Udaan News24

Latest Online Breaking News

ਜੰਗ ਦੇ ਵਿਗੜਦੇ ਹਾਲਾਤਾਂ ਨੂੰ ਵੇਖਦੇ ਹੋਏ ਯੂਕਰੇਨ ਦੀ ਰਾਜਧਾਨੀ ਕੀਵ ਚ ਸ਼ਾਮ ਪੰਜ ਵਜੇ ਤੋਂ ਕਰਫਿਊ ਲਾਗੂ ਕਰਨ ਦਾ ਐਲਾਨ

ਰੂਸੀ ਫੌਜ ਨੇ ਯੂਕਰੇਨ ‘ਤੇ ਹਮਲੇ ਤੇਜ਼ ਕਰ ਦਿੱਤੀ ਹੈ, ਜਲਦ ਹੀ ਕੀਵ ‘ਤੇ ਕਬਜ਼ਾ ਹੋ ਸਕਦਾ ਹੈ। ਖੁਦ ਯੂਕਰੇਨ ਦੇ ਰਾਸ਼ਟਰਪਤੀ ਵੋਲੋਦਿਮਿਰ ਜੇਲੇਂਸਕੀ ਨੇ ਕੀਵ ‘ਤੇ ਰੂਸੀ ਕਬਜ਼ੇ ਨੂੰ ਲੈ ਕੇ ਚਿੰਤਾ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਦੀ ਰਾਤ ਸਾਡੇ ਲਈ ਸਭ ਤੋਂ ਮੁਸ਼ਕਲ ਹੋਣ ਵਾਲੀ ਹੈ, ਸਾਨੂੰ ਡਟੇ ਰਹਿਣਾ ਪਏਗਾ। ਅਮਰੀਕਾ ਨੇ ਜੇਲੇਂਸੀ ਨੂੰ ਕੀਵ ਛੱਡਣ ਦੀ ਸਲਾਹ ਵੀ ਦਿੱਤੀ, ਜਿਸ ਨੂੰ ਉਨ੍ਹਾਂ ਠੁਕਰਾ ਦਿੱਤਾ।

ਜੰਗ ਦੇ ਵਿਗੜਦੇ ਹਾਲਾਤਾਂ ਨੂੰ ਵੇਖਦੇ ਹੋਏ ਯੂਕਰੇਨ ਦੀ ਰਾਜਧਾਨੀ ਕੀਵ ਦੇ ਮੇਅਰ ਵਿਟਾਲੀ ਕਲਿਤਸ਼ਕੋ ਨੇ ਸ਼ਹਿਰ ਵਿੱਚ ਸਥਾਨਕ ਸਮੇਂ ਅਨੁਸਾਰ ਸ਼ਾਮ ਪੰਜ ਵਜੇ ਤੋਂ ਕਰਫਿਊ ਲਾਗੂ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਰਫਿਊ ਸਵੇਰੇ 8 ਵਜੇ ਤੱਕ ਲਾਗੂ ਰਹੇਗਾ। ਇਸ ਦੌਰਾਨ ਜੋ ਵੀ ਬਾਹਰ ਦਿਖਾਈ ਦੇਵੇਗਾ, ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਮੇਅਰ ਨੇ ਕਿਹਾ ਕਿ ਕਰਫਿਊ ਦੀ ਉਲੰਘਣਾ ਕਰਨ ਵਾਲੇ ਨੂੰ ਦੁਸ਼ਮਣ ਮੰਨਿਆ ਜਾਵੇਗਾ।

ਦੂਜੇ ਪਾਸੇ ਹੰਗਰੀ ਵਿੱਚ ਭਾਰਤੀ ਦੂਤਘਰ ਨੇ ਦੱਸਿਆ ਹੈ ਕਿ ਭਾਰਤੀ ਵਿਦਿਆਰਥੀਆਂ ਦੇ ਬੈਚ ਜਹੋਨੀ ਕ੍ਰਾਸਿੰਗ ‘ਤੇ ਯੂਕਰੇਨ ਤੋਂ ਹੰਗਰੀ ਵਿੱਚ ਦਾਖਲ ਹੋ ਰਹੇ ਹਨ। ਇਹ ਹੁਣ ਬੁਡਾਪੇਸਟ ਵੱਲ ਯਾਤਰਾ ਕਰਨਗੇ, ਜਿਥੋਂ ਇਨ੍ਹਾਂ ਨੂੰ ਅੱਜ ਏਅਰ ਇੰਡੀਆ ਦੇ ਜਹਾਜ਼ ਰਾਹੀਂ ਭਾਰਤ ਲਿਜਾਇਆ ਜਾਵੇਗਾ। ਇਸ ਦੇ ਨਾਲ ਹੀ ਦੂਤਾਵਾਸ ਨੇ ਹੰਗਰੀ ਦੇ ਰਸਤਿਓਂ ਯੂਕਰੇਨ ਤੋਂ ਨਿਕਲਣ ਵਾਲੇ ਭਾਰਤੀ ਵਿਦਿਆਰਥੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!