l ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਲੋਕਾਂ ਦੇ ਹਿੱਤਾਂ ਨੂੰ ਸੁਰੱਖਿਅਤ ਕਰਨ ਵਾਲੀ ਸਰਕਾਰ ਬਣਾਉਣ ਲਈ ਵੋਟ ਰਾਹੀਂ ਯੋਗਦਾਨ ਪਾਉਣਾ ਹਰ ਨਾਗਰਿਕ ਦਾ ਮੁੱਢਲਾ ਫ਼ਰਜ਼ ਹੈ l ਮਲੂਕਾ ਨੇ ਕਿਹਾ ਕਿ ਪਾਰਟੀ ਅਤੇ ਉਮੀਦਵਾਰ ਦੀ ਭਰੋਸੇਯੋਗਤਾ ਦੇ ਆਧਾਰ ਤੇ ਹੀ ਵੋਟ ਪਾਉਣੀ ਚਾਹੀਦੀ ਹੈ l ਪੰਜ ਸਾਲ ਲਈ ਸੂਬੇ ਦਾ ਅਤੇ ਹਲਕੇ ਦਾ ਭਵਿੱਖ ਸੌਂਪਣ ਸਮੇਂ ਪਾਰਟੀ ਅਤੇ ਉਮੀਦਵਾਰ ਦੀ ਪਿਛਲੇ ਸਮੇਂ ਚ ਰਹੀ ਕਾਰਗੁਜ਼ਾਰੀ ਨੂੰ ਵੀ ਧਿਆਨ ਵਿੱਚ ਰੱਖਣਾ ਚਾਹੀਦਾ ਹੈ l ਮਲੂਕਾ ਨੇ ਕਿਹਾ ਕਿ ਹਲਕਾ ਰਾਮਪੁਰਾ ਫੂਲ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਉਨ੍ਹਾਂ ਨੂੰ ਸੌਂਪੀ ਗਈ ਜ਼ਿੰਮੇਵਾਰੀ ਉਨ੍ਹਾਂ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈ l ਹਲਕਾ ਰਾਮਪੁਰਾ ਫੂਲ ਵਿੱਚ ਹਰ ਖੇਤਰ ਦਾ ਇਤਿਹਾਸਕ ਵਿਕਾਸ ਕਰਵਾਇਆ ਗਿਆ l ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਦੱਸ ਸਾਲਾਂ ਦੇ ਕਾਰਜਕਾਲ ਦੌਰਾਨ ਹਰ ਵਰਗ ਦੀ ਖੁਸ਼ਹਾਲੀ ਲਈ ਵੱਡੇ ਉਪਰਾਲੇ ਕੀਤੇ ਗਏ l l ਏਅਰਪੋਰਟ ਛੇ ਅਤੇ ਚਾਰ ਮਾਰਗੀ ਸੜਕਾਂ ਅਤੇ ਸਟੇਟ ਨੂੰ ਪਾਵਰ ਸਰਪਲੱਸ ਵਾਲਾ ਸੂਬਾ ਬਣਾਇਆ ਇਨ੍ਹਾਂ ਸਹੂਲਤਾਂ ਦੇ ਨਾਲ ਸੂਬੇ ਵਿੱਚ ਕਈ ਵੱਡੇ ਉਦਯੋਗਾਂ ਦੇ ਪੂੰਜੀ ਨਿਵੇਸ਼ ਦੇ ਰਾਹ ਸੁਖਾਲੇ ਹੋ ਗਏ ਸਨ l ਪੰਜਾਬ ਨੇ ਦੇਸ਼ ਦਾ ਮੋਹਰੀ ਸੂਬਾ ਬਣਨ ਵੱਲ ਪੁਲਾਂਘਾਂ ਪੁੱਟੀਆਂ ਸਨ l ਕਾਂਗਰਸ ਦੇ ਹੱਥ ਸੱਤਾ ਆਉਣ ਤੋਂ ਬਾਅਦ ਸੂਬਾ ਕਈ ਸਾਲ ਪਿੱਛੇ ਚਲਾ ਗਿਆ l ਮੌਕਾ ਹੈ ਹੁਣ ਸੂਬੇ ਅਤੇ ਹਲਕੇ ਦੀ ਤਰੱਕੀ ਖੁਸ਼ਹਾਲੀ ਅਮਨ ਸ਼ਾਂਤੀ ਭਾਈਚਾਰਕ ਸਾਂਝ ਅਤੇ ਉੱਚ ਪੱਧਰੀ ਮੁਫ਼ਤ ਸਿੱਖਿਆ ਅਤੇ ਸਿਹਤ ਸਹੂਲਤਾਂ ਲਈ ਕਹਿਣੀ ਤੇ ਕਰਨੀ ਦੇ ਪੱਕੇ ਭਰੋਸੇਯੋਗ ਉਮੀਦਵਾਰ ਅਤੇ ਪਾਰਟੀ ਦੇ ਹੱਕ ਵਿਚ ਵੋਟ ਪਾਈਏ l ਹਲਕਾ ਰਾਮਪੁਰਾ ਫੂਲ ਨਿਵਾਸੀਆਂ ਨੂੰ ਅਪੀਲ ਹੈ ਕਿ ਉਹ ਹਰ ਪਹਿਲੂ ਨੂੰ ਧਿਆਨ ਵਿੱਚ ਰੱਖਦਿਆਂ ਹਰ ਕਸੌਟੀ ਤੇ ਖਰਾ ਉਤਰਨ ਵਾਲੇ ਉਮੀਦਵਾਰ ਦੇ ਹੱਕ ਵਿਚ ਬਿਨਾਂ ਕਿਸੇ ਲਾਲਚ ਨਿਡਰ ਹੋ ਕੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ l ਪ੍ਰੈੱਸ ਨੂੰ ਇਹ ਜਾਣਕਾਰੀ ਜ਼ਿਲ੍ਹਾ ਪ੍ਰੈੱਸ ਸਕੱਤਰ ਰਤਨ ਸ਼ਰਮਾ ਮੁਲਕਾਂ ਵੱਲੋਂ ਦਿੱਤੀ ਗਈ l