Udaan News24

Latest Online Breaking News

ਸਾਂਸਦ ਰਵਨੀਤ ਬਿੱਟੂ ਨੇ ਯੂਕਰੇਨ ‘ਚ ਫ਼ਸੇ ਭਾਰਤੀ ਵਿਦਿਆਰਥੀਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਨ ਤੇ ਉਨ੍ਹਾਂ ਨੂੰ ਖਰਚੇ ਦੀ ਤੁਰੰਤ ਅਦਾਇਗੀ ਕਰਨ ਦੀ ਸਰਕਾਰ ਨੂੰ ਕੀਤੀ ਅਪੀਲ

ਯੂਕਰੇਨ ‘ਚ ਫ਼ਸੇ ਭਾਰਤੀ ਵਿਦਿਆਰਥੀਆਂ ਨੂੰ ਲਿਆਉਣ ਲਈ ਸਰਕਾਰ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹੈ। ਏਅਰ ਇੰਡੀਆ ਦਾ ਜਹਾਜ਼ ਅੱਜ ਸ਼ਾਮ ਬੁਖਾਰੇਸਟ ਤੋਂ ਵਿਦਿਆਰਥੀਆਂ ਨੂੰ ਲੈ ਕੇ ਮੁੰਬਈ ਏਅਰਪੋਰਟ ਪਹੁੰਚੇਗਾ। ਇਨ੍ਹਾਂ ਵਿੱਚੋਂ ਬਹੁਤ ਕਈ ਵਿਦਿਆਰਥੀ ਪੰਜਾਬ ਦੇ ਰਹਿਣ ਵਾਲੇ ਹਨ। ਸਾਂਸਦ ਰਵਨੀਤ ਬਿੱਟੂ ਨੇ ਸਰਕਾਰ ਨੂੰ ਇਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਲਿਆਉਣ ਦਾ ਪ੍ਰਬੰਧ ਕਰਨ ਤੇ ਉਨ੍ਹਾਂ ਨੂੰ ਖਰਚੇ ਦੀ ਤੁਰੰਤ ਅਦਾਇਗੀ ਕਰਨ ਦੀ ਅਪੀਲ ਕੀਤੀ ਹੈ।ਰਵਨੀਤ ਬਿੱਟੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਬਿਨਾਂ ਦੇਰ ਕੀਤਿਆਂ ਯੂਕਰੇਨ ਤੋਂ ਵਾਪਸ ਆਉਣ ਵਾਲੇ ਵਿਦਿਆਰਥੀਆਂ ਦੇ ਯਾਤਰਾ ਖਰਚਿਆਂ ਦੀ ਅਦਾਇਗੀ ਕਰਨੀ ਚਾਹੀਦੀ ਹੈ ਪਰ ਜੇ ਕਿਸੇ ਵੀ ਸਥਿਤੀ ਵਿੱਚ ਅਜਿਹਾ ਨਹੀਂ ਹੁੰਦਾ ਤਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਹ ਪਹਿਲਕਦਮੀ ਕਰਨੀ ਚਾਹੀਦੀ ਹੈ ਅਤੇ ਮੁੰਬਈ/ ਦਿੱਲੀ ਹਵਾਈ ਅੱਡਿਆਂ ਤੋਂ ਪੰਜਾਬ ਲਈ ਟਰਾਂਜ਼ਿਟ ਬੱਸਾਂ ਅਤੇ ਪੰਜਾਬੀ ਵਿਦਿਆਰਥੀਆਂ ਲਈ ਤੁਰੰਤ ਅਦਾਇਗੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।

ravneet bittu urges channi

ਗੌਰਤਲਬ ਹੈ ਕਿ ਯੂਕਰੇਨ ਵਿਚ ਫਿਲਹਾਲ ਲਗਭਗ 20,000 ਭਾਰਤੀ ਫਸੇ ਹੋਏ ਹਨ ਜਿਨ੍ਹਾਂ ਵਿਚੋਂ ਜ਼ਿਆਦਾਤਰ ਵਿਦਿਆਰਥੀ ਹਨ। ਯੂਕਰੇਨ ਤੋਂ 470 ਭਾਰਤੀ ਵਿਦਿਆਰਥੀ ਰੋਮਾਨੀਆ ਦੇ ਰਸਤੇ ਭਾਰਤ ਪਹੁੰਚਣਗੇ। ਏਅਰ ਇੰਡੀਆ ਦਾ ਇਕ ਜਹਾਜ਼ ਸ਼ਾਮ 7.30 ਵਜੇ ਮੁੰਬਈ ਪੁੱਜੇਗਾ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!