Udaan News24

Latest Online Breaking News

ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਹੋ ਸਕਦੀ ਹੈ ਰਿਹਾਈ

ਨਵੀਂ ਦਿੱਲੀ : 1993 ਦੇ ਦਿੱਲੀ ਬੰਬ ਧਮਾਕਿਆਂ ਵਿੱਚ ਜੇਲ੍ਹ ਵਿੱਚ ਬੰਦ ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ। ਇਸ ਗੱਲ ਦਾ ਦਾਅਵਾ ਦਿੱਲੀ ਵਿੱਚ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਰਾਹੀਂ ਜਾਣਕਾਰੀ ਸਾਂਝਾ ਕਰਦੇ ਹੋਏ ਕੀਤਾ ਹੈ। ਮਨਜਿੰਦਰ ਸਿੰਘ ਸਿਰਸਾ ਨੇ ਟਵੀਟ ਰਾਂਹੀ ਜਾਣਕਾਰੀ ਦਿੱਤੀ ਹੈ ਕਿ ਅੱਜ ਦਿੱਲੀ ਦੀ ਸਜਾ ਸਮੀਖਿਆ ਬੋਰਡ ਦੀ ਮੀਟਿੰਗ ਹੋਵੇਗੀ। ਇਸ ਮੀਟਿੰਗ ਵਿੱਚ ਦਵਿੰਦਰ ਪਾਲ ਸਿੰਘ ਭੁੱਲਰ ਦੀ ਸਜਾ ਨੂੰ ਲੈ ਕੇ ਵੀ ਫੈਸਲਾ ਲਿਆ ਜਾ ਸਕਦਾ ਹੈ। ਸਿਰਸਾ ਨੇ ਟਵੀਟ ਕੀਤਾ ਹੈ ਕਿ ‘ਪੰਜਾਬ ਦੀ ਇੱਕ ਹੋਰ ਵੱਡੀ ਜਿੱਤ : ਦਵਿੰਦਰਪਾਲ ਸਿੰਘ ਭੁੱਲਰ ਦੀ ਅੱਜ ਰਿਹਾਈ ਹੋ ਸਕਦੀ ਹੈ। ਉਹ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ‘ਤੇ @narendramodi ਜੀ ਦੀ ਸਰਕਾਰ ਦੁਆਰਾ ਰਿਹਾਅ ਕੀਤੇ ਗਏ 8 ਸਿੱਖ ਕੈਦੀਆਂ ਵਿੱਚੋਂ ਇੱਕ ਸੀ ਪਰ @ArvindKejriwal ਨੇ ਆਪਣੀਆਂ ਸਿਆਸੀ ਮਜਬੂਰੀਆਂ ਕਾਰਨ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ।’

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!