Udaan News24

Latest Online Breaking News

ਵਿਦਿਆਰਥੀਆਂ ਦੀ ਸੁਰੱਖਿਅਤ ਵਾਪਸੀ ਲਈ ਪੰਜਾਬ ਦੇ 6 ਸੰਸਦ ਮੈਂਬਰਾਂ ਵੱਲੋਂ ਕੇਂਦਰੀ ਮੰਤਰੀ ਨਾਲ ਮੁਲਾਕਾਤ

ਪੰਜਾਬ ਦੇ 6 ਕਾਂਗਰਸੀ ਸੰਸਦ ਮੈਂਬਰਾਂ ਨੇ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਜਲਦੀ ਤੋਂ ਜਲਦੀ ਬਾਹਰ ਕੱਢਣ ਦੀ ਅਪੀਲ ਕੀਤੀ।ਉਨ੍ਹਾਂ ਨੇ ਖਾਰਕੀਵ ਵਿੱਚ ਫਸੇ ਵਿਦਿਆਰਥੀਆਂ ‘ਤੇ ਵਿਸ਼ੇਸ਼ ਜ਼ੋਰ ਦੇਣ ਦੀ ਅਪੀਲ ਕੀਤੀ। ਕੇਂਦਰੀ ਮੰਤਰੀ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਸਰਕਾਰ ਯੂਕਰੇਨ ਵਿੱਚ ਭਾਰਤੀਆਂ ਦੀ ਸੁਰੱਖਿਆ ਅਤੇ ਨਿਕਾਸੀ ਲਈ ਹਰ ਕਦਮ ਚੁੱਕ ਰਹੀ ਹੈ। ਦੱਸ ਦਈਏ ਕਿ ਯੂਕਰੇਨ ਵਿਚ ਹਾਲਾਤ ਲਗਾਤਾਰ ਵਿਗੜ ਰਹੇ ਹਨ। ਭਾਰਤ  ਨੇ ਯੂਕਰੇਨ ਦੇ ਖਾਰਕੀਵ  ਵਿਚ ਮੌਜੂਦ ਸਾਰੇ ਭਾਰਤੀਆਂ  ਨੂੰ ਤੁਰਤ ਸ਼ਹਿਰ ਛੱਡਣ ਦੀ ਸਲਾਹ ਦਿੱਤੀ ਹੈ।

व्हाट्सप्प आइकान को दबा कर इस खबर को शेयर जरूर करें 

Please Share This News By Pressing Whatsapp Button 

error: Content is protected !!